ਬੰਦ ਕਰੋ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਵਿੱਚ ਮੈਡੀਕਲ ਕੈਂਪ ਦਾ ਕਰਵਾਇਆ ਗਿਆ ਆਯੋਜਨ

ਪ੍ਰਕਾਸ਼ਨ ਦੀ ਮਿਤੀ : 06/06/2023

 ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ,  ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਵਿੱਚ ਮੈਡੀਕਲ ਕੈਂਪ ਦਾ ਕਰਵਾਇਆ ਗਿਆ ਆਯੋਜਨ

ਤਰਨ ਤਾਰਨ 5 ਜੂਨ :

ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ,  ਦੇ ਨਾਲ ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਤਰਨ ਤਾਰਨ ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਵਿਖੇ ਮਿਤੀ 19.05.2023 ਦੌਰਾ ਕੀਤਾ ਗਿਆ। ਜਿਸ ਵਿੱਚ ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਜੀ ਨੇ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦੌਰਾ ਕਰਦੇ ਸਮੇਂ ਇਹ ਦੇਖਿਆ ਕਿ ਜੇਲ੍ਹ ਵਿੱਚ ਮੈਡੀਕਲ ਕੈਂਪ ਦੀ ਬਹੁਤ ਜ਼ਰੂਰਤ ਹੈ। ਇਸ ਲਈ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ  ਵੱਲੋਂ ਸਿਵਲ ਸਰਜਨ, ਤਰਨ ਤਾਰਨ ਨੂੰ ਨਿਰਦੇਸ਼ ਦਿੱਤੇ ਗਏ ਕਿ ਸੈਂਟਰਲ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਮੈਡੀਕਲ ਕੈਂਪ ਲਗਾਇਆ ਜਾਵੇ। ਇਸ ਲਈ ਸੈਂਟਰਲ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਸਿਵਲ ਸਰਜਨ, ਤਰਨ ਤਾਰਨ ਵੱਲੋਂ ਮੈਂਡੀਕਲ ਕੈਂਪ ਲਈ ਟੀਮ ਭੇਜ ਕਿ ਮੈਂਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੈਡੀਕਲ ਕੈਂਪ ਵਿੱਚ ਡਾ. ਸਿਮਰਨਜੀਤ ਸਿੰਘ, ਮੈਡੀਕਲ ਅਫ਼ਸਰ ਆਰਥੋ, ਡਾ. ਰਬਿੰਦਰ ਕੁਮਾਰ, ਮੈਡੀਕਲ ਅਫ਼ਸਰ ਮੈਡੀਸਨ, ਡਾ. ਪੰਕਜ ਅਰੋੜਾ, ਮੈਡੀਕਲ ਅਫ਼ਸਰ (ਡੈਂਟਲ), ਡਾ. ਗੁਰਿੰਦਰਬੀਰ ਸਿੰਘ, ਮੈਡੀਕਲ ਅਫ਼ਸਰ ਮਨੋਰੋਗ, ਜੀ ਨੇ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦਾ ਡਾਕਟਰੀ ਮੁਆਨਾ ਕੀਤਾ ਅਤੇ ਉਹਨਾਂ ਨੂੰ ਦਵਾਈ ਦਿੱਤੀ। ਇਸ ਮੌਕੇ ਜੇਲ੍ਹ ਵੱਲੋਂ ਸ਼੍ਰੀ ਹਰਜੋਤ ਸਿੰਘ ਕਲੇਰ, ਵਧੀਕ ਸੁਪਰਡੈਂਟ, ਸੈਂਟਰਲ ਜੇਲ ਗੋਇੰਦਵਾਲ ਸਾਹਿਬ, ਸ਼੍ਰੀ ਰਾਹੁਲ ਰਾਜਾ, ਵਧੀਕ ਸੁਪਰਡੈਂਟ, ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਉੱਥੋਂ ਦਾ ਸਟਾਫ ਹਾਜ਼ਰ ਸਨ। ਇਸ ਮੈਡੀਕਲ ਕੈਂਪ ਵਿੱਚ 315 ਕੈਦੀਆਂ ਅਤੇ ਹਵਾਲਾਤੀਆਂ ਦਾ ਚੈੱਕਅੱਪ ਕੀਤਾ ਗਿਆ। ਮੌਕੇ ਤੇ ਬਿਮਾਰੀਆਂ ਦੇ ਇਲਾਜ ਲਈ ਟੈਸਟ ਕੀਤੇ ਗਏ ਅਤੇ ਦਵਾਈਆਂ ਦਿੱਤੀਆਂ ਗਈਆਂ।

          ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫ਼ਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜ਼ਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫ਼ਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਕਾਰੀ ਵਾਸਤੇ ਟੋਲ ਫ੍ਰੀ ਨੰ. 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।