Close

Payment of more than 1196 crore rupees made to farmers of wheat crop-Deputy Commissioner

Publish Date : 04/05/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਣਕ ਦੀ ਫਸਲ ਦੀ ਕਿਸਾਨਾਂ ਨੂੰ ਕੀਤੀ ਗਈ 1196 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਹੁਣ ਤੱਕ ਮਿੱਥੇ ਗਏ ਟਿੱਚੇ ਤੋਂ 7.37 ਫੀਸਦੀ ਵਧੀ ਕਣਕ ਦੀ ਖਰੀਦ
ਵੱਖ-ਵੱਖ ਖਰੀਦ ਏਜੰਸੀਆਂ ਨੇ ਕੀਤੀ 6,63,980 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਖਰੀਦ
ਤਰਨ ਤਾਰਨ, 03 ਮਈ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਫਸਲ ਦੀ 02 ਮਈ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 1196 ਕਰੋੜ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6,75,115 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6,63,980 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ ਮਿੱਥੇ ਗਏ ਟਿੱਚੇ ਤੋਂ 7.37 ਫੀਸਦੀ ਵੱਧ ਕਣਕ ਦੀ ਖਰੀਦ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 02 ਮਈ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 6,63,980 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 2,23,750 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,71,453 ਮੀਟ੍ਰਿਕ ਟਨ, ਪਨਸਪ ਵੱਲੋਂ 1,45,311 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,01,787 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 12,755 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ 02 ਮਈ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 1,72,470 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।