Close

Cabinet Minister Laljit Singh Bhullar and Deputy Commissioner N. D. R. F. Led the ongoing rescue operation with the support of

Publish Date : 21/08/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਨੇ ਐੱਨ. ਡੀ. ਆਰ. ਐੱਫ਼. ਦੇ ਸਹਿਯੋਗ ਨਾਲ ਜਾਰੀ ਰੈਸਕਿਊ ਓਪਰੇਸ਼ਨ ਦੀ ਕੀਤੀ ਅਗਵਾਈ
ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਿਦਆਂ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਤਰਨ ਤਾਰਨ, 18 ਅਗਸਤ :
ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ।ਇਸ ਦੌਰਾਨ ਉਹਨਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ, ਉਨ੍ਹਾਂ ਨੂੰ ਬਾਹਰ ਕੱਢਣ ਲਈ ਐਨ. ਡੀ. ਆਰ. ਐਫ. ਦੇ ਸਹਿਯੋਗ ਨਾਲ ਜਾਰੀ ਰੈਸਕਿਊ ਓਪਰੇਸ਼ਨ ਦੀ ਅਗਵਾਈ ਕੀਤੀ।
ਕੈਬਨਿਟ ਮੰਤਰੀ ਨੇ ਸ੍ਰ. ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਅੱਜ ਪਿੰਡ ਮੁੱਠਿਆਵਾਲਾ, ਸੀਤੋ ਮਹਿ ਝੁੱਗੀਆ, ਭੰਗਾਲਾ, ਤੂਤ, ਝੁੱਗੀਆ ਪੀਰ ਬਖਸ਼, ਝੁੱਗੀਆ ਨੱਥਾ ਸਿੰਘ ਅਤੇ ਕੋਟ ਬੁੱਢਾ ਆਦਿ ਪਿੰਡਾਂ ਦਾ ਦੌਰਾ ਕਰਿਦਆਂ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਮੌਕੇ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹੋਏ ਹਨ।ਉਨ੍ਹਾਂ ਕਿਹਾ ਕਿ ਫਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਇਸ ਨੁਕਸਾਨ ਦਾ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।
ਇਸ ਮੌਕੇ ਡਿਪਟੀ ਕਮਸ਼ਿਨਰ ਸ਼੍ਰੀਮਤੀ ਬਲਦੀਪ ਕੌਰ ਕਿਹਾ ਕਿ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਪਾਣੀ ਛੱਡਣ ਨਾਲ ਦਰਿਆ ਬਿਆਸ ਤੇ ਸਤਲੁਜ ਵਿੱਚ ਪਾਣੀ ਦੇ ਪੱਧਰ ਵਿੱਚ ਵਾਧਾ ਹੋਇਆ ਹੈ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆ ਦੇ ਪਾਣੀ ਦੇ ਵਹਾਅ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਹਨਾਂ ਦਰਿਆ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਉਹ ਚੌਕਸੀ ਰੱਖਣ ਅਤੇ ਜਦੋਂ ਵੀ ਕਿਤੇ ਉਨ੍ਹਾਂ ਨੂੰ ਪਾਣੀ ਦਾ ਪੱਧਰ ਵੱਧਦਾ ਦਿਖਾਈ ਦੇਵੇ ਤਾਂ ਉਹ ਤੁਰੰਤ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਨੰਬਰ 01852-224107 `ਤੇ ਸੂਚਨਾ ਦੇਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧੁੱਸੀ ਬੰਨ੍ਹ ਨੂੰ ਸੰਵੇਦਨਸ਼ੀਲ ਥਾਵਾਂ ਤੋਂ ਖੋਰ੍ਹਾ ਲੱਗਣ ਤੋਂ ਬਚਾਉਣ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਹੜ੍ਹਾਂ ਦੀ ਮਾਰ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਰਾਹਤ ਕੇਂਦਰਾਂ ਵਿਚ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।