Payment of more than 745 crore rupees made to the farmers of the purchased crop-Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਖਰੀਦੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 745 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 5,28,833 ਮੀਟ੍ਰਿਕ ਟਨ ਕਣਕ ਦੀ ਖਰੀਦ
ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਜਾਰੀ ਕੀਤੇ ਸਖਤ ਦਿਸ਼ਾ-ਨਿਰਦੇਸ਼
ਤਰਨ ਤਾਰਨ, 26 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਫਸਲ ਦੀ 25 ਅਪ੍ਰੈਲ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 745 ਕਰੋੜ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 50763 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ 25 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5,50,512 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5,28,833 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,79,680 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,38,644 ਮੀਟ੍ਰਿਕ ਟਨ, ਪਨਸਪ ਵੱਲੋਂ 1,12,404 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 83,550 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 8,825 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।