Schools of Eminence are being opened in every district by the Punjab Government to connect the students with the best and world class education
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵਿਦਿਆਰਥੀਆਂ ਨੂੰ ਬਿਹਤਰੀਨ ਅਤੇ ਵਿਸ਼ਵ ਪੱਧਰੀ ਸਿੱਖਿਆ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਖੋਲ੍ਹੇ ਜਾ ਰਹੇ ਹਨ ਸਕੂਲ ਆੱਫ਼ ਐਮੀਨੈਂਸ-ਕੈਬਨਿਟ ਮੰਤਰੀ ਸ੍ਰ. ਹਰਭਜਨ ਸਿੰਘ ਈ. ਟੀ. ਓ.
ਕੈਬਨਿਟ ਮੰਤਰੀ ਪੰਜਾਬ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਲੜਕੇ ਦਾ ਦੌਰਾ
ਤਰਨ ਤਾਰਨ 18 ਮਈ :
ਪੰਜਾਬ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬਿਹਤਰੀਨ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ।ਇਸ ਸਬੰਧੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ।ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਵਿਦਿਆਰਥੀਆਂ ਨੂੰ ਬਿਹਤਰੀਨ ਅਤੇ ਵਿਸ਼ਵ ਪੱਧਰੀ ਸਿੱਖਿਆ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਸਕੂਲ ਆੱਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ।ਪੰਜਾਬ ਸਰਕਾਰ ਇਹਨਾਂ ਸਕੂਲਾਂ ਦੇ ਢਾਂਚੇ ਨੂੰ ਵਿਕਸਤ ਕਰਨ ਲਈ ਲਗਾਤਾਰ ਕੋਸ਼ਿਸ ਕਰ ਰਹੀ ਹੈ।
ਇਸੇ ਲੜੀ ਤਹਿਤ ਅੱਜ ਕੈਬਨਿਟ ਮੰਤਰੀ, ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਪੰਜਾਬ ਸ੍ਰ. ਹਰਭਜਨ ਸਿੰਘ ਈ. ਟੀ. ਓ. ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਲੜਕੇ ਦਾ ਦੌਰਾ ਕੀਤਾ ਗਿਆ।ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਵੀ ਉਹਨਾਂ ਦੇ ਨਾਲ ਸਨ।
ਇਸ ਦੌਰਾਨ ਉਹਨਾਂ ਸਕੂਲ ਦੀਆਂ ਬੁਨਿਆਦੀ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਪ੍ਰਿੰਸੀਪਲ ਮੈਡਮ ਰਾਜਿੰਦਰ ਕੌਰ ਅਤੇ ਸਮੁੱਚੇ ਸਟਾਫ ਨਾਲ ਖੁੱਲ ਕੇ ਚਰਚਾ ਕੀਤੀ।ਉਹਨਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਨੰਬਰ ਇੱਕ ਸੂਬਾ ਬਣਾਉਣਾ ਪੰਜਾਬ ਸਰਕਾਰ ਦਾ ਇੱਕ ਸੁਪਨਾ ਹੈ ਅਤੇ ਇਸ ਸੁਪਨੇ ਨੂੰ ਸੱਚ ਕਰਨ ਲਈ ਪੰਜਾਬ ਸਰਕਾਰ ਹਰੇਕ ਸੰਭਵ ਉਪਰਾਲਾ ਕਰੇਗੀ।ਉਹਨਾਂ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਸਕੂਲ ਆਫ ਐਮੀਨੈਂਸ ਨੂੰ ਬੁਲੰਦੀਆਂ ਤੇ ਲਿਜਾਣ ਲਈ ਹਰੇਕ ਸੰਭਵ ਯਤਨ ਕਰਨ ਲਈ ਪ੍ਰੇਰਿਆ।
ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਿਨਾਮ ਸਿੰਘ ਬਾਠ ਨੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ. ਟੀ. ਓ. ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰੀ ਸਕੂਲਾਂ ਨੂੰ ਹਰੇਕ ਪੱਖ ਤੋਂ ਬਿਹਤਰੀਨ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ।
ਇਸ ਮੌਕੇ ਉਹਨਾਂ ਨਾਲ ਸ੍ਰ. ਗੁਰਸੇਵਕ ਸਿੰਘ, ਸ੍ਰ. ਦਲਜੀਤ ਸਿੰਘ, ਸਹਾਇਕ ਲੇਬਰ ਕਮਿਸ਼ਨਰ ਸ੍ਰੀ ਪ੍ਰਦੀਪ ਚੌਧਰੀ, ਸਟੇਜ ਸੈਕਟਰੀ ਸ੍ਰ. ਬਰਿੰਦਰ ਸਿੰਘ ਅਤੇ ਸ੍ਰੀਮਤੀ ਜਸਵਿੰਦਰ ਕੌਰ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ ।