Close

The Additional Deputy Commissioner went to the spot and took stock of the critical situation caused by the inundation of rainwater in the grid constructed at Naushera Pannuan.

Publish Date : 10/07/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵਧੀਕ ਡਿਪਟੀ ਕਮਿਸ਼ਨਰ ਨੇ ਨੌਸ਼ਹਿਰਾ ਪੰਨੂਆਂ ਵਿਖੇ ਬਣੇ ਗਰਿੱਡ ਵਿੱਚ ਮੀਂਹ ਦਾ ਪਾਣੀ ਭਰਨ ਕਾਰਨ ਬਣੀ ਗੰਭੀਰ ਸਥਿਤੀ ਦਾ ਮੌਕੇ ‘ਤੇ ਜਾ ਕੇ ਲਿਆ ਜ਼ਾਇਜਾ
ਸਬੰਧਿਤ ਅਧਿਕਾਰੀਆਂ ਨੂੰ ਗਰਿੱਡ ਵਿੱਚੋਂ ਪਾਣੀ ਦੀ ਤੁਰੰਤ ਨਿਕਾਸੀ ਲਈ ਲੋੜੀਂਦੇ ਕਦਮ ਚੁੱਕੇ ਜਾਣ ਦੇ ਦਿੱਤੇ ਆਦੇਸ਼
ਤਰਨ ਤਾਰਨ, 09 ਜੁਲਾਈ :
ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਨੇ ਪਿੰਡ ਨੌਸ਼ਹਿਰਾ ਪੰਨੂਆਂ ਵਿਖੇ ਬਣੇ ਪੰਜਾਬ ਪਾਵਰ ਸਪਲਾਈ ਕਾਰਪੋਰੇਸ਼ਨ ਲਿਮਿਟਡ ਦੇ ਗਰਿੱਡ ਵਿੱਚ ਮੀਂਹ ਦਾ ਪਾਣੀ ਭਰਨ ਕਾਰਨ ਬਣੀ ਗੰਭੀਰ ਸਥਿਤੀ ਦਾ ਆਪ ਮੌਕੇ ‘ਤੇ ਜਾ ਕੇ ਜ਼ਾਇਜਾ ਲਿਆ ਗਿਆ।
ਉਹਨਾਂ ਕਿਹਾ ਜਿੱਥੋਂ ਤੱਕ ਗਰਿੱਡ ਦੀ ਸੁਰੱਖਿਆ ਦਾ ਸਬੰਧ ਹੈ, ਸਥਿਤੀ ਗੰਭੀਰ ਹੈ। ਉਹਨਾਂ ਕਿਹਾ ਕਿ ਸੜਕ ਦੇ ਨਾਲ-ਨਾਲ ਖਾਈ ਆਦਿ ਦੇ ਰੂਪ ਵਿੱਚ ਪਾਣੀ ਦੇ ਵਹਾਅ ਲਈ ਅਸਥਾਈ ਪ੍ਰਬੰਧ ਕੀਤੇ ਜਾ ਰਹੇ ਹਨ, ਪਰ ਹੋਰ ਪਾਣੀ ਦੀ ਆਮਦ ਇੱਕ ਗੰਭੀਰ ਚਿੰਤਾ ਹੈ।
ਇਸ ਮੌਕੇ ਉਹਨਾਂ ਐੱਸ. ਡੀ. ਐੱਮ., ਤਰਨ ਤਾਰਨ, ਤਹਿਸੀਲਦਾਰ, ਬੀ. ਡੀ. ਪੀ. ਓ. ਨੂੰ ਆਦੇਸ਼ ਦਿੱਤੇ ਕਿ ਇਸ ਗਰਿੱਡ ਵਿੱਚੋਂ ਪਾਣੀ ਦੀ ਤੁਰੰਤ ਨਿਕਾਸੀ ਲਈ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਇਲਾਕਾ ਵਾਸੀਆਂ ਨੂੰ ਬਿਜਲੀ ਸਬੰਧੀ ਕੋਈ ਦਿੱਕਤ ਨਾ ਆਵੇ।ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਕੋਟ ਮੁਹੰਮਦ ਖਾਨ ਵਿਖੇ ਬਣੇ ਬਿਜਲੀ ਦੇ ਗਰਿੱਡ ਅਤੇ ਬਲਾਕ ਨੌਸ਼ਹਿਰਾ ਪੰਨੂਆਂ ਦੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ।
ਜਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਪਿੰਡ ਨੌਸ਼ਹਿਰਾ ਪੰਨੂਆਂ ਵਿਖੇ ਬਣੇ 66 ਕੇ. ਵੀ. ਸਬ ਸਟੇਸ਼ਨ ਵਿੱਚ ਪਾਣੀ ਭਰ ਗਿਆ ਹੈ ਅਤੇ ਇਸ ਨਾਲ ਜੁੜੇ ਪਿੰਡਾਂ ਵਿੱਚ ਬਿਜਲੀ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।