Under the guidance of the Additional Deputy Commissioner, a meeting of relevant departments was held regarding the upcoming monsoon season’s preparedness and management.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਆਗਾਮੀ ਝੋਨੇ ਦੇ ਸ਼ੀਜ਼ਨ ਦੇ ਮੱਦੇਨਜ਼ਰ ਪਰਾਲੀ ਪ੍ਰਬੰਧਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਸਬੰਧਿਤ ਵਿਭਾਗਾਂ ਦੀ ਮੀਟਿੰਗ
ਪਰਾਲੀ ਪ੍ਰਬੰਧਨ ਸਬੰਧੀ ਸਾਲ 2023-24 ਦੌਰਾਨ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀਆਂ ਜਾਣਗੀਆਂ ਖੇਤੀ ਮਸ਼ੀਨਾਂ
ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਨਿਰੰਤਰ ਯਤਨਸ਼ੀਲਮੁੱਖ ਖੇਤੀਬਾੜੀ ਅਫਸਰ
ਤਰਨ ਤਾਰਨ, 28 ਅਗਸਤ :
ਜ਼ਿਲ੍ਹਾ ਤਰਨ ਤਾਰਨ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੰੁ ਅੱਗ ਲਾਉਣ ਤੋਂ ਰੋਕਣ ਅਤੇ ਆਗਾਮੀ ਝੋਨੇ ਦੇ ਸ਼ੀਜ਼ਨ ਦੇ ਮੱਦੇਨਜ਼ਰ ਪਰਾਲੀ ਪ੍ਰਬੰਧਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਦੀ ਅਗਵਾਈ ਹੇਠ ਸਬੰਧਿਤ ਵਿਭਾਗਾਂ ਦੀ ਮੀਟਿੰਗ ਹੋਈ। ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ, ਸ੍ਰੀ ਦੀਪਕ ਭਾਟੀਆ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਗੁਰਮੀਤ ਸਿੰਘ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਹਰਪਾਲ ਸਿੰਘ ਪੰਨੂ, ਜ਼ਿਲ੍ਹਾ ਵਿਾਕਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਦੇ ਨੁਮਾਇੰਦਿਆਂ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੰੁ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਤਰਨ ਤਾਰਨ ਨੂੰ ਸਾਲ 2023-24 ਦੌਰਾਨ ਨਿੱਜੀ ਤੌਰ ‘ਤੇ ਸੁਪਰ ਸੀਡਰ, ਹੈਪੀ ਸੀਡਰ ਅਤੇ ਸਮਾਰਟ ਸੀਡਰ 517, ਜ਼ੀਰੋ ਟਿੱਲ ਡਰਿੱਲ 129, ਸੁਪਰ ਐੱਸ. ਐੱਮ. ਐੱਸ 36, ਅੱੈਮ. ਬੀ. ਪਲਾਓ 6, ਮਲਚਰ 6, ਪੈਡੀ ਚੋਪਰ 5, ਬੇਲਰ 15 ਅਤੇ ਕੋਆਪਰੇਟਿਵ ਸੁਸਾਇਟੀਆਂ 3, ਪੰਚਾਇਤਾਂ 48 ਦੇ ਟੀਚੇ ਪ੍ਰਾਪਤ ਹੋਏ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਟੀਚਿਆਂ ਅਤੇ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਮਸ਼ੀਨਾਂ ਦਿੱਤੀਆਂ ਜਾਣਗੀਆਂ।
ਮੀਟਿੰਗ ਦੌਰਾਨ ਸਰਫੇਸ ਸੀਡਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਜ਼ਿਲੇ ਨੂੰ ਸਰਫੇਸ ਸੀਡਰ ਦੇ ਟੀਚੇ ਨਹੀਂ ਆਏ ਹਨ, ਪਰ ਜ਼ਿਲਾ ਤਰਨਤਾਰਨ ਵਿੱਚ ਪਹਿਲਾਂ ਤੋਂ ਹੀ ਸਰਫੇਸ ਸੀਡਰ ਤੋਂ ਬਗੈਰ ਸਰਫੇਸ ਸੀਡਿੰਗ ਕੀਤੀ ਜਾ ਰਹੀ ਹੈ, ਉਹਨਾਂ ਦੱਸਿਆ ਕਿ ਪਰਾਲੀ ਦੇ ਵਿੱਚ ਹੀ ਕਣਕ ਦੇ ਬੀਜ਼ ਦਾ ਛੱਟਾ ਦੇ ਕੇ ਅਤੇ ਉੱਪਰੋਂ ਪਰਾਲੀ ਨੂੰ ਕਟਰ ਨਾਲ ਕੱਟ ਕੇ ਸਰਫੇਸ ਸੀਡਿੰਗ ਕੀਤੀ ਜਾਂਦੀ ਹੈ।ਸਰਫੇਸ ਸੀਡਿੰਗ ਨਾਲ ਬਿਜਾਈ ਦਾ ਖਰਚਾ ਘੱਟ ਹੁੰਦਾ ਹੈ, ਪਰਾਲੀ ਮਲਚਿੰਗ ਦਾ ਕੰਮ ਕਰਦੀ ਹੈ, ਮਲਚਿੰਗ ਨਾਲ ਨਦੀਨਾਂ ਦੀ ਸਮੱਸਿਆ ਘੱਟ ਹੁੰਦੀ ਹੈ, ਵਾਟਰ ਲੋਗਿੰਗ ਨਹੀਂ ਹੁੰਦੀ ਹੈ ਅਤੇ ਝਾੜ ਵਧੀਆਂ ਆਉਂਦਾ ਹੈ ।
ਉਹਨਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਖਾਦ, ਦਵਾਈਆਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਕਰਨ ਅਤੇ ਖੇਤੀ ਇੰਨਪੁਟਸ ਖਰੀਦਣ ਸਮੇਂ ਪੱਕਾ ਬਿਲ ਜ਼ਰੂਰ ਲੈਣ ਅਤੇ ਪਰਾਲੀ ਪ੍ਰਬੰਧਨ ਵੱਧ ਤੋਂ ਵੱਧ ਮਸ਼ੀਨਾਂ ਦੀ ਵਰਤੋਂ ਕਰਨ ।