ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 04 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 04 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਤਰਨ ਤਾਰਨ, 02 ਅਗਸਤ :
ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਸੀ. ਈ. ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਦੀ ਰਹਿਨੁਮਾਈ ਹੇਠ 04 ਅਗਸਤ, 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਸ਼੍ਰੀ ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਪਰੈਮਰਿਕਾ ਲਾਈਫ਼ ਇੰਨਸੋਰੈਂਸ਼ ਕੰਪਨੀ ਭਾਗ ਲੈ ਰਹੀ ਹੈ। ਪਲੇਸਮੈਂਟ ਲਈ ਪਰੈਮਰਿਕਾ ਲਾਈਫ਼ ਇੰਨਸੋਰੈਂਸ਼ ਕੰਪਨੀ ਨੂੰ ਏ. ਐੱਸ. ਐੱਮ. ਐੱਸ. ਐੱਮ. ਅਤੇ ਐੱਸ. ਐੱਸ, ਐੱਮ. ਦੀਆਂ ਅਸਾਮੀਆਂ ਲਈ ਯੋਗਤਾ ਘੱਟੋ-ਘੱਟ ਬਾਰਵੀਂ ਅਤੇ ਗਰੈਜੂਏਸ਼ਨ ਪਾਸ (ਲੜਕੇ ਅਤੇ ਲੜਕੀਆਂ ਦੋਨੋ ਹੀ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ) ਸਲਾਨਾ ਤਨਖਾਹ 2.5 +1 ਲੱਖ ਤੋਂ 3.25 +1 ਲੱਖ ਰੁਪਏ ਤੱਕ ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 21 ਤੋਂ 45 ਸਾਲ ਹੈ।
ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ ਨਾਲ ਆਪਣਾ ਬਾਇਉਡਾਟਾ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 04 ਅਗਸਤ, 2023 ਨੂੰ ਸਵੇਰੇ 10.00 ਵਜੇ ਤੋਂ ਦੁਪਿਹਰ 2.00 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ, ਵਿੱਖੇ ਇੰਟਰਵਿਉ ਲਈ ਪਹੁੰਚ ਸਕਦੇ ਹਨ।
ਜ਼ਿਲਾ ਰੋਜਗਾਰ ਅਧਿਕਾਰੀ ਵੱਲੋਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ ਗਈ। ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।