The health department organized a special medical camp at the border village of Dode
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਿਹਤ ਵਿਭਾਗ ਨੇ ਸਰਹੱਦੀ ਪਿੰਡ ਦੋਦੇ ਵਿਖੇ ਲਗਾਇਆ ਵਿਸ਼ੇਸ਼ ਮੈਡੀਕਲ ਕੈਂਪ
ਤਰਨ ਤਾਰਨ, 25 ਮਈ :
ਜ਼ਿਲਾ ਪ੍ਰਸ਼ਾਸਨ ਅਤੇ ਸਿਵਲ ਸਰਜਨ ਤਰਨਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਾਰਨ ਅਫਸਰ, ਤਰਨਤਾਰਨ, ਡਾ. ਵਰਿੰਦਰਪਾਲ ਕੌਰ ਜੀ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਵੀਰਵਾਰ ਨੂੰ ਸਰਹੱਦੀ ਖੇਤਰ ਦੇ ਨਾਗਰਿਕਾਂ ਦੀ ਚੰਗੀ ਸਿਹਤ ਦੇ ਮੱਦੇਨਜ਼ਰ ਸਰਹੱਦੀ ਪਿੰਡ ਦੋਦੇ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ ਮਰੀਜ਼ਾਂ ਦੇ ਇਲਾਜ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਮੁਫਤ ਦਵਾਈਆਂ ਵੰਡਣ ਦੇ ਨਾਲ ਨਾਲ ਮੁਫਤ ਟੈਸਟ ਕੀਤੇ ਗਏ।ਇਸ ਮੌਕੇ ਆਪਣੇ ਸਬੋਧਨ ਦੌਰਾਨ ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਚੰਗੀ ਸਿਹਤ ਲਈ ਮੈਡੀਕਲ ਕੈਂਪ ਲਗਾਏ ਜਾ ਰਹੇ ਜਾ ਹਨ, ਇਸੇ ਲੜੀ ਤਹਿਤ ਪਿੰਡ ਦੋਦੇ ਵਿਖੇ ਕੈਂਪ ਲਗਾਇਆ ਗਿਆ ਹੈ ਅਤੇ ਇਸ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਲਿਆ ਗਿਆ।ਇਸ ਕੈਂਪ ਦਾ ਫਾਇਦਾ ਨਜ਼ਦੀਕੀ ਸਰਹੱਦੀ ਪਿੰਡਾਂ ਦੇ ਲੋਕਾਂ ਵੱਲੋਂ ਵੀ ਲਿਆ ਗਿਆ।
ਡਾ. ਕੁਲਤਾਰ ਕਿਹਾ ਕਿ ਸਿਹਤ ਵਿਭਾਗ ਵੱਲੋਂ ਭਵਿੱਖ ਦੇ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ। ਉਨਾਂ ਕਿਹਾ ਕਿ ਦੋਦੇ ਵਿਖੇ ਲਗਾਏ ਕੈਂਪ ਦੌਰਾਨ 134 ਵਿਅਕਤੀਆਂ ਵੱਲੋਂ ਆਪਣੀ ਸਿਹਤ ਜਾਂਚ ਕਰਵਾਈ ਗਈ ਅਤੇ ਸਿਹਤ ਕਰਮੀਆਂ ਵੱਲੋਂ 48 ਮੁਫਤ ਟੈਸਟ ਜਿਨਾਂ ਵਿੱਚੋਂ 5 ਐਚ.ਆਈ.ਵੀ ਟੈਸਟ ਵੀ ਮੌਕੇ ‘ਤੇ ਕੀਤੇ ਗਏ ਜਿਨਾਂ ਦੀ ਰਿਪੋਰਟ ਨੈਗਟਿਵ ਪਾਈ ਗਈ।
ਡਾ. ਕੁਲਤਾਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਪਹੁੰਚੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਗਰਿਕਾਂ ਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਲਈ ਵਿਸ਼ੇਸ਼ ਅਪੀਲ ਕੀਤੀ ਗਈ।ਉਨਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਜ਼ਿੰਮੇਵਾਰ ਬਨਣਾ ਪਵੇਗਾ। ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਕੈਂਪ ਦੌਰਾਨ ਬੱਚਿਆਂ ਦੇ ਟੀਕਾਕਰਨ ਦੀ ਸਹੂਲਤ ਵੀ ਮੁਹੱਇਆ ਕਰਵਾਈ ਗਈ।
ਬਲਾਕ ਐਜੂਕੇਟਰ ਨਵੀਨ ਕਾਲੀਆ ਨੇ ਕਿਹਾ ਕਿ ਕੈਂਪ ਦੌਰਾਨ ਆਈ. ਈ. ਸੀ ਗਤੀਵਿਧੀਆਂ ਰਾਹੀ ਕੈਂਪ ਵਿੱਚ ਪਹੁੰਚੇ ਮਰੀਜ਼ਾਂ ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਜਾਗਰੂਕ ਕੀਤਾ ਗਿਆ।ੳੇੁਨਾਂ ਕਿਹਾ ਕਿ ਮਾਸ ਮੀਡੀਆ ਵਿੰਗ ਵੱਲੋਂ ਸਮੇਂ ਸਮੇਂ ਸਰਹੱਦੀ ਪਿੰਡਾਂ ਦੇ ਵਿੱਚ ਜਾਗਰੂਕਤਾ ਫੈਲਾਈ ਜਾਂਦੀ ਹੈ ਤਾਂ ਜੋ ਲੋਕਾਂ ਦੀ ਸਿਹਤ ਨਰੋਈ ਰਹੇ।ਉਨਾਂ ਨਾਗਰਿਕਾਂ ਨੂੰ ਆਪਣਾ ਆਲੇ ਦੁਆਲੇ ਦੀ ਸਾਫ ਸਫਾਈ ਲਈ ਪ੍ਰੇਰਿਆ।
ਇਸ ਮੌਕੇ ਮੋਬਾਇਲ ਮੈਡੀਕਲ ਯੂਨਿਟ ਦੇ ਡਾ. ਨਿਖਿਲ, ਬਲਾਕ ਐਜੂਕੇਟਰ ਨਵੀਨ ਕਾਲੀਆ, ਫਾਰਮੇਸੀ ਅਫਸਰ ਰਾਮ ਕੁਮਾਰ, ਰਵਿੰਦਰ ਕੌਰ, ਐਸ ਆਈ ਗਗਨਦੀਪ ਸਿੰਘ, ਰਣਬੀਰ ਸਿੰਘ, ਐਮ ਐਲ ਟੀ ਹਰਮਿੰਦਰ ਕੌਰ, ਸੁਖਵਿੰਦਰਪਾਲ ਸਿੰਘ, ਪਵਨਦੀਪ ਸਿੰਘ, ਪਲਵਿੰਦਰ ਕੌਰ, ਨਵਜੋਤ ਕੌਰ, ਸੀ ਐਚ ਓ ਸ਼ਹਿਨਾਜ਼, ਬਲਜੀਤ ਕੌਰ, ਅਤੇ ਗੁਰਸਾਹਿਬ ਸਿੰਘ ਆਦਿ ਮੌਜੂਦ ਰਹੇ।