Close

Punjab government started camp for free preparation of physical and written paper for youth

Publish Date : 17/07/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਤਰਨ ਤਾਰਨ, 15 ਜੁਲਾਈ :
ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਟਿਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਤਰਨ-ਤਾਰਨ ਜਿਲ੍ਹੇ ਦੇ ਜੋ ਯੁਵਕ ਸੀ. ਆਰ. ਪੀ. ਐਫ਼., ਬੀ. ਐਸ. ਐਫ਼., ਨੇਵੀ, ਏਅਰ ਫੋਰਸ (ਸੀ. ਏ. ਪੀ. ਐਫ਼) ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ।ਉਨ੍ਹਾਂ ਯੁਵਕਾਂ ਨੂੰ ਫਿ਼ਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ ।
ਉਹਨਾਂ ਕਿਹਾ ਕਿ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸਵੇਰੇ 07:30 ਵਜ੍ਹੇ ਤੋਂ 11:00 ਵਜ੍ਹੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਪ, ਪੱਟੀ (ਤਰਨ-ਤਾਰਨ) ਵਿਖੇ ਹੇਠ ਲਿਖੇ ਦਸ਼ਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ।ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜ਼ੋ ਯੁਵਕ 10+2 ਪਾਸ ਹਨ ਉਹ 10+2 ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।
ਉਹਨਾਂ ਕਿਹਾ ਕਿ ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ, ਪੈਰਾ ਮਿਲਟਰੀ ਫੋਰਸਾਂ / ਪੰਜਾਬ ਪੁਲਿਸ ਲਈ ਛਾਤੀ ਬਿਨ੍ਹਾਂ ਫੁਲਾ ਕੇ 80 ਸੈਂਟੀਮੀਟਰ ਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ।ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ।ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 80543-62934 ਅਤੇ 97818-91928 ‘ਤੇ ਸਪੰਰਕ ਕੀਤਾ ਜਾ ਸਕਦਾ ਹੈ ।