Close

The Department of Employment, Skill Development and Training, Punjab will conduct a webinar “Flight of Desires” on July 12 through a live Facebook session.

Publish Date : 11/07/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ 12 ਜੁਲਾਈ ਨੂੰ ਲਾਈਵ ਫੈਸਬੁਕ ਸ਼ੈਸ਼ਨ ਰਾਹੀਂ ਕੀਤਾ ਜਾਵੇਗਾ ਵੈਬੀਨਾਰ “ਖੁਆਇਸ਼ਾਂ ਦੀ ਉਡਾਨ” ਦਾ ਆਯੋਜਨ
“ਭਾਰਤੀ ਹਥਿਆਰਬੰਦ ਬਲਾਂ, ਕੇਂਦਰੀ ਹਥਿਆਰਬੰਦ ਅਰਧ ਸੈਨਿਕ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਕੈਰੀਅਰ ਦੇ ਦ੍ਰਿਸ਼ਟੀਕੋਣ-ਮੌਕੇ ਅਤੇ ਚੁਣੌਤੀਆਂ” ਹੋਵੇਗਾ ਵੈਬੀਨਾਰ ਦਾ ਵਿਸ਼ਾ  
ਤਰਨ ਤਾਰਨ, 10 ਜੁਲਾਈ :
ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨਾਂ ਨੂੰ ਕੈਰੀਅਰ ਚੌਣ ਸਬੰਧੀ ਸਹੀ ਸੇਧ ਦੇਣ ਲਈ  ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋਂ 12 ਜੁਲਾਈ, 2023 (ਦਿਨ ਬੁੱਧਵਾਰ) ਨੂੰ ਇੱਕ ਵੈਬੀਨਾਰ “ਖੁਆਇਸ਼ਾਂ ਦੀ ਉਡਾਨ” ਦਾ ਆਯੋਜਨ ਲਾਈਵ ਫੈਸਬੁਕ ਸ਼ੈਸ਼ਨ ਰਾਹੀਂ ਕੀਤਾ ਜਾ ਰਿਹਾ ਹੈ।
ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਸ਼੍ਰੀ ਪ੍ਰਭਜੋਤ ਸਿੰਘ ਵਲੋਂ ਦੱਸਿਆ ਗਿਆ ਕਿ ਆਨਲਾਈਨ ਵੈਬੀਨਾਰ ਮਿਤੀ 12 ਜੁਲਾਈ, 2023 ਨੂੰ ਸਵੇਰੇ 11 ਵਜੇ ਤੋਂ ਸੁਰੂ ਕੀਤਾ ਜਾ ਰਿਹਾ ਹੈ, ਇਸ ਵੈਬੀਨਾਰ ਦਾ ਵਿਸ਼ਾ  “ਭਾਰਤੀ ਹਥਿਆਰਬੰਦ ਬਲਾਂ, ਕੇਂਦਰੀ ਹਥਿਆਰਬੰਦ ਅਰਧ ਸੈਨਿਕ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਕੈਰੀਅਰ ਦੇ ਦ੍ਰਿਸ਼ਟੀਕੋਣ-ਮੌਕੇ ਅਤੇ ਚੁਣੌਤੀਆਂ”  ਹੈ, ਇਸ ਅਵੈਅਰਨੇਸ ਪ੍ਰੋਗਰਾਮ ਦੇ ਮੁੱਖ ਬੁਲਾਰੇ ਮੇਜਰ ਜਨਰਲ ਆਰ. ਐਸ. ਮਾਨ, ਵੀ. ਸੀ. ਐਮ ਡਾਇਰੈਕਟਰ ਜਨਰਲ, ਸੀ-ਪਾਈਟ ਵਲੋ ਵਿਸ਼ੇਸ਼ ਤੌਰ ‘ਤੇ ਭਾਗ ਲਿਆ ਜਾਵੇਗਾ ਅਤੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਸਬੰਧੀ ਵਿਦਆਰਥੀਆਂ ਨੂੰ ਮੁਕੰਮਲ ਜਾਣਕਾਰੀ ਦਿੱਤੀ ਜਾਵੇਗੀ। ਜਿਸ ਵਿੱਚ ਪ੍ਰਾਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਲੜਕੇ ਅਤੇ ਲੜਕੀਆਂ ਲਈ ਕਰੀਅਰ ਦੇ ਦ੍ਰਿਸ਼ਟੀਕੋਣ ਮੌਕੇ ਅਤੇ ਚੁਣੌਤੀਆਂ ਬਾਰੇ  ਜਾਣੂ ਕਰਵਾਇਆ ਜਾਵੇਗਾ, ਜਿਸ ਨਾਲ ਪ੍ਰਾਰਥੀਆਂ ਦੇ ਕੈਰੀਅਰ ਨੂੰ ਸਹੀ ਦਿਸ਼ਾ ਮਿਲ ਸਕੇ।   ਉਹਨਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਦਿੱਤੇ ਗਏ ਫੇਸਬੁੱਕ ਲਿੰਕ https://www.facebook.com/events/840541524175070/ ‘ਤੇ ਮਿਤੀ 12 ਜੁਲਾਈ, 2023 (ਦਿਨ ਬੁੱਧਵਾਰ) ਨੂੰ ਸਵੇਰੇ 11 ਵਜੇ ਇਹ ਵੈਬੀਨਾਰ ਆਪਣੇ ਘਰ ਬੈਠ ਕੇ ਜਾਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ, ਕਮਰਾ ਨੰਬਰ 115 ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿੱਚ ਆਕੇ ਵੀ ਅਟੈਂਡ ਕਰ ਸਕਦੇ ਹਨ।
ਇਸ ਦੇ ਸਬੰਧ ਵਿੱਚ ਮੈਡਮ ਭਾਰਤੀ ਸ਼ਰਮਾਂ, ਕਰੀਅਰ ਕਾਊਂਸਲਰ ਵੱਲੋ ਦੱਸਿਆ ਗਿਆ ਕਿ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅਜਿਹੇ ਵੈਬੀਨਾਰ ਲਗਾਤਾਰ ਆਯੋਜਤ ਕੀਤੇ ਜਾ ਰਹੇ ਹਨ।  ਤਾਂ ਜੋ ਚਾਹਵਾਨ ਪ੍ਰਾਰਥੀਆਂ ਨੂੰ ਯੋਗ ਅਗਵਾਈ ਦਿੱਤੀ ਜਾ ਸਕੇ।ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈੱਲਪਲਾਈਨ ਨੰਬਰ 7717397013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।