ਡਿਪਟੀ ਕਮਿਸ਼ਨਰ ਵੱਲੋਂ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਮਹੀਨਾ ਮਨਾਉਣ ਲਈ ਜਿਲ੍ਹਾ ਟਾਸਕ ਫੋਰਸ ਨਾਲ ਕੀਤੀ ਮੀਟਿੰਗ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਮਹੀਨਾ ਮਨਾਉਣ ਲਈ ਜਿਲ੍ਹਾ ਟਾਸਕ ਫੋਰਸ ਨਾਲ ਕੀਤੀ ਮੀਟਿੰਗ
ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਮਹੀਨਾ ਮਨਾਉਣ ਲਈ ਜ਼ਿਲ੍ਹਾ ਪੱਧਰ ‘ਤੇ ਬਣਾਇਆ ਗਿਆ ਐਕਸ਼ਨ ਪਲਾਨ
ਤਰਨ ਤਾਰਨ, 31 ਮਈ :
ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਰਿਸ਼ੀ ਆਈ. ਏ. ਐੱਸ. ਦੀ ਪ੍ਰਧਾਨਗੀ ਹੇਠ ਦੇ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਮਹੀਨਾ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਹੋਈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਸ਼੍ਰੀ ਰਾਜੇਸ਼ ਕੁਮਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ਨੇ ਮੀਟਿੰਗ ਵਿੱਚ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਮਹੀਨਾ ਮਨਾਉਣ ਲਈ ਜ਼ਿਲ੍ਹਾ ਪੱਧਰ ‘ਤੇ ਬਣਾਏ ਗਏ ਐਕਸ਼ਨ ਪਲਾਨ ਬਾਰੇ ਦੱਸਿਆ। ਉਹਨਾਂ ਦੱਸਿਆ ਕਿ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਨੰੁ ਰੋਕਣ ਲਈ ਹਰ ਮਹੀਨੇ ਛਾਪੇਮਾਰੀ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਜਨਤਕ ਥਾਵਾਂ ਤੇ ਜਾਗਰੂਕਤਾ ਸਮਾਗਮ ਕੀਤੇ ਜਾਣਗੇ। ਬਲਾਕ /ਪਿੰਡ ਅਤੇ ਵਾਰਡ ਪੱਧਰ ਤੇ ਬਣੀਆਂ ਬਾਲ ਸੁਰੱਖਿਆ ਕਮੇਟੀਆਂ ਵਲੋਂ ਹਰ ਹਫਤੇ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਪਿੰਡ ਦੇ ਲੋੜਵੰਦ ਪਰਿਵਾਰ ਦੇ ਬੱਚਿਆਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹਿਆ ਸਕੀਮਾਂ ਨਾਲ ਲਿੰਕ ਕਰਨ ਲਈ ਦਸਤਾਵੇਜ ਮੁਕੰਮਲ ਕਰਕੇ ਸਬੰਧਤ ਵਿਭਾਗਾਂ ਨਾਲ ਜਿਲ੍ਹਾ ਬਾਲ ਸੁਰੱਖਿਆ ਅਫਸਰ ਤਰਨਤਾਰਨ ਤਾਲਮੇਲ ਕੀਤਾ ਜਾਵੇਗਾ।
ਜਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ਨੇ ਦੱਸਿਆ ਕੀ ਧਾਰਾ 77 ਅਤੇ 78 ਤਹਿਤ ਜੇਕਰ ਕਿਸੇ ਬੱਚੇ ਨੂੰ ਕਿਸੇ ਵੀ ਪ੍ਰਕਾਰ ਦਾ ਨਸ਼ਾ ਦਿੱਤਾ ਜਾਂਦਾ ਹੈ ਜਾਂ ਉਨ੍ਹਾਂ ਨੂੰ ਨਸ਼ਾ ਸਪਲਾਈ ਕਰਨ ਲਈ ਵਰਤੀਆਂ ਜਾਂਦਾ ਹੈ ਤਾਂ ਅਜਿਹਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਕੀਤੀ ਜਾਵੇਗੀ, ਜਿਸ ਵਿੱਚ ਉਨ੍ਹਾ ਨੂੰ 7 ਸਾਲ ਦੀ ਸਜਾ ਅਤੇ 1 ਲੱਖ ਰੁਪਏ ਦਾ ਜੁਰਮਾਨਾ ਹੋਵੇਗਾ।ਉਨ੍ਹਾਂ ਦੱਸਿਆ ਕਿ ਇਹ ਅਭਿਆਨ ਜੂਨ ਮਹੀਨੇ ਦੌਰਾਨ ਚੱਲਣਾ ਹੈ, ਜੋ ਕਿ ਬਚਪਨ ਬਚਾਓ ਅੰਦੋਲਨ ਸੰਸਥਾ ਨਾਲ ਸਾਂਝੇ ਤੌਰ ‘ਤੇ ਚਲਾਇਆ ਜਾ ਰਿਹਾ ਹੈ ।
ਜਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ਨੇ ਦੱਸਿਆ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਵੱਲੋਂ ਪਿੰਡ ਪੱਧਰ ‘ਤੇ ਪਿੰਡ ਬਾਲ ਸੁਰੱਖਿਆ ਕਮੇਟੀਆ ਨਾਲ ਮਿਲ ਕੇ ਪਿੰਡਾਂ ਨੂੰ ਬਾਲ ਮਜ਼ਦੂਰੀ ਤੋਂ ਮੁਕਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹੁਣ ਤੱਕ ਕੁਲ 43 ਪਿੰਡ ਬਾਲ ਮਜ਼ਦੂਰੀ ਮੁਕਤ ਹੋਏ ਹਨ। ਜ਼ਿਲ੍ਹੇ ਵਿੱਚ ਬਾਲ ਭਿੱਖਿਆ ਮੰਗਣ ਵਾਲੇ ਬੱਚਿਆ ਅਤੇ ਸੜਕ ਕਿਨਾਰੇ ਰਹਿ ਰਹੇ ਬੱਚਿਆਂ ਦੀ ਭਾਲ ਕੀਤੀ ਜਾਵੇਗੀ ਅਤੇ ਇਸ ਦੌਰਾਨ ਮਿਲੇ ਬੱਚਿਆ ਦੇ ਪਰਿਵਾਰ ਨਾਲ ਤਾਲਮੇਲ ਕੀਤਾ ਜਾਵੇਗਾ ਅਤੇ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕਰਕੇ ਉਨ੍ਹਾ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹਿਆ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।ਜਿਲ੍ਹਾ ਟਾਸਕ ਫੋਰਸ ਵਲੋਂ ਮੌਕੇ ‘ਤੇ ਹੀ 0 ਤੋਂ 6 ਸਾਲ ਦੇ ਬੱਚਿਆਂ ਦਾ ਨਜ਼ਦੀਕੀ ਆਂਗਨਵਾੜੀ ਵਿੱਚ ਨਾਮ ਦਰਜ ਕਰਵਾਏ ਜਾਣਗੇ, ਜਿਸ ਨਾਲ ਇਨ੍ਹਾ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਰਾਸ਼ਨ ਆਂਗਨਵਾੜੀ ਵੱਲੋਂ ਮਿਲੇਗਾ।
ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਇਹ ਸਲੱਮ ਏਰੀਆ ਵਿੱਚ ਮਾਤਾ-ਪਿਤਾ ਨੂੰ ਜਿਆਦਾ ਜਾਣਕਾਰੀ ਨਾ ਹੋਣ ਕਰਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜਿਲ੍ਹੇ ਵਿੱਚ ਚੱਲ ਰਹੇ 1132 ਆਂਗਨਵਾੜੀ ਸੇੰਟਰਾ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਪਤਾ ਨਹੀਂ ਹੁੰਦਾ ਅਤੇ ਕਈ ਛੋਟੇ ਬੱਚੇ ਇੰਨ੍ਹਾ ਸਕੀਮਾਂ ਤੋਂ ਵਾਂਝੇ ਰਹਿ ਜਾਂਦੇ ਹਨ।ਸਲੱਮ ਏਰੀਆ ਦੇ ਬੱਚਿਆ ਦੇ ਮਾਤਾ ਪਿਤਾ ਦਾ ਪਿੰਡ ਦੇ ਸਰਪੰਚ /ਵਾਰਡ ਕੌਂਸਲਰ ਨਾਲ ਤਾਲਮੇਲ ਕਰਵਾਕੇ ਵਧੀਕ ਵਧੀਕ ਕਮਿਸ਼ਨਰ (ਵਿਕਾਸ) ਰਾਹੀ ਮਨਰੇਗਾ ਸਕੀਮ ਅਧੀਨ ਕੰਮ ਮੁਹੱਈਆ ਕਰਵਾਇਆ ਜਾਵੇਗਾ