Counseling of 30 Days Dairy Enterprise Training Course to Make Dairy Farmers Skilled Managers on 26th April Taran Taran
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 26 ਅਪ੍ਰੈਲ ਨੂੰ
ਤਰਨ ਤਾਰਨ, 25 ਅਪ੍ਰੈਲ :
ਕੈਬਨਿਟ ਮੰਤਰੀ ਟ੍ਰਾਂਸਪੋਰਟ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਲਾਲਜੀਤ ਸਿੰਘ ਭੁੱਲਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਵਰਿਆਮ ਸਿੰਘ ਇੰਚਾਰਜ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਤਰਨਤਾਰਨ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 01 ਮਈ, 2023 ਤੋਂ 31 ਮਈ, 2023 ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ (ਨੇੜੇ ਮਾਲ ਮੰਡੀ) ਵਿਖੇ ਚਲਾਇਆ ਜਾ ਰਿਹਾ ਹੈ ।
ਉਨਾਂ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਸਬੰਧੀ ਕੌਂਸਲਿੰਗ 26 ਅਪ੍ਰੈਲ, 2023 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ (ਨੇੜੇ ਮਾਲ ਮੰਡੀ) ਵਿਖੇ ਰੱਖੀ ਗਈ ਹੈ, ਜਿਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੂਲ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ ।
ਇਸ ਸਿਖਲਾਈ ਲਈ ਜਿਲਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ 26 ਅਪ੍ਰੈਲ, 2023 ਨੂੰ ਮੈਟ੍ਰਿਕ ਦਾ ਸਰਟੀਫਿਕੇਟ, ਅਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ਵਿਖੇ ਸਵੇਰੇ 09:00 ਵਜੇ ਕਾਉਂਸਲਿੰਗ ਲਈ ਹਾਜ਼ਰ ਹੋਣ।ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫੀਸ 5000 ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4000 ਰੁਪਏ ਹੈ ।
ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਤਰਨ ਤਾਰਨ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ । ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰਬਰ 01852-299095, 9914111712, 9417373648 ‘ਤੇ ਸੰਪਰਕ ਕਰ ਸਕਦੇ ਹਨ ।