Close

Special meeting by Deputy Commissioner with officials for the purpose of providing opportunities to poor women of self help groups to start self employment.

Publish Date : 11/05/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਸੈਲਫ ਹੈੱਲਪ ਗਰੁੱਪਾਂ ਦੀਆਂ ਗਰੀਬ ਔਰਤਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਸੈਲਫ ਹੈੱਲਪ ਗਰੁੱਪਾਂ ਦੀਆਂ ਔਰਤਾਂ ਨੂੰ ਮਗਨਰੇਗਾ ਅਧੀਨ ਰੋਜ਼ਗਾਰ ਵੀ ਮੁਹੱਈਆ ਕਰਵਾਇਆ ਜਾਵੇਗਾ
ਤਰਨ ਤਾਰਨ, 11 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਵਿੱਚ ਸੈਲਫ ਹੈੱਲਪ ਗਰੁੱਪਾਂ ਦੀਆਂ ਗਰੀਬ ਔਰਤਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।
ਮੀਟਿੰਗ ਨੰੁ ਸੰਬੋਧਨ ਕਰਿਦਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਗਰੀਬ ਪਰਿਵਾਰਾਂ ਦੀਆ ਔਰਤਾਂ ਜੋ ਕਿ ਸੈਲਫ ਹੈਲਪ ਗਰੁੱਪ ਵਿਚ ਸ਼ਾਮਿਲ ਹਨ, ਨੂੰ ਵੱਖ ਵੱਖ ਤਰ੍ਹਾਂ ਦੀਆਂ ਮੁਫ਼ਤ ਟ੍ਰੇਨਿੰਗਾਂ ਮੁੱਹਈਆ ਕਰਵਾਇਆ ਜਾਣਗੀਆਂ ਤਾਂ ਜੋ ਉਹ ਸਵੈ-ਰੁਜ਼ਗਾਰ ਪ੍ਰਾਪਤ ਕਰ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕ ਸਕਣ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਲਫ ਹੈੱਲਪ ਗਰੁੱਪਾਂ ਦੀਆਂ ਔਰਤਾਂ ਨੂੰ ਮਗਨਰੇਗਾ ਅਧੀਨ ਰੋਜ਼ਗਾਰ ਵੀ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ ਉਹਨਾਂ ਨੂੰ ਸਾਲ ਵਿਚ 100 ਦਿਨ ਕੰਮ ਮਿਲੇਗਾ ਅਤੇ ਪ੍ਰਤੀ ਦਿਹਾੜੀ ਰੇਟ 303 ਰੁਪਏ ਹੋਵੇਗਾ। ਇਸ ਤੋਂ ਇਲਾਵਾ ਉਹਨਾਂ ਵਿਚੋਂ ਚੰਗਾ ਕੰਮ ਕਰਨ ਵਾਲਿਆਂ ਨੂੰ ਬਤੌਰ ਮੇਟ ਤੈਨਾਤ ਕੀਤਾ ਜਾਵੇਗਾ, ਜਿਸ ਦੀ ਦਿਹਾੜੀ 450 ਰੁਪਏ ਰੁਪਏ ਹੋਵੇਗੀ।
ਡਿਪਟੀ ਕਮਿਸ਼ਨਰ ਵੱਲੋਂ ਸੈਲਫ ਹੈੱਲਪ ਗਰੁੱਪ ਦੇ ਮੈਂਬਰਾਂ ਦੇ ਚੰਗੇ ਭਵਿੱਖ ਨੂੰ ਦੇਖਦੇ ਹੋਏ ਇਹਨਾਂ ਦਿਹਾੜੀਆਂ ਤੋਂ ਪ੍ਰਾਪਤ ਆਮਦਨ ਦਾ ਘੱਟੋ-ਘੱਟ 75% ਹਿੱਸਾ ਸੇਵਿੰਗ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਉਹ ਆਪਣਾ ਹੋਰ ਸਵੈ ਰੋਜ਼ਗਾਰ ਇਸ ਆਮਦਨ ਨਾਲ ਸ਼ੁਰੂ ਕਰ ਸਕਣ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋ ਇਹ ਵੀ ਵਿਸ਼ਵਾਸ ਦਿਵਾਇਆ ਗਿਆ ਕਿ ਉਹਨਾਂ ਨੂੰ ਹੋਰ ਸਾਧਨਾਂ ਰਾਹੀਂ ਆਮਦਨ ਦੇ ਸਰੋਤ ਪੈਦਾ ਕਰਨ ਲਈ ਮੱਦਦ ਕੀਤੀ ਜਾਵੇਗੀ ਅਤੇ ਹਰ ਤਰ੍ਹਾਂ ਦੀ ਟਰੇਨਿੰਗ ਵੀ ਮੁਫ਼ਤ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਪ੍ਰਸ਼ਾਸਨ ਵਲੋਂ ਆਜੀਵਿਕਾ ਸੈੱਲਪ ਹੈੱਲਪ ਗੁਰੱਪ ਵੱਖ-ਵੱਖ ਪਿੰਡਾਂ ਵਿੱਚ ਚਲਾਏ ਜਾ ਰਹੇ ਹਨ ਅਤੇ ਸਮੇਂ- ਸਮੇਂ ’ਤੇ ਸਰਕਾਰ ਵਲੋਂ ਇਨ੍ਹਾਂ ਗਰੁੱਪਾਂ ਨੂੰ ਰੋਜ਼ਗਾਰ ਸ਼ੁਰੂ ਕਰਨ ਲਈ ਬੈਂਕਾਂ ਰਾਹੀਂ ਵਿੱਤੀ ਸਹਾਇਤਾ ਵੀ ਮੁਹੱਈਆ ਕਾਰਵਾਈ ਜਾਂਦੀ ਹੈ।