Close

A placement camp will be held on 09 August at District Employment and Business Bureau Tarn Taran

Publish Date : 08/08/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 09 ਅਗਸਤ ਨੰੁ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਤਰਨ ਤਾਰਨ, 07 ਅਗਸਤ :
ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਦੀ ਰਹਿਨੁਮਾਈ ਹੇਠ 09 ਅਗਸਤ, 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਸ਼੍ਰੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਟੀਚਰ ਦੀਆਂ ਅਸਾਮੀਆਂ ਭਰਨ ਲਈ ਪ੍ਰਾਈਵੇਟ ਸਕੂਲ ਅਤੇ ਅਜ਼ਾਈਲ ਹਰਬਲ ਕੰਪਨੀ ਭਾਗ ਲੈ ਰਹੀ ਹੈ। ਪਲੇਸਮੈਂਟ ਲਈ ਪ੍ਰਾਈਵੇਟ ਸਕੂਲਾਂ ਨੂੰ ਟੀਚਰਾਂ ਲਈ ਘੱਟੋ-ਘੱਟ ਯੋਗਤਾ ਗ੍ਰੇਜੂਏਟ / ਪੋਸਟ ਗ੍ਰੇਜੂਏਟ / ਬੀ. ਐੱਡ ਪਾਸ ਲੜਕੇ ਅਤੇ ਲੜਕੀਆਂ ਦੀ ਜਰੂਰਤ ਹੈ (ਤਨਖਾਹ 10000 ਤੋਂ 18000/-ਰੁਪਏ) ਉਮਰ ਹੱਦ 18 ਤੋਂ 45 ਸਾਲ ਅਤੇ ਅਜ਼ਾਈਲ ਹਰਬਲ ਕੰਪਨੀ ਨੂੰ ਵੈੱਲਨੈੱਸ ਅਡਵਾਇਜ਼ਰ ਲਈ ਘੱਟੋ-ਘੱਟ ਯੋਗਤਾ ਬਾਰਵੀਂ / ਗ੍ਰੇਜੂਏਟ ਪਾਸ ਕੇਵਲ ਲੜਕੀਆਂ ਦੀ ਜਰੂਰਤ ਹੈ (ਤਨਖਾਹ 9500 ਤੋਂ 18000/-ਰੁਪਏ) ਉਮਰ ਹੱਦ 18 ਤੋਂ 30 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਧਿਕਾਰੀ ਵੱਲੋ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ (ਲੜਕੇ ਅਤੇ ਲੜਕੀਆਂ) ਮਿਤੀ 09 ਅਗਸਤ, 2023 ਨੂੰ ਸਵੇਰੇ 9 ਵਜੇ ਤੋਂ ਦੁਪਿਹਰ 2 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਅਧਾਰ ਕਾਰਡ, ਤੇ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਰੋਜ਼ਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੈਸਮੇਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ, ਤਾਂ ਜੋ ਬੇਰੋਜ਼ਗਾਰ ਉਮੀਦਵਾਰ ਰੋਜ਼ਗਾਰ ਪ੍ਰਾਪਤ ਕਰ ਸਕਣ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।