Close

Extension of last date of application for subsidy on stubble maintenance till August 15-Deputy Commissioner Farmers who want to get subsidy can apply on the online portal agrimachinerypb.com

Publish Date : 25/07/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲਈ ਬਿਨੈ ਪੱਤਰ ਦੀ ਅੰਤਮ ਮਿਤੀ ਵਿੱਚ 15 ਅਗਸਤ ਤੱਕ ਦਾ ਵਾਧਾ-ਡਿਪਟੀ ਕਮਿਸ਼ਨਰ
ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਆਨਲਾਈਨ ਪੋਰਟਲ agrimachinerypb.com ‘ਤੇ ਕਰ ਸਕਦੇ ਹਨ ਅਪਲਾਈ
ਤਰਨ ਤਾਰਨ, 21 ਜੁਲਾਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਸਾਂਭ ਸੰਭਾਲ ਸਬੰਧੀ ਸਮੇਂ-ਸਮੇਂ ‘ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਜਾਂਦੀ ਹੈ ਕਿ ਫਸਲਾਂ ਦੀ ਰਹਿੰਦ-ਖੂੰਹਦ ਦਾ ਖੇਤੀ ਮਸ਼ੀਨਰੀ ਰਾਹੀਂ ਢੁਕਵਾਂ ਪ੍ਰਬੰਧਨ ਕਰਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਖੇੇਤੀ ਮਸ਼ੀਨਰੀ ‘ਤੇ ਸਬਸਿਡੀ ਲਈ ਬਿਨੈ ਪੱਤਰ ਦੇਣ ਦੀ ਆਖਰੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 15 ਅਗਸਤ 2023 ਤੱਕ ਸ਼ਾਮ 5 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ‘ਤੇ ਅਪਲਾਈ ਕਰ ਸਕਦੇ ਹਨ।
ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਸੀ. ਆਰ. ਐਮ. ਸਕੀਮ ਅਧੀਨ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ 05 ਲੱਖ ਦੀ ਲਾਗਤ ਦਾ ਸੀ. ਐਚ. ਸੀ. 15 ਲੱਖ ਦਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 3000/4500 ਐਮ. ਟੀ. (ਪ੍ਰਤੀ ਸੀਜ਼ਨ) ਸਮਰੱਥਾ ਵਾਲੇ ਪੈਡੀ ਸਟਰਾਅ ਸਪਲਾਈ ਸੈਂਟਰ ਸਥਾਪਿਤ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਸੀ. ਐਚ. ਸੀ./ਪੈਡੀ ਸਟਰਾਅ ਸਪਲਾਈਨ ਚੇਨ ਸਥਾਪਿਤ ਕਰਨ ਦੇ ਚਾਹਵਾਨ ਉਦਮੀ ਕਿਸਾਨ ਗ੍ਰਾਮ ਪੰਚਾਇਤਾਂ/ ਸਹਿਕਾਰੀ ਸਭਾਵਾਂ/ਐਫ.ਪੀ.ਓ/ਆਰ.ਐਫ.ਸੀ. ਆਪਣੀਆਂ ਅਰਜੀਆਂ ਆਨਲਾਈਨ ਅਪਲਾਈ ਦੇ ਸਕਦੇ ਹਨ।ਉਨ੍ਹਾਂ ਕਿਹਾ ਕਿ ਵਧਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ ਜਾਂ ਮੁੱਖ ਖੇਤੀਬਾੜੀ ਦਫਤਰ ਤਰਨ ਤਾਰਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।