ਬੰਦ ਕਰੋ

ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਰਾਈਸ ਮਿੱਲ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ।

ਪ੍ਰਕਾਸ਼ਨ ਦੀ ਮਿਤੀ : 16/06/2023
 ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਰਾਈਸ ਮਿੱਲ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ।
ਤਰਨ ਤਾਰਨ, 13 ਜੂਨ :
 ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ  ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਰਾਈਸ ਮਿੱਲ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ।  ਇਸ ਮੀਟਿੰਗ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਪਬਲੀਸਿਟੀ ਕਿਵੇਂ ਵੱਧ ਤੋਂ ਵੱਧ ਕੀਤੀ ਜਾ ਸਕਦੀ ਹੈ ਇਸ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਭ ਨੇ ਆਪਣੇ ਸੁਝਾਅ ਦਿੱਤੇ। ਮਾਨਯੋਗ ਜੱਜ ਸਾਹਿਬ  ਨੇ ਦੱਸਿਆ ਕਿ ਮੀਡੀਏਸ਼ਨ ਸੈਂਟਰਾਂ ਦੇ ਵਿੱਚ ਕੌਰਟਾਂ ਵਿੱਚ ਚੱਲ ਰਹੇ ਲੰਬਿਤ ਕੇਸਾਂ ਅਤੇ ਪ੍ਰੀ ਇੰਸਟੀਚਿਊਸ਼ਨ ਮੀਡੀਏਸ਼ਨ, ਸਥਾਈ ਲੋਕ ਅਦਾਲਤ ਦੇ ਵਿੱਚ ਲੋਕ ਜਨਤਕ ਸੇਵਾਵਾਂ ਦੇ ਵਿਭਾਗਾਂ ਦੇ ਖਿਲਾਫ ਕੇਸ ਦਾਖਲ ਕਰ ਸਕਦੇ ਹਨ। ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਦੇ ਤਹਿਤ ਮੁਫਤ ਵਕੀਲ ਮਿਲਦੇ ਹਨ। ਇਸ ਤੋਂ ਇਲਾਵਾ 09.09.2023 ਨੂੰ ਨੈਸ਼ਨਲ ਲੋਕ ਅਦਾਲਤ ਲੱਗਣੀ ਹੈ, ਜਿਸ ਦੀ ਪਬਲੀਸਿਟੀ ਅਤੇ ਉਸ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਿਵੇਂ ਹੋ ਸਕਦਾ ਹੈ ਇਸ ਬਾਰੇ ਵੀ ਚਰਚਾ ਕੀਤੀ ਗਈ। ਨਾਲਸਾ ਦੀਆਂ ਸਕੀਮਾਂ ਜਿਵੇ ਪੰਜਾਬ ਦੇ ਅਪਰਾਧ ਪੀੜਤਾਂ ਅਤੇ ਉਹਨਾਂ ਤੇ ਨਿਰਭਰਾਂ ਲਈ ਮੁਆਵਜ਼ਾ ਸਕੀਮ, 2011, ਵਿਕਲਾਂਗ ਵਿਅਕਤੀ ਅਧਿਕਾਰ ਐਕਟ, ਬੱਚਿਆਂ ਨੂੰ ਸ਼ਰੀਰਕ ਸੋਸ਼ਣ ਨੂੰ ਬਚਾਣ ਲਈ Protection of Children from Sexual Offences Act, 2012,  ਸੜਕ ਦੁਰਘਟਨਾ ਦੇ ਪੀੜਤਾਂ ਦੀ ਮਦਦ, ਲੋਕ ਅਦਾਲਤਾਂ,  ਨਾਲਸਾ ਦੀਆਂ ਸਕੀਮਾਂ ਜਿਵੇ ਪੰਜਾਬ ਦੇ ਅਪਰਾਧ ਪੀੜਤਾਂ ਅਤੇ ਉਹਨਾਂ ਤੇ ਨਿਰਭਰਾਂ ਲਈ ਮੁਆਵਜ਼ਾ ਸਕੀਮ, 2011, ਸੜਕ ਦੁਰਘਟਨਾ ਦੇ ਪੀੜਤਾਂ ਦੀ ਮਦਦ, ਲੋਕ ਅਦਾਲਤਾਂ, ਦੇ ਬਾਰੇ ਵੱਧ ਤੋਂ ਵੱਧ ਪਬਲੀਸਿਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਅੰਤ ਵਿੱਚ ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਤਰਨ ਤਾਰਨ ਜੀ ਨੇ ਮੀਟਿੰਗ ਵਿੱਚ ਆਏ ਮੈਂਬਰਾਂ ਦਾ ਧੰਨਵਾਦ ਕੀਤਾ। 
ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।