The Punjab government has started a camp for free physical preparation for the youth
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਤਰਨ ਤਾਰਨ, 24 ਮਈ :
ਸੀ-ਪਾਈਟ ਕੈਂਪ, ਪੱਟੀ ( ਤਰਨ-ਤਾਰਨ ) ਦੇ ਕੈਂਪ ਇੰਨਚਾਰਜ ਸ਼੍ਰੀ ਨਿਰਵੈਲ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਜੋ ਯੁਵਕ ਫੌਜ ਦੀ ਮਿਤੀ 17 ਅਪ੍ਰੈਲ, 2023 ਨੂੰ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ।ਉਨ੍ਹਾਂ ਯੁਵਕਾਂ ਦੀ ਫਿਜ਼ੀਕਲ ਦੀ ਤਿਆਰੀ ਮਿਤੀ 24 ਮਈ, 2023 ਤੋਂ ਸ਼ੁਰੂ ਹੋ ਚੁੱਕੀ ਹੈ।ਫਿਜ਼ੀਕਲ ਦੀ ਤਿਆਰੀ ਕਰਨ ਦੇ ਲਈ ਤਰਨ ਤਾਰਨ ਜਿਲ੍ਹੇ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸਵੇਰੇ 07:30 ਵਜੇ ਤੋਂ 1100 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਪ, ਪੱਟੀ ਵਿਖੇ ਹੇਠ ਲਿਖੇ ਦਸ਼ਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ।
ਕੈਂਪ ਵਿੱਚ ਆਉਣ ਸਮੇਂ ਆੱਨ-ਲਾਈਨ ਰਿਜਸਟਰੇਸ਼ਨ ਦੀ ਇੱਕ ਕਾਪੀ, ਰਿਜ਼ਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ‘ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ।
ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ।ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰਾਂ 80543-62934 ਅਤੇ 94647-56808 ‘ਤੇ ਸਪੰਰਕ ਕੀਤਾ ਜਾ ਸਕਦਾ ਹੈ।