Advisory issued by the Health Department for prevention of infectious diseases during floods-Civil Surgeon
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੜ੍ਹਾਂ ਦੌਰਾਨ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋ ਅਡਵਾਈਜ਼ਰੀ ਜਾਰੀ-ਸਿਵਲ ਸਰਜਨ
ਹੜ੍ਹਾਂ ਦੌਰਾਨ ਲੋਕਾਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਤਰਨ ਤਾਰਨ ਪੂਰੀ ਤਰਾਂ ਤਿਆਰ
ਤਰਨ ਤਾਰਨ, 13 ਜੁਲਾਈ :
ਪੰਜਾਬ ਸੂਬੇ ਦਾ ਕਾਫੀ ਹਿੱਸਾ ਇਸ ਸਮੇਂ ਹੜਾਂ ਦੀ ਮਾਰ ਹੇਠ ਹੈ, ਸੋ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਇਕ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ।ਉਹਨਾਂ ਦੱਸਿਆਂ ਕਿ ਸਿਹਤ ਵਿਭਾਗ ਤਰਨ ਤਾਰਨ ਹੜ੍ਹਾਂ ਦੌਰਾਨ ਲੋਕਾਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੂਰੀ ਤਰਾਂ ਤਿਆਰ ਹੈ।
ਉਹਨਾਂ ਦੱਸਿਆ ਕਿ ਜਿਲਾ ਪੱਧਰ ਅਤੇ ਬਲਾਕ ਪੱਧਰ ਤੇ ਵਿਸ਼ੇਸ਼ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਆਪਣੀ ਸੇਵਾਵਾਂ ਨਿਭਾਅ ਰਹੇ ਹਨ। ਇਸ ਦੇ ਨਾਲ ਹੀ ਹਰ ਸਿਹਤ ਸੰਸਥਾ ਵਿਖੇ ਵੱਖਰੇ ਬੈੱਡਾਂ ਅਤੇ ਹੋਰ ਸਾਜੋ ਸਾਮਾਨ ਦਾ ਵੀ ਪ੍ਰਬੰਧ ਕੀਤਾ ਗਿਆ। ਡਾ. ਰਾਏ ਨੇ ਦੱਸਿਆ ਕਿ ਇਸ ਸਬੰਧੀ ਪ੍ਰਾਈਵੇਟ ਹਸਪਤਾਲਾਂ ਅਤੇ ਸਮਾਜਸੇਵੀ ਸੰਸਥਾਵਾਂ ਨੂੰ ਵੀ ਪੁਖਤਾ ਤਿਆਰੀਆਂ ਕਰਨ ਲਈ ਕਿਹਾ ਗਿਆ ਹੈ ।
ਡਾ. ਰਾਏ ਨੇ ਹੜ੍ਹਾਂ ਦੌਰਾਨ ਇਨਫੈਕਸ਼ਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਕੰਟਰੋਲ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਘਰਾਂ ਅਤੇ ਮਹੁੱਲਿਆਂ ਵਿੱਚ ਪਾਣੀ ਭਰ ਜਾਣ ਦੀ ਸੂਰਤ ਵਿੱਚ ਸਿਰਫ ਸਾਫ ਪਾਣੀ ਦੀ ਵਰਤੋਂ ਕਰੋ।ਪੀਣ ਵਾਲੇ ਪਾਣੀ ਨੂੰ ਉਬਾਲ ਕੇ, ਠੰਢਾ ਕਰਕੇ ਵਰਤਿਆ ਜਾਵੇ ਅਤੇ ਸਮੇਂ ਸਮੇਂ ਤੇ ਸਾਬਣ ਅਤੇ ਪਾਣੀ ਨਾਲ ਹੱਥ ਧੋਵੋ।ਦੂਸ਼ਿਤ ਪਾਣੀ ਨਾਲ ਚਮੜੀ ਤੇ ਬੈਕਟੀਰੀਅਲ ਇਨਫੈਕਸ਼ਨ ਹੋ ਸਕਦੀ ਹੈ, ਚਮੜੀ ਦੀ ਲਾਗ ਨੂੰ ਰੋਕਣ ਲਈ ਰਬੜ ਦੇ ਬੂਟ ਅਤੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨੋ।ਮੀਂਹ ਦੌਰਾਨ ਜੇਕਰ ਖਾਣ ਵਾਲਾ ਸਾਮਾਨ ਗਿੱਲਾ ਹੋ ਜਾਵੇ ਤਾਂ ਉਸਨੂੰ ਖਾਣ ਤੋਂ ਗੁਰੇਜ ਕਰੋ।
ਉਹਨਾਂ ਕਿਹਾ ਕਿ ਇਸ ਮੌਸਮ ਦੌਰਾਨ ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ