Instructions issued by the health department to avoid increasing heat and Loo – Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਹਦਾਇਤਾਂ ਜਾਰੀ-ਡਿਪਟੀ ਕਮਿਸ਼ਨਰ
ਸਵੇਰੇ 11 ਵਜੇ ਤੋਂ ਦੁਪਹਿਰ 03 ਵਜੇ ਤੱਕ ਘਰੋਂ ਬਾਹਰ ਨਿਕਲਣ ਤੋਂ ਕੀਤਾ ਜਾਵੇ ਗੁਰੇਜ਼
ਤਰਨ ਤਾਰਨ, 24 ਅਪ੍ਰੈਲ :
ਵੱਧਦਾ ਪਾਰਾ ਸਭ ਨੂੰ ਪ੍ਰੇਸ਼ਾਨ ਕਰ ਰਿਹਾ ਹੈ ਅਤੇ ਡਾਕਟਰਾਂ ਮੁਤਾਬਿਕ ਇਸ ਹਾਲਤ ਵਿੱਚ ਤੁਹਾਨੂੰ ਆਪਣਾ ਹੋਰ ਵੀ ਜਿਆਦਾ ਖਿਆਲ ਰੱਖਣਾ ਚਾਹੀਦਾ ਹੈ ਤਾਂ ਜੋ ਭੱਖਦੀ ਗਰਮੀ ਤੋਂ ਬਚਿਆ ਜਾ ਸਕੇ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਣਾ ਚਾਹੀਦਾ ਹੈ ਅਤੇ ਤਰਲ ਪਦਾਰਥਾਂ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਵੇਂ ਕਿ ਵੱਧ ਰਹੀ ਤਪਸ਼ ਤੋਂ ਬਚਣ ਲਈ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀ ਕੇ ਘਰੋਂ ਨਿਕਲਣਾ ਚਾਹੀਦਾ ਹੈ ਅਤੇ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਤਰਲ ਪਦਾਰਥ ਜਿਵੇਂ ਕਿ ਲੱਸੀ, ਪਾਣੀ, ਨਿੰਬੂ ਪਾਣੀ ਪੀ ਕੇ ਹੀ ਨਿਕਲਣਾ ਚਾਹੀਦਾ ਹੈ ਅਤੇ ਕੋਸ਼ਿਸ ਕਰੋ ਕਿ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਨਿਕਲਿਆ ਜਾਵੇ।
ਡਾ. ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜੇਕਰ ਜ਼ਰੂਰਤ ਅਨੂਸਾਰ ਬਾਹਰ ਨਿਕਲਣਾ ਵੀ ਪੈਂਦਾ ਹੈ ਤਾਂ ਕੋਸ਼ਿਸ ਕਰੋ ਕਿ ਬੈਠਣ ਲਈ ਥਾਂ ਠੰਡੀ ਹੋਵੇ। ਉਨਾਂ ਕਿਹਾ ਕਿ ਜ਼ਿਆਦਾ ਪਾਣੀ ਦਾ ਸੇਵਨ ਕਰਨਾ ਪਰ ਕੋਲਡਰਿੰਕਸ ਪੀਣ ਤੋਂ ਬਚਣਾ ਚਾਹੀਦਾ ਹੈ ਅਤੇ ਹਲਕੇ ਰੰਗ ਦੇ ਕੱਪੜੇ ਪਹਿਨਣੇ ਚਾਹੀਦੇ ਹਨ। ਹੈ। ਉਨ੍ਹਾਂ ਦੱਸਿਆ ਕਿ ਲੂ ਤੋਂ ਬਚਣ ਲਈ ਖੁਲੇ ਅਤੇ ਪਤਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਸ਼ਰਾਬ ਨੂੰ ਅਣਗੌਲਿਆਂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਟੀਕ ਘੰਟੇ 11 ਤੋਂ 03 ਵਜੇ ਤੱਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਕਿਉਂਕਿ ਇਸ ਸਮੇਂ ਲੂ ਆਪਣੀ ਪੂਰੇ ਜ਼ੋਰਾਂ ‘ਤੇ ਹੁੰਦੀ ਹੈ।
ਉਨ੍ਹਾਂ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦੇ ਪੀਣ ਲਈ ਠੰਡਾ ਪਾਣੀ ਕਾਫੀ ਮਾਤਰਾ ਵਿੱਚ ਹੋਣਾ ਚਾਹੀਦਾ ਹੈ ਅਤੇ ਟਰਾਂਸਪੋਰਟ ਅਧਿਕਾਰੀਆਂ ਨੂੰ ਬੱਸਾਂ ਵਿੱਚ ਯਾਤਰੀਆਂ ਦੀ ਸਹੂਲਤ ਲਈ ਫਸਟ ਏਡ ਬਾਕਸ ਅਤੇ ਪੀਣ ਵਾਲੇ ਪਾਣੀ ਦਾ ਇੰਤਜਾਮ ਰੱਖਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਰਹੀ ਤਪਸ਼ ਕਾਰਨ ਆਪਣੇ ਪਸ਼ੂਆਂ ਦਾ ਧਿਆਨ ਰੱਖਣ ਅਤੇ ਉਨ੍ਹਾਂ ਲਈ ਪੀਣ ਵਾਲੇ ਪਾਣੀ ਦਾ ਖਾਸ ਧਿਆਨ ਦੇਣ। ਉਨਾਂ ਨੇ ਦੱਸਿਆ ਕਿ ਲੂ ਦੇ ਲੱਛਣ ਜਿਵੇਂ ਕਿ ਚੱਕਰ ਆਉਣਾ, ਬਹੁਤ ਪਸੀਨਾ ਆਉਣਾ, ਥਕਾਨ ਹੋਣਾ, ਸਿਰ ਦਰਦ, ਉਲਟੀਆਂ, ਲਾਲ ਗਰਮ ਤੇ ਖੁਸ਼ਕ ਚੱਮੜੀ ਮਾਸਪੇਸ਼ੀਆਂ ਵਿਚ ਕਮਜ਼ੋਰੀ ਹੋਣਾ ਆਦਿ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।