Close

Summer camp will be held as soon as the school opens from July 3

Publish Date : 03/07/2023
ਤਿੰਨ ਜੁਲਾਈ ਤੋਂ ਸਕੂਲ ਖੁੱਲ੍ਹਦਿਆਂ ਹੀ ਲੱਗਣਗੇ ਸਮਰ ਕੈਂਪ-ਡੀਈਓ 
 
ਤਰਨ ਤਾਰਨ , 2 ਜੁਲਾਈ                 ਜਿਲ੍ਹਾ ਤਰਨ ਤਾਰਨ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਗਰਮੀਂ ਦੀਆਂ ਛੁੱਟੀਆਂ ਖਤਮ ਹੋਣ ਤੇ ਤਿੰਨ ਜੁਲਾਈ ਤੋਂ ਪ੍ਰੀ ਪ੍ਰਾਇਮਰੀ ਤੋ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋ ਸਮਰ ਕੈਂਪ ਲਗਾਏ ਜਾ ਰਹੇ ਹੈ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ੍ਰ ਸਤਿਨਾਮ ਸਿੰਘ ਬਾਠ ਅਤੇ ਉੱਪ ਜਿਲ੍ਹਾ ਸਿੰਘ ਅਫਸਰ ਸੈਕੰਡਰੀ ਗੁਰਬਚਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਕਵਲਜੀਤ ਸਿੰਘ ਧੰਜੂ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਮੂਹ ਸਰਕਾਰੀ ਸਕੂਲਾਂ ਵਿੱਚ ਤਿੰਨ ਜੁਲਾਈ ਤੋਂ ਪੰਦਰਾਂ ਜੁਲਾਈ ਤੱਕ ਸਮਰ ਕੈਂਪ ਲਗਾਏ ਜਾ ਰਹੇ ਹੈ । ਉਹਨਾਂ ਨੇ ਦੱਸਿਆ ਕਿ ਸਮਰ ਕੈਪ ਵਿੱਚ ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਖਾਸ ਤੌਰ ਤੇ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਸਵੇਰੇ 8 ਤੋਂ 11-30 ਤੱਕ ਹੋਣਗੇ ਜਿਸ ਵਿੱਚ ਵਿਦਿਆਰਥੀਆਂ ਨੂੰ ਰੋਜਾਨਾ ਗਤੀਵਿਧੀਆਂ ਅਧਾਰਿਤ ਦਫਤਰ ਵੱਲੋਂ ਮੁਹੱਈਆ ਕਰਵਾਈ ਜਾਵੇਗੀ। ਉਹਨਾ ਦੱਸਿਆ ਕਿ ਇਸ ਸਬੰਧ ਵਿੱਚ ਜਿਲੇ ਦੇ ਸਮੂਹ ਬੀ ਐਨ ਓ, ਬੀਪੀਈਓਜ ਅਤੇ ਪ੍ਰਿੰਸੀਪਲ ਨਾਲ ਆਨ ਲਾਈਨ ਮੋਡ ਜਰੀਏ ਕੀਤੀ ਗਈ ਮੀਟਿੰਗ ਵਿੱਚ ਹਦਾਇਤਾਂ ਅਨੁਸਾਰ ਹਰ ਪ੍ਰਾਇਮਰੀ ਸਕੂਲ ਵਿੱਚ ਸਮਰ ਕੈਂਪ ਦੀਆਂ ਸਿੱਖਿਆ ਦਿੱਤੀ ਜਾਵੇਗੀ ਜੋ ਕਿ ਮੁੱਖ ਤਿਆਰੀਆਂ ਬਾਰੇ ਯੋਜਨਾਵਾਂ ਬਣਾਉਣ ਅਤੇ ਸਮਰ ਕੈਂਪ ਬਾਰੇ ਮਾਪਿਆਂ ਤੱਕ ਸੱਦਾ ਪਹੁੰਚਾਉਣ ਅਤੇ ਸਮਰ ਕੈਂਪ ਵਿੱਚ ਬੱਚਿਆਂ ਦੀ ਹਾਜਰੀ ਯਕੀਨੀ ਬਣਾਉਣ ਲਈ ਆਪਣੇ ਵਿਚਾਰ ਪੇਸ਼ ਕੀਤੇ।