Close

MLA Mr. Manjinder Singh Lalpura held a special meeting with all the staff of the Water Supply and Sanitation Department

Publish Date : 27/07/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵਿਧਾਇਕ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਮੂਹ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ
ਜਲ ਸਪਲਾਈ ਸਕੀਮਾਂ ਨੂੰ ਸੰਚਾਰੂ ਢੰਗ ਨਾਲ ਚਲਾਉਣ ਅਤੇ ਸੈਨੀਟੇਸ਼ਨ ਦੇ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਲਈ ਜਾਰੀ ਕੀਤੀਆਂ ਹਦਾਇਤਾਂ
ਤਰਨ ਤਾਰਨ, 25 ਜੁਲਾਈ :
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਮੂਹ ਸਟਾਫ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸ਼੍ਰੀ ਯਾਦਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ, ਜ/ਸ ਅਤੇ ਸੈਨੀਟੇਸ਼ਨ ਮੰਡਲ ਨੰਬਰ 2 ਤਰਨ ਤਾਰਨ ਵੱਲੋਂ ਵਿਧਾਇਕ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਤਰਨ ਤਾਰਨ ਦੁਆਰਾ ਚੱਲ ਰਹੀਆ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਵਿਭਾਗ ਦੁਆਰਾ ਪੇਂਡੂ ਖੇਤਰਾ ਵਿੱਚ ਜਲ ਜੀਵਨ ਮਿਸ਼ਨ ਅਤੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਅੱਗੇ ਹੋਣ ਵਾਲੇ ਕੰਮਾਂ ਬਾਰੇ ਵਿਭਾਗ ਦੀ ਰੂਪਰੇਖਾ ਬਾਰੇ ਜਾਣਕਾਰੀ ਦਿੱਤੀ।
ਉਹਨਾਂ ਦੱਸਿਆ ਕਿ ਜਲ ਜੀਵਨ ਮਿਸ਼ਨ ਤਹਿਤ ਪੇਂਡੂ ਖੇਤਰਾਂ ਦੇ ਲੋਕਾ ਨੂੰ ਸਾਫ ਅਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ।ਹਰੇਕ ਜਲ ਸਪਲਾਈ ਸਕੀਮ ਤੇ ਪੀਣ ਵਾਲੇ ਪਾਣੀ ਦੀ ਕਲੋਰੀਨੇਸ਼ਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਬੈਕਟੀਰੀਆ ਰਹਿਤ ਸਾਫ ਅਤੇ ਸ਼ੁੱਧ ਪੀਣ ਯੋਗ ਪਾਣੀ ਮਹੁੱਈਆ ਕਰਵਾਇਆ ਜਾ ਸਕੇ, ਸਮੇ-ਸਮੇਂ ‘ਤੇ ਪਾਣੀ ਦੀ ਗੁਣਵੱਤਾ ਦੀ ਜਾਂਚ ਲਈ ਜਲ ਸਪਲਾਈ ਸਕੀਮਾਂ ਅਤੇ ਘਰਾਂ ਤੋਂ ਸੈਂਪਲ ਵੀ ਭਰੇ ਜਾਦੇ ਹਨ, ਅਤੇ ਜਾਂਚ ਲਈ ਜ਼ਿਲ੍ਹਾ ਲੈੱਬ ਵਿੱਚ ਭੇਜੇ ਜਾਂਦੇ ਹਨ।ਉਹਨਾਂ ਦੱਸਿਆ ਕਿ ਪਿੰਡ ਪੱਧਰ ‘ਤੇ ਪਾਣੀ ਦੀ ਗੁੱਣਵੱਤਾ ਜਾਂਚ ਲਈ ਬਲਾਕ ਕੋਆਰਡੀਨੇਟਰ ਅਤੇ ਜੂਨੀਅਰ ਇੰਜੀਨੀਅਰ, ਦੀਆਂ ਟੀਮਾਂ ਵੱਲੋਂ ਅਤੇ 2 ਕਿੱਟਾ ਰਾਂਹੀ ਸਕੂਲ, ਆਂਗਣਵਾੜੀ, ਘਰਾਂ ਦੇ ਸੈਂਪਲਾ ਦੀ ਮੌਕੇ ‘ਤੇ ਜਾਂਚ ਕੀਤੀ ਜਾਂਦੀ ਹੈ ।
ਇਸ ਤੋ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਰੂਲਰ ਡਿਵੈੱਲਪਮੈਂਟ ਪੰਚਾਇਤੀ ਵਿਭਾਗ ਦੇ ਸਾਂਝੇ ਯਤਨਾਂ ਨਾਲ ਚਲਾਏ ਜਾ ਰਹੇ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ ਪ੍ਰੋਜੇਕਟਾਂ ਦੀ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼ -2 ਤਹਿਤ ਜਿਲ੍ਹਾ ਤਰਨ ਤਾਰਨ ਦੇ ਪਿੰਡਾ ਨੂੰ ਓ. ਡੀ. ਐਫ਼ ਪਲੱਸ ਬਣਾਉਣ ਅਤੇ ਹਲਕੇ ਦੇ ਵਿਕਾਸ ਲਈ ਹਲਕਾ ਖਡੂਰ ਸਾਹਿਬ ਦੀਆਂ 28 ਗ੍ਰਾਮ ਪੰਚਾਇਤਾਂ ਨੂੰ ਤਰਲ ਕੂੜਾ ਪ੍ਰਬੰਧਨ ਅਤੇ 89 ਗ੍ਰਾਮ ਪੰਚਾਇਤਾਂ ਨੂੰ ਠੋਸ ਕੂੜਾ ਪ੍ਰਬੰਧਨ ਦੇ 70 ਪ੍ਰਤੀਸ਼ਤ ਫੰਡ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋ ਜਾਰੀ ਕਰ ਦਿੱਤੇ ਗਏ ਹਨ।ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਵਲੋ 30 ਪ੍ਰਤੀਸ਼ਤ ਫੰਡ 15ਵੇ ਕਮਿਸ਼ਨ ਵਿੱਚੋ ਪਾਏ ਜਾਣੇ ਹਨ ਅਤੇ ਬਾਕੀ ਰਹਿੰਦੇ ਫੰਡ ਮਨਰੇਗਾ ਅਤੇ ਹੋਰ ਗ੍ਰਾਮ ਪੰਚਾਇਤ ਫੰਡਾਂ ਵਿੱਚੋਂ ਲਏ ਜਾ ਸਕਦੇ ਹਨ।ਉਹਨਾਂ ਦੱਸਿਆ ਕਿ ਉਪਰੋਕਤ ਕੰਮ ਸਬੰਧਿਤ ਬਲਾਕ ਵਿਕਾਸ ਅਤੇ ਪੰਚਇਤ ਅਫਸਰ ਅਤੇ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਵਲੋਂ ਮੁਕੰਮਲ ਕਰਵਾਏ ਜਾ ਰਹੇ ਹਨ ਅਤੇ ਪ੍ਰਗਤੀ ਅਧੀਨ ਹਨ।
ਇਸ ਮੌਕੇ ਵਿਧਾਇਕ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਵੱਲਂੋ ਮੌਕੇ ਜਲ ਸਪਲਾਈ ਸਕੀਮਾਂ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਉਹਨਾਂ ਵਿੱਚ ਸੁਧਾਰ ਕਰਨ, ਨਿਰਵਿਘਨ ਜਲ ਸਪਲਾਈ ਮੁਹੱਈਆ ਕਰਵਾਉਣ, ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਮਾ ਦੀ ਪ੍ਰਪੋਜ਼ਲ ਬਣਾਉਣ ਅਤੇ ਸੈਨੀਟੇਸ਼ਨ ਦੇ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਲਈ ਹਦਾਇਤਾ ਜਾਰੀ ਕੀਤੀਆ ਗਈਆਂ, ਤਾਂ ਜੋ ਜਿਲ੍ਹਾ ਤਰਨ ਤਾਰਨ ਦੇ ਪਿੰਡਾ ਨੂੰ ਓ. ਡੀ. ਐੱਫ਼ ਪਲੱਸ ਮਾਡਲ ਸ਼੍ਰੇਣੀ ਦੇ ਪਿੰਡ ਬਣਾਇਆ ਜਾ ਸਕੇ।
ਇਸ ਮੌਕੇ ‘ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸ਼੍ਰੀ ਜਗਦੀਪ ਸਿਘ, ਆਈ. ਈ. ਸੀ. ਜ਼ਿਲ੍ਹਾ ਕੋਆਰਡੀਨੇਟਰ, ਸ਼੍ਰੀ ਜਸਦੀਪ ਸਿੰਘ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਪੱਟੀ ਅਤੇ ਸਮੂਹ ਜੂਨੀਅਰ ਇੰਜੀਨੀਅਰ ਸਾਹਿਬਾਨ ਹਾਜ਼ਰ ਸਨ ।