Close

Placement camp being organized on June 19 by District Bureau of Employment and Enterprises , Tarn Taran

Publish Date : 20/06/2023

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵੱਲੋਂ 19 ਜੂਨ ਨੂੰ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ
ਤਰਨਤਾਰਨ 16 ਜੂਨ: ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿ.)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਜੀ ਦੀ ਰਹਿਨੁਮਾਈ ਹੇਠ ਮਿਤੀ 19 ਜੂਨ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਪ੍ਰਭਜੋਤ ਸਿੰਘ, ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ Axis Bank ਕੰਪਨੀ ਭਾਗ ਲੇ ਰਹੀ ਹੈ। ਪਲੇਸਮੈਂਟ ਲਈ Axis Bank ਨੂੰ Business Development Executives ਦੀ ਅਸਾਮੀਆਂ ਲਈ ਯੋਗਤਾ ਘੱਟੋ-ਘੱਟ ਗਰੈਜੂਏਸ਼ਨ ਪਾਸ (ਲੜਕੇ ਅਤੇ ਲੜਕੀਆਂ) ਤਨਖਾਹ 10000/- ਤੋਂ 15000/-ਰੁ: ਤੱਕ ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 23 ਤੋਂ 27 ਸਾਲ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ ਨਾਲ ਆਪਣਾ ਬਾਇਉਡਾਟਾ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 19 ਜੂਨ ਨੂੰ ਸਵੇਰੇ 9 ਵੱਜੇ ਤੋਂ ਦੁਪਿਹਰ 1 ਵੱਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ, ਵਿੱਖੇ ਇੰਟਰਵਿਉ ਲਈ ਪਹੁੰਚ ਸਕਦੇ ਹਨ। ਜਿਲਾ ਰੋਜਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।