S. D. M. Mr. Deepak Bhatia collapsed the Dhusi Dam near village Sabra A review of the relief operations being carried out to save from
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਐੱਸ. ਡੀ. ਐੱਮ. ਸ੍ਰੀ ਦੀਪਕ ਭਾਟੀਆ ਨੇ ਪਿੰਡ ਸਭਰਾ ਨੇੜੇ ਧੁੱਸੀ ਬੰਨ੍ਹ ਨੂੰ ਢਾਹ ਲੱਗਣ
ਤੋਂ ਬਚਾਉਣ ਲਈ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ
ਤਰਨ ਤਾਰਨ, 30 ਜੁਲਾਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਵੱਲੋਂ ਸਬ-ਡਵੀਜ਼ਨ ਪੱਟੀ ਦੇ ਪਿੰਡ ਸਭਰਾ ਨੇੜੇ ਦਰਿਆ ਸਤਲੁਜ ਦੇ ਕੰਢੇ ਬਣੇ ਧੁੱਸੀ ਬੰਨ੍ਹ ਨੂੰ ਢਾਹ ਲੱਗਣ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ ਗਈ।ਇਸ ਮੌਕੇ ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਸ੍ਰੀ ਦੀਪਕ ਭਾਟੀਆਂ ਨੇ ਦੱਸਿਆ ਕਿ ਪਿੰਡ ਵਾਸੀਆਂ ਅਤੇ ਨਰੇਗਾ ਕਾਮਿਆਂ ਦੇ ਸਹਿਯੋਗ ਨਾਲ ਮਿੱਟੀ ਦੇ ਬੋਰਿਆਂ ਨੂੰ ਧੁੱਸੀ ਬੰਨ੍ਹ ਦੀਆਂ ਸੰਵੇਦਨਸ਼ੀਲ ਥਾਵਾਂ ’ਤੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਾਲਿਆਂ ਦੇ ਸਹਿਯੋਗ ਨਾਲ ਜੇ. ਸੀ. ਬੀਜ਼ ਅਤੇ ਟਰ੍ਰੈਕਟਰ-ਟਰਾਲੀਆਂ 24 ਘੰਟੇ ਤਾਇਨਾਤ ਹਨ ਅਤੇ ਮਗਨਰੇਗਾ ਕਾਮਿਆਂ ਰਾਹੀਂ ਮਿੱਟੀ ਦੇ ਬੋਰੇ ਭਰਵਾ ਕੇ ਰੱਖੇ ਜਾ ਰਹੇ ਹਨ ਤਾਂ ਜੋ ਲੋੜ ਪੈਣ ਤੇ ਇਨ੍ਹਾਂ ਨੂੰ ਵਰਤੋਂ ਵਿੱਚ ਲਿਆਂਦਾ ਜਾ ਸਕੇ।
ਜ਼ਿਕਰਯੋਗ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਵਾਲਿਆਂ ਦੀ ਸਹਾਇਤਾ ਦੇ ਨਾਲ ਲੋਕਾਂ ਦੀ ਜਾਨ-ਮਾਲ ਦੀ ਰਾਖੀ ਤੋਂ ਇਲਾਵਾ ਹੜ੍ਹ ਪੀੜਤਾਂ ਦੀ ਸਿਹਤ ਸਹੂਲਤ ਲਈ ਸਿਵਲ ਹਸਪਤਾਲ ਦੀਆਂ ਟੀਮਾਂ ਵਲੋਂ ਲੋਕਾਂ ਦੀ ਚੈਕਿੰਗ ਕਰ ਦਵਾਈ ਮੁਹੱਈਆ ਕਰਵਾਏ ਜਾਣ ਦੇ ਨਾਲ ਪਸ਼ੂ ਧਨ ਦੀ ਸਾਂਭ-ਸੰਭਾਲ ਅਤੇ ਉਨ੍ਹਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਦੇ ਲਈ ਪਸ਼ੂ ਪਾਲਣ ਵਿਭਾਗ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਵੀ ਪਿੰਡ-ਪਿੰਡ ਜਾ ਕੇ ਪਸ਼ੂਆਂ ਦੀ ਜਾਂਚ ਯਕੀਨੀ ਬਣਾਈ ਜਾ ਰਹੀ ਹੈ।