Close

Pre-trial disputes and motor accident cases were settled in Lok Adalats

Publish Date : 17/07/2023
ਲੋਕ ਅਦਾਲਤਾਂ ਵਿੱਚ ਪ੍ਰੀਵਾਰਕ ਝਗੜਿਆ ਅਤੇ ਮੌਟਰ ਐਕਸੀਡੈਂਟ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ 
ਤਰਨ ਤਾਰਨ, 15 ਜੁਲਾਈ :
ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 15 ਜੁਲਾਈ  ਨੂੰ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੇ ਬਾਰੇ ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲਾ ਕਚਿਹਰੀਆਂ, ਤਰਨ ਤਾਰਨ  ਨੇ ਦੱਸਿਆ ਕਿ ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਗਈ ਹੈ। ਇਸ ਮੌਕੇ ਜਿਲ੍ਹਾ ਕਚਹਿਰੀ ਤਰਨ ਤਾਰਨ ਵਿਖੇ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ ਜੱਜ, ਤਰਨ ਤਾਰਨ, ਸ਼੍ਰੀ ਰਕੇਸ਼ ਕੁਮਾਰ ਸ਼ਰਮਾ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਸ਼੍ਰੀਮਤੀ ਨੀਤਿਕਾ ਵਰਮਾ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਸ਼੍ਰੀ ਪਰਸ਼ਾਤ ਵਰਮਾ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਅਤੇ ਮਾਨਯੋਗ ਰਜਣੀ ਸ਼ੋਕਰਾ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, (ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਤਰਨ ਤਾਰਨ, ਜੀ ਦੇ ਬੈਚ ਦਾ ਆਯੋਜਨ ਕੀਤਾ ਗਿਆ। ਇਸ ਬੈਂਚਾਂ ਵਿੱਚ ਜੱਜ ਸਾਹਿਬਾਨ ਨੇ ਆਪਣੇ ਪੱਧਰ ਤੇ ਕੇਸਾਂ ਦਾ ਨਿਪਟਾਰਾ ਕੀਤਾ ਇਸ ਲੋਕ ਅਦਾਲਤ ਦੌਰਾਨ 72 ਕੇਸਾਂ ਨੂੰ ਲਿਆ ਗਿਆ ਅਤੇ 29 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 13846063/-  ਦੀ ਰੀਕਵਰੀ ਕੀਤੀ ਗਈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ। ਅਦਾਲਤਾਂ ਵਿੱਚ ਸਮੇਂ ਸਮੇਂ ਤੇ ਪ੍ਰੀ ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਸੀ। ਰਾਸ਼ਟਰੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਰਾਸ਼ਟਰੀ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਲੋਕ ਅਦਾਲਤ ਦਾ ਆਯੋਜ਼ਨ ਮਿਤੀ 15.07.2023 ਨੂੰ ਦੇਸ਼ ਭਰ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ 138 ਐਨ.ਆਈ. ਐਕਟ. ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਦੇ ਕੇਸ, ਇੰਸ਼ੀਉਰੈਂਸ ਕਲੇਮ ਦੇ ਕੇਸ, ਅਤੇ ਰੈਵੀਨਿਊ ਕੋਰਟ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਹੈ।
ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦੇ ਸਕਦਾ ਹੈ। ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ। ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜੀਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾ ਹਾਰੀ ਮਹਿਸੂਸ ਨਹੀਂ ਕਰਦੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹੁਣ ਅਗਲੀ ਕੌਮੀ ਲੋਕ ਅਦਾਲਤ 09.09.2023 ਨੂੰ ਲੱਗੇਗੀ।
ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।