To fill the gap in Dhusi Dam near Ghadunm village, the district administration started relief work on war level with the support of local people and social and religious organizations – Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਿੰਡ ਘੜੁੰਮ ਨੇੜੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਜੰਗੀ ਪੱਧਰ ‘ਤੇ ਰਾਹਤ ਕਾਰਜ ਆਰੰਭੇ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਵਾਸੀਆਂ ਨੰੁ ਕੁਦਰਤੀ ਆਫ਼ਤ ਦੀ ਇਸ ਘੜੀ ਦੌਰਾਨ ਸੰਜਮ ਰੱਖਣ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ
ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹੂਲਤ ਲਈ ਬਣਾਏ 07 ਰਾਹਤ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਦਾਨ ਕੀਤੀਆ ਜਾ ਰਹੀਆਂ ਹਨ ਲੋੜੀਂਦੀਆਂ ਸੁਵਿਧਾਵਾਂ
ਪੂਸ਼ਆਂ ਲਈ ਸਭਰਾ ਅਨਾਜ ਮੰਡੀ ਤੇ ਨੀਲੀ ਰਾਵੀ ਮੱਝਾਂ ਦੇ ਰਿਸਰਚ ਸੈਂਟਰ ਹਰੀਕੇ ਵਿਖੇ ਬਣਾਏ ਗਏ ਰਾਹਤ ਕੇਂਦਰ
ਤਰਨ ਤਾਰਨ, 19 ਅਗਸਤ :
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਦਰਿਆ ਸਤਲੁਜ ਨਾਲ ਲੱਗਦੇ ਧੁੱਸੀ ਬੰਨ੍ਹ ਨੂੰ ਸੰਵੇਦਨਸ਼ੀਲ ਥਾਵਾਂ ਤੋਂ ਮਜ਼ਬੂਤ ਕਰਨ ਦਾ ਕੰਮ ਚੱਲ ਰਿਹਾ ਸ੍ਰੀ, ਪ੍ਰੰਤੂ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਆਉਣ ਨਾਲ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਅੱਜ ਪਿੰਡ ਘੜੁੰਮ ਨੇੜੇ ਧੁੱਸੀ ਬੰਨ੍ਹ ਵਿੱਚ ਪਾੜ ਪੈ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਰਾਹਤ ਕਾਰਜ ਆਰੰਭੇ ਗਏ ਹਨ।
ਡਿਪਟੀ ਕਮਿਸਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੰਨ੍ਹ ਵਿੱਚ ਪਾਏ ਪਾੜ ਨੂੰ ਪੂਰਨ ਲਈ ਲੋੜੀਂਦੇ ਮਸ਼ੀਨਰੀ ਤੇ ਮੈਨ ਪਾਵਰ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਪਾੜ ਨੰੁ ਪੂਰਨ ਲਈ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਹੜ੍ਹ ਪ੍ਰਾਭਵਿਤ ਲੋਕਾਂ ਨੂੰ ਬਾਹਰ ਕੱਢਣ ਲਈ 07 ਕਿਸ਼ਤੀਆਂ ਤੇ 04 ਐੱਨ. ਡੀ. ਆਰ. ਐੱਫ਼ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਉਹਨਾਂ ਕਿਹਾ ਕਿ ਦਰਿਆ ਦੇ ਡਾਊਨ ਸਟਰੀਮ ਪਾਣੀ ਦੇ ਵਹਾਅ ਨੂੰ ਘੱਟ ਕਰਨ ਲਈ ਹਰੀਕੇ ਹੈੱਡ ਵਰਕਸ ਦੇ 15 ਗੇਟ ਬੰੰਦ ਕੀਤੇ ਗਏ ਹਨ ਤਾਂ ਜੋ ਰਾਹਤ ਕਾਰਜਾਂ ਵਿੱਚ ਪਰੇਸ਼ਾਨੀ ਨਾ ਅਵੇ।
ਸ਼੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ ਅਤੇ ਨੀਵੇਂ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਉੱਚੀਆਂ ਥਾਵਾਂ ‘ਤੇ ਆ ਜਾਣ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਬਲਿਕ ਐਡਰੈੱਸ ਸਿਸਟਮ ਤੇ ਅਨਾਊਂਸਮੈਂਟ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਹੜਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 07 ਰਾਹਤ ਕੇਂਦਰ ਬਣਾਏ ਗਏ ਹਨ। ਜਿੱਥੇ ਲੋਕਾਂ ਨੂੰ ਖਾਣ-ਪੀਣ, ਦਵਾਈਆਂ, ਤਰਪਾਲਾਂ ਆਦਿ ਲੋੜੀਂਦੀਆਂ ਸੁਵਿਧਾਵਾਂ ਪ੍ਰਦਾਨ ਕੀਤੀਆ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜਾਂ ਪ੍ਰਭਾਿਵਤ ਖੇਤਰਾਂ ਵਿੱਚੋਂ ਪਸ਼ੂ ਧਨ ਨੂੰ ਵੀ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਉਹਨਾਂ ਦੱਸਿਆ ਕਿ ਪੂਸ਼ਆਂ ਲਈ ਵੀ 02 ਰਾਹਤ ਕੇਂਦਰ ਸਭਰਾ ਅਨਾਜ ਮੰਡੀ ਤੇ ਨੀਲੀ ਰਾਵੀ ਮੱਝਾਂ ਦੇ ਰਿਸਰਚ ਸੈਂਟਰ ਹਰੀਕੇ ਵਿਖੇ ਬਣਾਏ ਗਏ ਹਨ, ਜਿੱਥੇ ਲੱਗਭੱਗ 200 ਪਸ਼ੂ ਪਹੁੰਚ ਗਏ ਹਨ। ਉਹਨਾਂ ਦੱਸਿਆ ਕਿ ਪਸ਼ੂਆਂ ਲਈ ਵੀ ਹਰੇ ਚਾਰੇ ਤੇ ਸਾਇਲੇਜ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਵੇਰੇ ਹਰੀਕੇ ਹੈੱਡ ਵਰਕਸ ਤੋਂ 2 ਲੱਖ 84 ਹਜ਼ਾਰ ਕਿਊਸਿਕ ਪਾਣੀ ਚੱਲ ਰਿਹਾ ਸੀ, ਜੋ ਸ਼ਾਮ ਤੱਕ ਘੱਟ ਕੇ 2 ਲੱਖ 30 ਹਜ਼ਾਰ ਕਿਊਸਿਕ ਹੋ ਗਿਆ ਸੀ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੁਦਰਤੀ ਆਫ਼ਤ ਦੀ ਇਸ ਘੜੀ ਦੌਰਾਨ ਸੰਜਮ ਰੱਖਣ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੇ ਸਮੇਂ ਲੋਕਾਂ ਦੇ ਨਾਲ ਖੜ੍ਹਾ ਹੈ ।ਉਹਨਾਂ ਕਿ ਜ਼ਿਲ੍ਹਾ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪ੍ਰਸ਼ਾਸਨ ਦਾ ਸਾਥ ਦੇਣ।
ਉਹਨਾਂ ਦੱਸਿਆ ਕਿ ਬੰਨ੍ਹ ਵਿੱਚ ਦੇ ਪਾੜ ਦੇ ਪੈਣ ਨਾਲ ਲੱਗਭੱਗ 39 ਪਿੰਡ ਪ੍ਰਭਾਵਿਤ ਹੋਏ ਹਨ।ਉਹਨਾਂ ਕਿਹਾ ਕਿ ਨੀਵੇਂ ਇਲਕਿਆਂ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ।ਉਹਨਾਂ ਕਿਹਾ ਸਾਡੀ ਕੋਸ਼ਿਸ ਹੈ ਕਿ ਸਥਾਨਕ ਲੋਕਾਂ ਦੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਜਾਣ ਤੋਂ ਪਹਿਲਾ ਬੰਨ੍ਹ ਨੰੁ ਪੂਰ ਲਿਆ ਜਾਵੇ।
ਇਸ ਤੋਂ ਪਹਿਲਾਂ ਪ੍ਰਿੰਸੀਪਲ ਸੈਕਟਰੀ ਜਲ ਸਰੋਤ ਪ੍ਰਬੰਧਨ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਧੁੱਸੀ ਬੰਨ੍ਹ ਦੀਆਂ ਵਧੇਰੇ ਸੰਵੇਦਸਨਸ਼ੀਲ ਥਾਵਾਂ ‘ਤੇ ਬੰਨ੍ਹ ਨੰੁ ਮਜ਼ਬੂਤ ਕਰਨ ਲਈ ਚਲਾਏ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਗਿਆ।
———–