S.D.M. Inspection of the rehearsal of the cultural program to be presented during the district level Independence Day function
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਐੱਸ. ਡੀ. ਐੱਮ. ਵੱਲੋਂ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰ ਪ੍ਰੋਗਰਾਮ ਦੀ ਰਿਹਰਸਲ ਦਾ ਨਿਰੀਖਣ
ਹੁਣ 12 ਅਗਸਤ ਨੂੰ ਹੋਵੇਗੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
ਤਰਨ ਤਾਰਨ, 10 ਅਗਸਤ :
15 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਾਮਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰ ਪ੍ਰੋਗਰਾਮ ਦੀ ਰਿਹਰਸਲ ਦਾ ਅੱਜ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਵੱਲੋਂ ਨਿਰੀਖਣ ਕੀਤਾ ਗਿਆ।
ਐੱਸ. ਡੀ. ਐੱਮ. ਸ੍ਰੀ ਰਜਨੀਸ਼ ਅਰੋੜਾ ਨੇ ਸਮੂਹ ਟੀਮਾਂ ਦੇ ਇੰਚਾਰਜਾਂ ਨੂੰ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੀਆਂ ਆਈਟਮਾਂ ਪੂਰੇ ਜ਼ੋਸ਼ ਨਾਲ ਭਰਪੂਰ ਹੋਣੀਆਂ ਚਾਹੀਦੀਆਂ ਹਨ ਅਤੇ ਆਈਟਮਾਂ ਦੇਸ਼ਭਗਤੀ ਨੂੰ ਦਰਸਾਉਂਦੀਆਂ ਹੋਣ।ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਸੁਤੰਤਰਤਾ ਪ੍ਰੋਗਰਾਮ ਵਾਲੇ ਦਿਨ ਬੱਚਿਆਂ ਵਿਚਕਾਰ ਆਪਸੀ ਤਾਲਮੇਲ ਹੋਰ ਬਾਖੂਬੀ ਨਜ਼ਰ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਭਿਆਚਾਰਕ ਪ੍ਰੋਗਰਾਮ ਦੀ ਹੋਰ ਤਿਆਰੀ ਕਰਵਾਈ ਜਾਵੇ ਤਾਂ ਜੋ ਉਹ 15 ਅਗਸਤ ਦੇ ਸੁਤੰਤਰਤਾ ਦਿਵਸ ਮੌਕੇ ਆਪਣੀਆਂ ਆਈਟਮਾਂ ਨੂੰ ਹੋਰ ਬਾਖੂਬੀ ਢੰਗ ਨਾਲ ਪੇਸ਼ ਕਰ ਸਕਣ।
ਸ੍ਰੀ ਰਜਨੀਸ਼ ਅਰੋੜਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਹੁਣ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਹਿਰਸਲ 12 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਵੇਗੀ ਤਾਂ ਜੋ ਵੱਖ-ਵੱਖ ਪ੍ਰੇਡ ਟੀਮਾਂ ਅਤੇ ਵਿਦਿਆਰਥੀਆਂ ਨੂੰ ਤਿਆਰੀ ਕਰਨ ਦਾ ਹੋਰ ਸਮਾਂ ਮਿਲ ਸਕੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦਾ ਸਮਾਗਮ ਪੂਰੇ ਜ਼ੋਰਾਸ਼ੋਰਾਂ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਦਿਨ ਸ਼ਹਿਰ ਦੀ ਸਾਫ-ਸਫਾਈ ਦੇ ਨਾਲ-ਨਾਲ ਸਟੇਡੀਅਮ ਦੀ ਸਾਫ-ਸਫਾਈ, ਪੀਣ ਵਾਲੇ ਪਾਣੀ, ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ ਲਈ, ਬਿਜਲੀ ਦੀ ਨਿਰਵਿਘਨ ਸਪਲਾਈ, ਸਿਹਤ ਵਿਭਾਗ ਦੀਆਂ ਟੀਮਾਂ, ਆਰਜ਼ੀ ਪਖਾਨੇ ਸਟੇਡੀਅਮ ਵਿੱਚ ਤਾਇਨਾਤ ਕਰਨ ਦੇ ਨਾਲ ਹੋਰ ਡਿਉਟੀਆਂ ਲਈ ਸਬੰਧਿਤ ਅਧਿਕਾਰੀਆਂ ਦੀ ਡਿਊਟੀਆਂ ਲਗਾਈਆਂ ਗਈਆਂ ਹਨ।