Close

Special Girdavari work continues to compensate farmers affected by floods due to floods in District Tarn Taran-Deputy Commissioner

Publish Date : 03/08/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਣ ਲਈ ਸਪੈਸ਼ਲ ਗਿਰਦਾਵਰੀ ਦਾ ਕੰਮ ਜਾਰੀ-ਡਿਪਟੀ ਕਮਿਸ਼ਨਰ
ਸਪੈਸ਼ਲ ਗਿਰਦਾਵਰੀ ਦਾ ਕੰਮ ਪੂਰੀ ਜਿੰਮੇਵਾਰੀ ਤੇ ਪਾਰਦਰਸ਼ੀ ਢੰਗ ਨਾਲ ਚਾੜ੍ਹਿਆ ਜਾਵੇਗਾ ਨੇਪਰੇ
ਤਰਨ ਤਾਰਨ, 02 ਅਗਸਤ :
ਜ਼ਿਲ੍ਹਾ ਤਰਨ ਤਾਰਨ ਵਿੱਚ ਆਏ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਪੈਸ਼ਲ ਗਿਰਦਾਵਰੀ ਦਾ ਕੰਮ ਜਾਰੀ ਹੈ ਅਤੇ ਨੁਕਸਾਨ ਦਾ ਜਾਇਜ਼ਾ ਲਗਾ ਕੇ ਜਲਦੀ ਹੀ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੀਆਂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਕਿ ਪਿੰਡ-ਪਿੰਡ ਜਾ ਕੇ ਗਿਰਦਾਵਰੀ ਦਾ ਕੰਮ ਕਰ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰੀ ਬਾਰਸ਼ ਕਾਰਨ ਜ਼ਿਲ੍ਹੇ ਵਿੱਚ ਲੱਗਭੱਗ 53 ਮਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਪ੍ਰਭਾਵਿਤ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ ਅਤੇ ਸਰਕਾਰ ਵੱਲੋਂ ਮੁਆਵਜ਼ਾ ਦੇਣ ਸਬੰਧੀ ਦਿੱਤੇ ਜਾਣ ਵਾਲੇ ਆਦੇਸ਼ਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਧਿਕਾਰੀ ਆਪ ਫੀਲਡ ਵਿੱਚ ਜਾਣ। ਉਨ੍ਹਾਂ ਕਿਹਾ ਕਿ ਸਪੈਸ਼ਲ ਗਿਰਦਾਵਰੀ ਦਾ ਕੰਮ ਪੂਰੀ ਜਿੰਮੇਵਾਰੀ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਵੀ ਮੁਫ਼ਤ ਦਿੱਤੀ ਜਾ ਰਹੀ ਹੈ ਤਾਂ ਜੋ ਕਿਸਾਨ ਖਰਾਬ ਹੋਈ ਫਸਲ ਦੀ ਥਾਂ ਦੁਬਾਰਾ ਬਿਜਾਈ ਕਰ ਸਕਣ।