ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ 25 ਅਪ੍ਰੈਲ ਨੂੰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ 25 ਅਪ੍ਰੈਲ ਨੂੰ
ਤਰਨ ਤਾਰਨ, 24 ਅਪ੍ਰੈਲ :
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਸ਼੍ਰੀ ਰਿਸ਼ੀਪਾਲ ਸਿੰਘ, ਆਈ.ਏ.ਐਸ. ਨੇ ਦੱਸਿਆ ਕਿ ਇਸੇ ਤਹਿਤ 25 ਅਪ੍ਰੈਲ, 2023 ਨੂੰ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਪ੍ਰਭਜੋਤ ਸਿੰਘ, ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਐਚ.ਡੀ.ਐਫ.ਸੀ.ਲਾਈਫ ਕੰਪਨੀ ਭਾਗ ਲੇ ਰਹੀ ਹੈ। ਪਲੇਸਮੈਂਟ ਲਈ ਐੱਚ. ਡੀ. ਐੱਫ. ਸੀ.ਲਾਈਫ ਨੂੰ ਇੰਸ਼ੋਰੰਸ ਐਡਵਾਇਜ਼ਰ ਦੀ ਅਸਾਮੀਆਂ ਲਈ ਯੋਗਤਾ ਘੱਟੋ-ਘੱਟ ਬਾਰਵੀਂ ਅਤੇ ਗਰੈਜੂਏਸ਼ਨ ਪਾਸ (ਲੜਕੇ ਅਤੇ ਲੜਕੀਆਂ) ਤਨਖਾਹ 10,000 ਰੁਪਏ ਤੋਂ 40000 ਰੁਪਏ +ਕਮਿਸ਼ਨ ਤੱਕ ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 40 ਸਾਲ ਹੈ।
ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ ਨਾਲ ਆਪਣਾ ਬਾਇਉਡਾਟਾ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 25 ਅਪ੍ਰੈਲ-2023 ਨੂੰ ਸਵੇਰੇ 10 ਵਜੇ ਤੋਂ ਦੁਪਿਹਰ 01 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ, ਵਿੱਖੇ ਇੰਟਰਵਿਉ ਲਈ ਪਹੁੰਚ ਸਕਦੇ ਹਨ। ਕੈਰੀਅਰ ਕਾਉਂਸਲਰ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ।ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 7717397013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।