Safest for Minorities India’s minority population is growing – Chairman Iqbal Singh Lalpura
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਘੱਟ ਗਿਣਤੀਆਂ ਲਈ ਸਭ ਤੋਂ ਸੁਰੱਖਿਅਤ ਭਾਰਤ ਵਿੱਚ ਘੱਟ ਗਿਣਤੀਆਂ ਦੀ ਆਬਾਦੀ ਵੱਧ ਰਹੀ ਹੈ- ਚੇਅਰਮੈਨ ਇਕਬਾਲ ਸਿੰਘ ਲਾਲਪੁਰਾ
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰ. ਇਕਬਾਲ ਸਿੰਘ ਲਾਲਪੁਰਾ ਵਲੋਂ ਪ੍ਰਧਾਨ ਮੰਤਰੀ 15-ਨੁਕਾਤੀ ਪ੍ਰੋਗਰਾਮ ਅਧੀਨ ਚੱਲ ਰਹੀਆਂ ਸਕੀਮਾਂ ਦਾ ਰੀਵੀਊ ਕਰਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪ੍ਰਧਾਨ ਮੰਤਰੀ 15-ਨੁਕਾਤੀ ਪ੍ਰੋਗਰਾਮ ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ-ਚੇਅਰਮੈਨ ਇਕਬਾਲ ਸਿੰਘ ਲਾਲਪੁਰਾ
ਤਰਨ ਤਾਰਨ, 28 ਅਪ੍ਰੈਲ :
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰ. ਇਕਬਾਲ ਸਿੰਘ ਲਾਲਪੁਰਾ ਨੇ ਪ੍ਰਧਾਨ ਮੰਤਰੀ 15-ਨੁਕਾਤੀ ਪ੍ਰੋਗਰਾਮ ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਪ੍ਰਸ਼ਾਸਨਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ।ਸ੍ਰ. ਲਾਲਪੁਰਾ ਵਲੋਂ ਜ਼ਿਲੇ ਤਰਨ ਤਾਰਨ ਵਿੱਚ ਜਿਲ੍ਹਾ ਅਧਿਕਾਰੀਆਂ ਘੱਟ ਗਿਣਤੀ ਫ਼ਿਰਕਿਆਂ ਦੇ ਲਈ ਲਾਭਦਾਇਕ ਪ੍ਰਧਾਨ ਮੰਤਰੀ 15-ਨੁਕਾਤੀ ਪ੍ਰੋਗਰਾਮ ਅਧੀਨ ਚੱਲ ਰਹੀਆਂ ਸਕੀਮਾਂ ਦਾ ਰੀਵੀਊ ਕਰਨ ਸਬੰਧ ਮੀਟਿੰਗ ਕੀਤੀ ਗਈ।
ਇਸ ਮੌਕੇ ਜਗਵਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਡਾ. ਜਸਵਿੰਦਰ ਸਿੰਘ ਢਿੱਲੋਂ, ਪ੍ਰੋ. ਸਰਚਾਂਦ। ਸਿੰਘ ਖਿਆਲਾ , ਭਾਜਪਾ ਦੇ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਮਿਆਂਵਿੰਡ, ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਸ੍ਰੀ ਪੱਲਵ ਸ਼੍ਰੇਸਟਾ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਇਸ ਮੋਕੇ ਸ੍ਰ. ਲਾਲਪੁਰਾ ਨੇ ਕਹਾ ਕਿ ਭਾਰਤ ਘੱਟ ਗਿਣਤੀਆਂ ਲਈ ਸਭ ਤੋਂ ਸੁਰੱਖਿਅਤ ਹੈ। ਘੱਟ ਗਿਣਤੀਆਂ ਦੀ ਆਬਾਦੀ ਵੱਧ ਰਹੀ ਹੈ।ਉਹਨਾਂ ਕਿਹਾ ਕਿ ਸਰਕਾਰੀ ਸਕੀਮਾਂ ਨਾਲ ਰੁਜਗਾਰ ਦੇ ਮੌਕੇ ਪੈਦਾ ਕਰਨ ਦੀ ਲੋੜ ਹੈ, ਤਾਂ ਕਿ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਹਿਜ਼ਰਤ ਕਰਨ ਦੀ ਲੋੜ ਨਾ ਪਵੇ। ਰੋਜ਼ਗਾਰ ਦੇ ਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ।ਉਹਨਾਂ ਕਿਹਾ ਕਿ ਭਾਰਤ ਤੇਜੀ ਨਾਲ ਅਗੇ ਵੱਧ ਰਹਾ ਹੈ ਪਰ ਅਫ਼ਸੋਸ ਕਿ ਪੰਜਾਬ ਪਿੱਛੇ ਨੂੰ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭਾਰਤ ਦੇ 06 ਰਾਜਾਂ ਵਿੱਚ ਤਾਂ ਆਨੰਦ ਮੈਰਿਜ ਐਕਟ ਲਾਗੂ ਕਰਵਾ ਦਿਤਾ ਗਿਆ ਹੈ ਪਏ ਪੰਜਾਬ ਵਿਚੋਂ ਇਹ ਹਾਲੇ ਵੀ ਲਾਗੂ ਨਹੀਂ ਕੀਤਾ ਜਾ ਰਿਹਾ।
ਮੀਟਿੰਗ ਦੌਰਾਨ ਚੇਅਰਮੈਨ ਲਾਲਪੁਰਾ ਵਲੋਂ ਅਧਿਕਾਰੀਆਂ ਨੂੰ ਘੱਟ ਗਿਣਤੀ ਵਰਗ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਕੀਮਾਂ ਦੇ ਪ੍ਰਚਾਰ ਤੇ ਪਾਸਾਰ ਵਿੱਚ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਨਾ ਵਰਤੀ ਜਾਵੇ। ਉਨਾਂ ਅਧਿਕਾਰੀਆਂ ਨੂੰ ਸਕੀਮਾਂ ਦੇ ਸਬੰਧ ਵਿੱਚ ਰੈਗੂਲਰ ਮੀਟਿੰਗ ਕਰਨ ਲਈ ਕਿਹਾ ਤਾਂ ਜੋ ਇਨਾਂ ਵੱਖ-ਵੱਖ ਸਕੀਮਾਂ ਨੂੰ ਹੋਰ ਵਧੇਰੇ ਕਾਰਗਰ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਉਨਾਂ ਅੱਗੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਵਿਕਾਸ ਪੱਖੋ ਅੱਗੇ ਲਿਜਾਉਣ ਲਈ ਵਿਸ਼ੇਸ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਘੱਟ ਗਿਣਤੀ ਦੇ ਵਰਗ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਸੰਕਲਪ ਹੈ।
ਮੀਟਿੰਗ ਦੌਰਾਨ ਚੇਅਰਮੈਨ ਲਾਲਪੁਰਾ ਵਲੋਂ ਸਿੱਖਿਆ, ਰੋਜ਼ਗਾਰ, ਹਾਊਸਿੰਗ, ਲਾਅ ਐਂਡ ਆਡਰ ਸਮੇਤ ਵੱਖ-ਵੱਖ ਸਕੀਮਾਂ ਦਾ ਰੀਵਿਊ ਕੀਤਾ ਗਿਆ ਤੇ ਕਿਹਾ ਕਿ ਮਨਿਓਰਟੀ ਵਰਗ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਪ੍ਰਧਾਨ ਮੰਤਰੀ 15-ਨੁਕਾਤੀ ਪ੍ਰੋਗਰਾਮ ਤਹਿਤ ਚੱਲ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕ ਇਨਾਂ ਸਕੀਮਾਂ ਦਾ ਲਾਭ ਲੈ ਸਕਣ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਚੇਅਨਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਯਕੀਨ ਦਿਵਾਇਆ ਕਿ ਜੋ ਵੀ ਉਨਾਂ ਵਲੋਂ ਪ੍ਰਧਾਨ ਮੰਤਰੀ 15-ਨੁਕਾਤੀ ਪ੍ਰੋਗਰਾਮ ਦੇ ਸਬੰਧ ਵਿੱਚ ਹਦਾਇਤਾਂ ਦਿੱਤੀਆਂ ਗਈਆਂ ਹਨ, ਉਨਾਂ ਦੀ ਪਾਲਣਾ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਜ਼ਿਲੇ ਅੰਦਰ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ ਅਤੇ ਖਾਸ ਕਰਕੇ ਸਰਹੱਦੀ ਖੇਤਰ ਦੇ ਲੋਕਾਂ ਦੀ ਭਲਾਈ ਲਈ ਕੈਂਪਾਂ ਰਾਹੀ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨਾਂ ਦਾ ਹੱਲ ਕਰਨ ਦੇ ਨਾਲ-ਨਾਲ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾ ਰਿਹਾ ਹੈ।
ਮੀਟਿੰਗ ਉਪਰੰਤ ਚੇਅਰਮੈਨ ਲਾਲਪੁਰਾ ਵਲੋਂ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਕਿਹਾ ਕਿ ਘੱਟ ਗਿਣਤੀ ਵਰਗ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਵਚਨਬੱਧ ਹੈ ਤੇ ਘੱਟ ਗਿਣਤੀ ਵਰਗ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਸੰਕਲਪ ਹੈ।
ਇਸ ਮੌਕੇ ਗੁਰਮੁੱਖ ਸਿੰਘ ਬਰੇਰ, ਅਨੂਪ ਸਿੰਘ ਭੁੱਲਰ, ਉਪਕਾਰਦੀਪ ਪ੍ਰਿਸ, ਰਾਮਲਾਲ ਜੀ, ਪਾਵਨ ਕੁੰਦਰਾ, ਕੁਲਦੀਪ ਸਿੰਘ ਬੱਬੂ, ਅਤੁਲ ਜੈਨ ਸ਼ਿਵ ਕੁਮਾਰ ਸੋਨੀ, ਅਮਰਪਾਲ ਸਿੰਘ ਖਹਿਰਾ, ਗੁਰਸਾਹਿਬ ਸਿੰਘ ਸਾਹਿਬ ਸਿੰਘ ਸੁਗਾ, ਅਸ਼ੋਕ ਕੁਮਾਰ ਬੰਟੀ, ਬੀਬੀ ਅਮਨਦੀਪ ਕੌਰ ਉਪਾਲ ਵੀ ਮੌਜੂਦ ਸਨ।