Close

Physically more than 50 percent disability gets Rs 1500 per month pension facility-Deputy Commissioner

Publish Date : 24/05/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਰੀਰਿਕ ਪੱਖੋਂ 50 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਨੂੰ ਮਿਲਦੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ-ਡਿਪਟੀ ਕਮਿਸ਼ਨਰ
ਯੂ. ਡੀ. ਆਈ. ਡੀ. ਕਾਰਡ ’ਤੇ ਮੁਫ਼ਤ ਬੱਸ ਸਫਰ ਅਤੇ ਹੋਰ ਸੁਵਿਧਾਵਾਂ ਦਾ ਲਾਭ ਲੈ ਸਕਦੇ ਹਨ ਦਿਵਿਆਂਗਜਨ
ਤਰਨ ਤਾਰਨ, 19 ਮਈ :
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪੈਨਸ਼ਨ ਸਕੀਮ ਅਧੀਨ ਸਰੀਰਿਕ ਪੱਖੋਂ 50 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਵਿੱਤੀ ਸਹੂਲਤ ਦਿੱਤੀ ਜਾਂਦੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਪੈਨਸ਼ਨ ਮਨਜੂਰ ਕਰਨ ਲਈ ਯੂ. ਡੀ. ਆਈ. ਡੀ. ਕਾਰਡ ਬਣਾਉਣਾ ਲਾਜ਼ਮੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਿਵਿਆਂਗਜਨ ਸਿਵਲ ਹਸਪਤਾਲ ਤਰਨ ਤਾਰਨ, ਸਬ-ਡਵੀਜ਼ਨਲ ਹਸਪਤਾਲ ਪੱਟੀ, ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਜਾਂ ਆਪਣੀ ਸੁਵਿਧਾ ਅਨੁਸਾਰ ਸੇਵਾ ਕੇਂਦਰਾਂ ਵਿਖੇ ਵੀ ਯੂ. ਡੀ. ਆਈ. ਡੀ. ਕਾਰਡ ਅਪਲਾਈ ਕਰਕੇ ਬਣਵਾ ਸਕਦੇ ਹਨ। ਉਹਨਾਂ ਕਿਹਾ ਕਿ ਯੂ. ਡੀ. ਆਈ. ਡੀ. ਕਾਰਡ ਬਣਾਉਣ ਲਈ ਸਮੇਂ-ਸਮੇਂ ’ਤੇ ਬਲਾਕ ਪੱਧਰ ’ਤੇ ਸਪੈਸ਼ਲ ਕੈਂਪ ਲਗਾਏ ਜਾਂਦੇ ਹਨ, ਜਿਸ ਦਾ ਯੋਗ ਅਤੇ ਲੋੜਵੰਦ ਲਾਭਪਾਤਰੀਆਂ ਨੂੰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਰੈੱਡ ਕਰਾਸ, ਅਲਿੰਮਕੋ ਵੱਲੋਂ ਦਿਵਿਆਂਗਜਨਾਂ ਨੂੰ ਬਣਾਵਟੀ ਅੰਗ ਮੁਫ਼ਤ ਪ੍ਰਦਾਨ ਕਰਨ ਦੀ ਸੁਵਿਧਾ ਅਤੇ ਡੀ. ਡੀ. ਆਰ. ਸੀ. ਵੱਲੋਂ ਲੋੜਵੰਦ ਦਿਵਿਆਂਗਜਨਾ ਦੇ ਅੰਗਾਂ ਦੇ ਨਾਪ ਲੈ ਕੇ ਬਣਾਵਟੀ ਅੰਗ ਤਿਆਰ ਕਰਕੇ ਮੁਫ਼ਤ ਪ੍ਰਦਾਨ ਕੀਤੇ ਜਾਂਦੇ ਹਨ। ਨੈਸ਼ਨਲ ਟਰੱਸਟ ਭਾਰਤ ਸਰਕਾਰ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ ਅਤੇ ਨਿਰਮਾਇਆ ਇੰਸ਼ੋਰੈਂਸ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਨੌਕਰੀ ਲਈ ਭਰਤੀ ਕਰਨ ਸਮੇਂ ਦਿਵਿਆਂਗਜਨਾਂ ਨੂੰ ਰਾਖਵਾਂਕਰਨ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਰੋਸਟਰ ਨੁਕਤੇ ਅਨੁਸਾਰ ਦਿਵਿਆਂਗਜਨਾ ਨੂੰ ਤਰੱਕੀ ਦਾ ਲਾਭ ਦਿੱਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ’ਤੇ ਦਿਵਿਆਂਗਜਨਾ ਦੀ ਭਲਾਈ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ।ਜ਼ਿਲ੍ਹਾ ਪੱਧਰ ’ਤੇ ਕੌਮੀ ਟਰੱਸਟ ਅਧੀਨ ਲੀਗਲ ਗਾਰਡੀਅਨਸ਼ਿੱਪ ਸਰਟੀਫਿਕੇਟ ਜਾਰੀ ਕਰਨ ਲਈ ਕਮੇਟੀ ਗਠਿਤ ਕੀਤੀ ਜਾਂਦੀ ਹੈ ਅਤੇ ਰਾਜ ਪੱਧਰ ’ਤੇ ਸਟੇਟ ਅਡਵਾਇਜ਼ਰੀ ਬੋਰਡ ਦਾ ਗਠਨ ਕੀਤਾ ਜਾਂਦਾ ਹੈ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤਰਨ ਤਾਰਨ ਸ਼੍ਰੀਮਤੀ ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਆਰ. ਪੀ. ਡਬਲਊ. ਡੀ. ਐਕਟ 2016 ਦੀ ਧਾਰਾ 72 ਅਤੇ ਆਰ. ਪੀ. ਡਬਲਊ. ਡੀ. ਦੇ ਰੂਲ 22 ਅਧੀਨ ਜ਼ਿਲ੍ਹਾ ਲੈਵਲ ‘ਤੇ ਗਠਿਤ ਕਮੇਟੀ ਵੱਲੋਂ ਦਿਵਿਆਂਗਜਨਾ ਦੀਆਂ ਮੰਗਾਂ/ਸਹੂਲਤਾਂ/ਸਕੀਮਾਂ ਦਾ ਲਾਭ ਦੇਣ ਲਈ ਤਿਮਾਹੀ ਮੀਟਿੰਗਾਂ ਦਾ ਆਯੋਜਨ ਕੀਤਾ ਜਾਂਦਾ ਹੈ। ਯੂ. ਡੀ. ਆਈ. ਡੀ. ਕਾਰਡ ’ਤੇ ਬੱਸ ਵਿੱਚ ਮੁਫ਼ਤ ਸਫਰ ਦੀ ਸਹੂਲਤ ਵੀ ਮਿਲਦੀ ਹੈ।