Close

Deputy Commissioner meeting with all cluster officers regarding not burning crop residues

Publish Date : 15/05/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਸਮੂਹ ਕਲੱਸਟਰ ਅਫਸਰਾਂ ਨਾਲ ਮੀਟਿੰਗ
ਤਰਨ ਤਾਰਨ, 12 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਕਲੱਸਟਰ ਅਫਸਰਾਂ ਨਾਲ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਮੀਟਿੰਗ ਕੀਤੀ।
ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਸ੍ਰੀ ਸੁਰਿੰਦਰਪਾਲ ਸਿੰਘ ਨੇ ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਪਿਛਲੇ ਸਾਲ ਮਿਤੀ 11 ਮਈ, 2023 ਦੀ ਸ਼ਾਮ ਤੱਕ ਕਣਕ ਦੇ ਨਾੜ ਨੂੰ ਅੱਗ ਲੱਗਣ ਦੀਆਂ 1031 ਘਟਨਾਵਾਂ ਹੋਈਆਂ ਸਨ, ਪਰ ਇਸ ਸਾਲ ਇਸ ਮਿਤੀ ਤੱਕ ਸਿਰਫ 161 ਅੱਗ ਲੱਗਣ ਦੀਆਂ ਘਟਨਾਵਾਂ ਦੇ ਮਾਮਲੇ ਸਾਹਮਣੇ ਆਏ ਹਨ। ਉਹਨਾਂ ਕਿਹਾ ਕਿ ਕਿਸਾਨਾਂ ਵੱਲੋ ਜ਼ਿਆਦਾਤਰ ਕਣਕ ਦੇ ਨਾੜ ਨੂੰ ਖੇਤਾਂ ਵਿੱਚ ਹੀ ਰਲਾਇਆ ਜਾ ਰਿਹਾ ਹੈ ਅਤੇ ਖੇਤੀਬਾੜੀ ਵਿਭਾਗ ਵੱਲੋ ਵੀ ਵੱਧ ਤੋ ਵੱਧ ਗਤੀਵਿਧੀਆਂ ਜਿਵੇ ਕਿ ਧਾਰਮਿਕ ਸਥਾਨਾਂ ਤੋ ਅਨਾਂਊਂਸਮੈਂਟਾਂ, ਕਿਸਾਨ ਮਿਲਣੀਆਂ, ਕੈਂਪਾਂ ਅਤੇ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੀਆਂ ਵੀਡਿਊ ਬਾਈਟਸ ਰਾਹੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਿਪਟੀ ਕਮਿਸਨਰ ਨੇ ਸਮੂਹ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੀ ਹਰੇਕ ਸਾਈਟ ‘ਤੇ ਵਿਜ਼ਟ ਕੀਤੀ ਜਾਵੇ ਅਤੇ ਰੋਜ਼ਾਨਾ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇ।