Close

The Deputy District Education Officer reviewed the preparations for celebrating Independence Day

Publish Date : 03/08/2023

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਆਜ਼ਾਦੀ ਦਿਹਾੜਾ ਮਨਾਉਣ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਸ਼ਾਨਦਾਰ ਹੋਣਗੇ ਜ਼ਿਲ੍ਹਾ ਤਰਨ ਤਾਰਨ ਦੇ ਆਜ਼ਾਦੀ ਦਿਹਾੜੇ ਨਾਲ ਸਬੰਧਿਤ ਪ੍ਰੋਗਰਾਮ – ਗੁਰਬਚਨ ਸਿੰਘ ਲਾਲੀ

ਤਰਨ ਤਾਰਨ 2 ਅਗਸਤ :
ਇਸ ਸਮੇਂ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਲਗਾਤਾਰ ਚੱਲ ਰਹੀਆਂ ਹਨ । ਅੱਜ ਇਹਨਾਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ, ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਅਤੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਸਹਿਬਾਨ ਨੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਲੜਕੀਆਂ ਵਿਖੇ ਮੀਟਿੰਗ ਕੀਤੀ ਗਈ ।
ਇਸ ਮੀਟਿੰਗ ਵਿੱਚ ਸਕੂਲੀ ਵਿਦਿਆਰਥੀਆਂ ਵੱਲੋਂ ਕੀਤੀ ਜਾ ਰਹੀ ਪਰੇਡ ਅਤੇ ਦੇਸ਼ ਭਗਤੀ ਦੇ ਗੀਤਾਂ ਦੇ ਨਾਲ ਨਾਲ ਗਿੱਧਾ ਭੰਗੜਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ।
ਇਸ ਮੌਕੇ ਗੱਲਬਾਤ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ਮਤੀ ਬਲਦੀਪ ਕੌਰ ਦੀ ਯੋਗ ਅਗਵਾਈ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਇਸ ਵਰ੍ਹੇ ਆਜ਼ਾਦੀ ਦਿਹਾੜੇ ਦੇ ਸਮਾਗਮ ਸ਼ਾਨਦਾਰ ਹੋਣਗੇ ।
ਇਸ ਮੌਕੇ ਜ਼ਿਲ੍ਹਾ ਗਾਈਡੇਂਸ ਕੈਰੀਅਰ ਸ੍ਰ ਸੁਖਬੀਰ ਸਿੰਘ , ਪ੍ਰਿੰਸੀਪਲ ਮੈਡਮ ਰਵਿੰਦਰ ਕੌਰ, ਡੀਐਸਐਸਓ ਮੈਡਮ ਕਿਰਤਪ੍ਰੀਤ ਕੌਰ, ਨਹਿਰੂ ਯੁਵਾ ਕੇਂਦਰ ਅਫ਼ਸਰ ਮੈਡਮ ਜਸਲੀਨ ਕੌਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰ ਜੁਗਰਾਜ ਸਿੰਘ ਆਦਿ ਹਾਜਰ ਸਨ ।