Placement Camp will be organized on May 19 at District Bureau & Employment and Enterprises Tarn Taran- Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 19 ਮਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 18 ਮਈ :
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਸ਼੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਇਸੇ ਤਹਿਤ 19 ਮਈ, 2023 ਨੂੰ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਪ੍ਰਭਜੋਤ ਸਿੰਘ ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਜੀ. ਟੀ. ਆਈ. ਡੀ. ਐੱਸ. ਕੰਪਨੀ ਭਾਗ ਲੈ ਰਹੀ ਹੈ। ਪਲੇਸਮੈਂਟ ਲਈ ਜੀ. ਟੀ. ਆਈ. ਡੀ. ਐੱਸ. ਕੰਪਨੀ ਨੂੰ “ਡਰੋਨ ਸੁਪਰਵਾਈਜ਼ਰ ਪਾਈਲਟ” ਦੀਆਂ ਅਸਾਮੀਆਂ ਲਈ ਯੋਗਤਾ ਘੱਟੋ-ਘੱਟ ਬਾਰਵੀਂ ਅਤੇ ਗਰੈਜੂਏਸ਼ਨ ਪਾਸ (ਕੇਵਲ ਲੜਕੇ) ਤਨਖਾਹ 23000 ਰੁਪਏ ਤੋਂ 25000 ਰੁਪਏ ਤੱਕ ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 19 ਤੋਂ 27 ਸਾਲ ਹੈ।
ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ ਨਾਲ ਆਪਣਾ ਬਾਇਉਡਾਟਾ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 19-05-2023 ਨੂੰ ਸਵੇਰੇ 9 ਵੱਜੇ ਤੋਂ ਦੁਪਿਹਰ 01 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ, ਵਿਖੇ ਇੰਟਰਵਿਉ ਲਈ ਪਹੁੰਚ ਸਕਦੇ ਹਨ। ਜ਼ਿਲਾ ਰੋਜ਼ਗਾਰ ਅਧਿਕਾਰੀ ਵੱਲੋਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ।ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈੱਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।