The Punjab government has started a camp for free preparation of physical test for the youth
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਤਰਨ ਤਾਰਨ, 22 ਮਈ :
ਸੀ-ਪਾਈਟ ਕੈਂਪ, ਥੇਂਹ ਕਾਂਜਲਾ ( ਕਪੂਰਥਲਾ ) ਦੇ ਕੈਂਪ ਇੰਨਚਾਰਜ ਸ਼੍ਰੀ ਹਰਮਿੰਦਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਥੇਂਹ ਕਾਂਜਲਾ ਵਿਖੇ ਜੋ ਯੁਵਕ ਫੌਜ਼ ਦੀ ਮਿਤੀ 15 ਅਪ੍ਰੈਲ, 2023 ਨੂੰ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ।ਉਨ੍ਹਾਂ ਯੁਵਕਾਂ ਦੀ ਫਿਜ਼ੀਕਲ ਦੀ ਤਿਆਰੀ ਮਿਤੀ 24 ਮਈ, 2023 ਤੋਂ ਸ਼ੁਰੂ ਹੋ ਰਹੀ ਹੈ।
ਉਹਨਾਂ ਦੱਸਿਆ ਕਿ ਫਿਜ਼ੀਕਲ ਟੈਸਟ ਦੀ ਤਿਆਰੀ ਕਰਨ ਦੇ ਲਈ ਤਰਨ ਤਾਰਨ, ਜਲੰਧਰ, ਕਪੂਰਥਲਾ, ਗੁਰਦਾਸਪੁਰ ਅਤੇ ਹੁਸਿ਼ਆਰਪੁਰ ਜਿਲ੍ਹੇ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸਵੇਰੇ 07:30 ਵਜੇ ਤੋਂ 1100 ਵਜੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ-ਪਾਈਟ ਕੈਪ, ਥੇਂਹ ਕਾਂਜਲਾ ਵਿਖੇ ਲੋੜੀਂਦੇ ਦਸ਼ਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ ।
ਕੈਂਪ ਵਿੱਚ ਆਉਣ ਸਮੇਂ ਰਿਜਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।ਯੁਵਕ ਦੀ ਉਮਰ ਸਾਡੇ 17 ਸਾਲ ਤੋਂ 21 ਸਾਲ ਤੱਕ ਹੋਵੇ, ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫਾ ਵੀ ਦਿੱਤਾ ਜਾਵੇਗਾ ।ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ।ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 78891-75575 ਅਤੇ 88728-02046 ‘ਤੇ ਸਪੰਰਕ ਕੀਤਾ ਜਾ ਸਕਦਾ ਹੈ ।