Meeting of District Task Force regarding Eradication of Measles and Rubella and Pulse Polio Campaign
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਖਸਰਾ ਤੇ ਰੁਬੇਲਾ ਨੂੰ ਖਤਮ ਕਰਨ ਅਤੇ ਪਲਸ ਪੋਲਿਉ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ
ਤਰਨ ਤਾਰਨ, 24 ਮਈ :
ਖਸਰਾ ਤੇ ਰੁਬੇਲਾ ਨੂੰ ਖਤਮ ਕਰਨ ਅਤੇ ਪਲਸ ਪੋਲਿਉ ਮੁਹਿੰਮ 28 ਮਈ, 2023 ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਗਵਿੰਦਰਜੀਤ ਸਿੰਘ ਦੀ ਅਗਵਾਈ ਵਿੱਚ ਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ। ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰਾਂ ਤੇ ਵੱਖ-ਵੱਖ ਵਿਭਾਗਾਂ ਦੇ ਸਬੰਧਿਤ ਅਧਿਕਾਰੀਆ ਨੇ ਹਿੱਸਾ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਗਵਿੰਦਰਜੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆ ਨੂੰ ਹਦਾਇਤ ਕਰਦਿਆਂ ਕਿਹਾ ਕਿ ਟੀਕਾਕਰਨ ਮੁਹਿੰਮ ਦੌਰਾਨ ਅਧੂਰੇ ਟੀਕਾਕਰਨ ਵਾਲੇ ਬੱਚਿਆਂ ਦੀ ਸ਼ਨਾਖਤ ਕਰਨੀ ਯਕੀਨੀ ਬਣਾਈ ਜਾਵੇ ਅਤੇ ਜਿੰਨ੍ਹਾਂ ਖੇਤਰਾਂ ਵਿੱਚ ਟੀਕਾਕਰਨ ਘੱਟ ਹੈ, ਉੱਥੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣ ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆ ਨੂੰ ਹਦਾਇਤ ਕਰਦਿਆ ਕਿਹਾ ਕਿ ਸਰਪੰਚਾਂ, ਪੰਚਾਂ, ਸੈਕਟਰੀਆਂ, ਨੰਬਰਦਾਰਾਂ ਰਾਹੀਂ ਪਿੰਡ ਪੱਧਰ ਤੇ ਅਤੇ ਮਿਊਂਸਪਲ ਕਾਰਪੋਰੇਸ਼ਨ ਰਾਹੀ ਸ਼ਹਿਰੀ ਖੇਤਰਾਂ ਵਿੱਚ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਵੱਧ ਤੋ ਵੱਧ ਇਸ ਟੀਕਾਕਰਨ ਮੁਹਿੰਮ ਦਾ ਲਾਹਾ ਲੈਣ ਲਈ ਜਗਰੂਕ ਕਰਨ, ਤਾਂ ਜੋ ਸੋ ਫੀਸਦੀ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤੇ ਐਂਲੀਮੈਂਟਰੀ ਨੂੰ ਕਿਹਾ ਕਿ ਸਮੂਹ ਸਕੂਲਾਂ ਦੇ ਮੁੱਖ ਅਧਿਆਪਕ ਸਕੂਲਾ ਵਿੱਚ ਪੜ੍ਹਦੇ ਬੱਚਿਆ ਦਾ ਟੀਕਾਕਰਨ ਕਾਰਡ ਚੈੱਕ-ਅੱਪ ਲਈ ਹਦਾਇਤ ਦੇਣ ਤੇ ਜਿੰਨਾ ਬੱਚਿਆ ਦਾ ਟੀਕਾਕਰਨ ਅਧੂਰਾ ਹੈ, ਉਨ੍ਹਾਂ ਮਾਪਿਆ ਨੂੰ ਮੁਕੰਮਲ ਟੀਕਾਕਰਨ ਕਰਵਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਸਮੂਹ ਐਸ. ਐੱਮ. ਓ. ਤੇ ਸਬੰਧਤ ਲੋਕਾ ਨੂੰ ਹਦਾਇਤ ਕੀਤੀ ਕਿ ਕੈਂਪ ਲਗਾ ਕੇ ਰਹਿੰਦੇ ਬੱਚਿਆ ਅਤੇ ਗਰਭਵਤੀ ਔਰਤਾ ਦਾ ਟੀਕਾਕਰਨ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਪਲਸ ਪੋਲਿਉ ਮੁਹਿੰਮ 28 ਮਈ, 2023 ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਵਾਰ 0-5 ਸਾਲ ਦੇ ਬੱਚਿਆ ਦੀ ਗਿਣਤੀ 1,45,747 ਬੱਚਿਆ ਨੂੰ ਘਰ ਘਰ ਜਾ ਕੇ ਪੋਲਿਊ ਬੂੰਦਾ ਪਿਲਾਈਆਂ ਜਾਣਗੀਆ ਅਤੇ ਭੱਠਿਆ, ਹਾਈ ਰਿਸਕ ਏਰੀਆ ਸਲੱਮ ਏਰੀਆ, ਝੂੱਗੀਆ, ਝੌਂਪੜੀਆ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੋਲਿਊ ਦੀਆ ਬੂੰਦਾਂ ਪਿਲਾਉਣ ਦਾ ਕੰਮ ਕੀਤਾ ਜਾਵੇਗਾ । ਹਰ ਬਲਾਕ ਪੱਧਰ ਤੇ ਪਿੰਡ ਪੱਧਰ ਤੇ ਇਸ ਮੁਹਿੰਮ ਨੂੰ ਚਲਾਇਆ ਜਾਵੇਗਾ ।