Close

The district administration immediately started relief work with the support of the villagers to repair the Dhusi dam at village Ghadunm and Muthiyawala from erosion.

Publish Date : 13/07/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਿੰਡ ਘੜੁੰਮ ਤੇ ਮੱੁਠਿਆਵਾਲਾ ਵਿਖੇ ਧੁੱਸੀ ਬੰਨ੍ਹ ਨੂੰ ਖੋਰ੍ਹਾ ਲੱਗਣ ਤੋਂ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੁਰੰਤ ਸ਼ੂਰੂ ਕੀਤੇ ਰਾਹਤ ਕਾਰਜ
ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਅਤੇ ਐੱਸ. ਐੱਸ. ਪੀ. ਸ੍ਰੀ ਗੁਰਮੀਤ ਸਿੰਘ ਚੌਹਾਨ ਨੇ ਮੌਕੇ ‘ਤੇ ਹਾਜ਼ਰ ਹੋ ਕੇ ਕਰ ਰਹੇ ਹਨ ਰਾਹਤ ਕਾਰਜਾਂ ਦੀ ਨਿਗਰਾਨੀ
ਤਰਨ ਤਾਰਨ, 12 ਜੁਲਾਈ :
ਜ਼ਿਲ੍ਹਾ ਤਰਨ ਤਾਰਨ ਵਿੱਚ ਹਰੀਕੇ ਹੈੱਡ ਵਰਕਸ ਤੋਂ ਨਿਵਾਣ ਵੱਲ ਦਰਿਆ ਸਤਲੁਜ ਦੇ ਨਾਲ ਲੱਗਦੇ ਇਲਾਕਿਆਂ ਨੂੰ ਹੜ੍ਹਾਂ ਦੀ ਹੋਰ ਮਾਰ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਚੌਹਾਨ ਦੀ ਅਗਵਾਈ ਹੇਠ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਪੂਰੀ ਮੁਸਤੈਦੀ ਨਾਲ ਕੰਮ ਰਿਹਾ ਹੈ।
ਅੱਜ ਸਵੇਰੇ ਪਿੰਡ ਘੜੁੰਮ ਤੇ ਮੱੁਠਿਆਵਾਲਾ ਵਿਖੇ ਧੁੱਸੀ ਬੰਨ੍ਹ ਨੂੰ ਖੋਰ੍ਹਾ ਲੱਗਣ ਦਾ ਪਤਾ ਲੱਗਣ ‘ਤੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿੱਚ ਆਇਆ ਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਬੰਨ੍ਹ ਨੂੰ ਖੋਰ੍ਹਾ ਲੱਗਣ ਤੋਂ ਬਣਾਉਣ ਲਈ ਤੁਰੰਤ ਰਾਹਤ ਕਾਰਜ ਸ਼ੂਰੂ ਕੀਤੇ ਗਏ।ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਚੌਹਾਨ ਇਸ ਮੌਕੇ ‘ਤੇ ਆਪ ਹਾਜ਼ਰ ਰਹੇ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਧੁੱਸੀ ਬੰਨ੍ਹ ਖੋਰ੍ਹਾ ਲੱਗਣ ਤੋਂ ਬਚਾਉਣ ਲਈ ਜੇ. ਸੀ. ਬੀ. ਮਸ਼ੀਨਾਂ, ਟਰਾਲੀਆਂ ਅਤੇ ਟਿੱਪਰਾਂ ਰਾਹੀਂ ਮਿੱਟੀ ਪੁਹੰਚਾਈ ਜਾ ਰਹੀ ਹੈ ਅਤੇ ਮਗਨਰੇਗਾ ਮਜ਼ਦੂਰਾਂ ‘ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਿੱਟੀ ਦੇ ਤੋੜੇ ਲਾ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਹਲਕਾ ਪੱਟੀ ਵਿਖੇ ਹੜ੍ਹਾਂ ਦੀ ਰੋਕਥਾਮ ਲਈ ਰਾਹਤ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਗਿਆ ਕਿ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਐੱਨ. ਡੀ. ਆਰ. ਐੱਫ, ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੀ ਮੱਦਦ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਣਾਏ ਗਏ 07 ਰਾਹਤ ਕੇਂਦਰਾਂ ਵਿੱਚ ਸਰੁੱਖਿਅਤ ਪਹੁੰਚਾਇਆ ਜਾ ਰਿਹਾ ਹੈ ।
ਉਹਨਾਂ ਕਿਹਾ ਕਿ ਪਾਣੀ ਦੀ ਮਾਰ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਰਾਹਤ ਕੇਂਦਰਾਂ ਵਿਚ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪਸ਼ੂ ਧਨ ਦਾ ਸਾਡੇ ਜੀਵਨ ਵਿਚ ਬਹੁਤ ਵੱਡਾ ਯੋਗਦਾਨ ਹੈ ਅਤੇ ਜਿਸ ਨੂੰ ਬਚਾਉਣ ਦੇ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਖੇਤਾਬਾੜੀ ਵਿਭਾਗ ਅਤੇ ਪਸ਼ੂ ਪਾਲਣ ਵਿਭਾਗਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਪਸ਼ੂ ਧਨ ਲਈ ਹਰਾ ਚਾਰਾ ਤੇ ਸਾਇਲੇਜ਼ ਮੁਹੱਈਆ ਕਰਵਾਇਆ ਜਾ ਰਿਹਾ ਹੈ।।
ਉਹਨਾਂ ਕਿਹਾ ਕਿ ਪਾਣੀ ਤੋਂ ਪਸ਼ੂ ਧਨ ਨੂੰ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਵੈਟਰਨਰੀ ਡਾਕਟਰਾਂ ਦੀਆਂ ਟੀਮਾਂ ਦਾ ਗਠਨ ਕਰਕੇ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਸ਼ੂਆਂ ਦੀ ਜਾਂਚ ਦੇ ਲਈ ਭੇਜਿਆ ਜਾ ਰਿਹਾ ਹੈ, ਇਸਤੋਂ ਇਲਾਵਾ ਜਿੱਥੇ ਵੀ ਕਿਸੇ ਪਸ਼ੂ ਨੂੰ ਜੇਕਰ ਕੋਈ ਬਿਮਾਰੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪ੍ਰਭਾਵ ਦੇ ਨਾਲ ਵੈਕਸੀਨ ਲਗਾਈ ਜਾ ਰਹੀ ਹੈ ਤਾਂ ਜੋ ਪਸ਼ੂ ਧਨ ਨੂੰ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।