The block level sports competitions under the season-2 of Khedan Watan Punjab diya will start from 01 September (today)-Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
“ਖੇਡਾਂ ਵਤਨ ਪੰਜਾਬ ਦੀਆਂ“, ਸੀਜ਼ਨ-2 ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 01 ਸਤੰਬਰ (ਅੱਜ) ਤੋਂ ਹੋਣਗੇ ਸ਼ੁਰੂ-ਡਿਪਟੀ ਕਮਿਸ਼ਨਰ
ਖਿਡਾਰੀ ਵੱਧ ਚੜ੍ਹ ਕੇ ਇਨ੍ਹਾਂ ਖੇਡ ਮੁਕਾਬਲਿਆਂ ‘ਚ ਹਿੱਸਾ ਲੈਣ ਤੇ ਖੇਡ ਸੱਭਿਆਚਾਰ ਨੂੰ ਘਰ-ਘਰ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ-ਸੰਦੀਪ ਕੁਮਾਰ ਡਿਪਟੀ ਕਮਿਸ਼ਨਰ
“ਖੇਡਾਂ ਵਤਨ ਪੰਜਾਬ ਦੀਆਂ“ ਸੀਜ਼ਨ -2 ਤਹਿਤ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਸਬੰਧੀ ਪ੍ਰੋਗਰਾਮ ਜਾਰੀ
ਤਰਨ ਤਾਰਨ, 31 ਅਗਸਤ :
ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ“, ਸੀਜ਼ਨ-2 ਤਹਿਤ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿੰਨਾਂ ਦੀ ਸ਼ੁਰੂਆਤ 29 ਅਗਸਤ ਨੂੰ ਬਠਿੰਡਾ ਤੋਂ ਹੋ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ 01 ਸਤੰਬਰ ਤੋਂ 10 ਸਤੰਬਰ 2023 ਤੱਕ ਬਲਾਕ ਪੱਧਰੀ ਤੇ ਵੱਖ ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ‘ਤੇ ਐਥਲੈਟਿਕਸ, ਕਬੱਡੀ (ਸਰਕਲ ਅਤੇ ਨੈਸ਼ਨਲ ਸਟਾਈਲ) ਖੋ-ਖੋ, ਫੁੱਟਬਾਲ, ਰੱਸਾਕਸ਼ੀ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਆਦਿ ਦੇ ਮੁਕਾਬਲੇ ਕਰਵਾਏ ਜਾਣਗੇ।
ਇਹ ਖੇਡ ਮੁਕਾਬਲੇ ਅੰਡਰ -14, ਅੰਡਰ-17 ਅਤੇ ਅੰਡਰ-21 ਤੋਂ ਇਲਾਵਾ 21 ਤੋਂ 30, 31 ਅਤੇ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਓਪਨ ਗਰੁੱਪਾਂ ਸਮੇਤ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾਣਗੇ
ਉਨ੍ਹਾਂ ਨੇ ਦੱਸਿਆ ਕਿ ਬਲਾਕ ਪੱਟੀ ਵਿੱਚ 01 ਸਤੰਬਰ ਤੋਂ 02 ਸਤੰਬਰ ਤੱਕ ਫੁੱਟਬਾਲ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਅਤੇ ਐਥਲੈਟਿਕਸ ਮੁਕਾਬਲੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪੱਟੀ ਵਿਖੇ, ਕਬੱਡੀ (ਨੈਸ਼ਨਲ ਸਟਾਇਲ-ਸਰਕਲ ਸਟਾਇਲ) ਰੱਸ਼ਾਕਸੀ ਅਤੇ ਖੋ-ਖੋ ਮੁਕਾਬਲੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪੱਟੀ ਅਤੇ ਸ੍ਰੀ ਗੁਰੂਹਰਕ੍ਰਿਸ਼ਨ ਸਕੂਲ ਪੱਟੀ ਵਿਖੇ ਹੋਣਗੇ।
ਬਲਾਕ ਖਡੂਰ ਸਾਹਿਬ ਵਿਖੇ 03 ਸਤੰਬਰ ਅਤੇ 04 ਸਤੰਬਰ ਨੂੰ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਇਲ-ਸਰਕਲ ਸਟਾਇਲ), ਖੋ-ਖੋ ਅਤੇ ਐਥਲੈਟਿਕਸ ਮੁਕਾਬਲੇ ਸਰਕਾਰੀ ਸੀਨਅਰ ਸੈਕੰਡਰੀ ਸਕੂਲ ਮੀਆਂਵਿੰਡ ਵਿਖੇ ਅਤੇ ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਤੇ ਰੱਸ਼ਾਕਸੀ ਮੁਕਾਬਲੇ ਸਰਕਾਰੀ ਸੀਨਅਰ ਸੈਕੰਡਰੀ ਸਕੂਲ ਮੀਆਂਵਿੰਡ ਤੇ ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਵਿਖੇ ਹੋਣਗੇ।
ਬਲਾਕ ਵਲਟੋਹਾ ਵਿਖੇ 03 ਸਤੰਬਰ ਅਤੇ 04 ਸਤੰਬਰ ਨੂੰ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਇਲ-ਸਰਕਲ ਸਟਾਇਲ), ਖੋ-ਖੋ, ਐਥਲੈਟਿਕਸ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਤੇ ਰੱਸ਼ਾਕਸੀ ਦੇ ਮੁਕਾਬਲੇ ਸ਼ਹੀਦ ਹਵਾਲਦਾਰ ਅਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ (ਲੜਕੇ) ਵਿਖੇ ਹੋਣਗੇ।
ਬਲਾਕ ਭਿੱਖੀਵਿੰਡ ਵਿਖੇ 05 ਸਤੰਬਰ ਅਤੇ 06 ਸਤੰਬਰ ਨੂੰ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਇਲ-ਸਰਕਲ ਸਟਾਇਲ), ਖੋ-ਖੋ, ਐਥਲੈਟਿਕਸ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਤੇ ਰੱਸ਼ਾਕਸੀ ਦੇ ਮੁਕਾਬਲੇ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਹੁੰਵਿੰਡ ਵਿਖੇ ਹੋਣਗੇ।
ਬਲਾਕ ਚੋਹਲਾ ਸਾਹਿਬ ਵਿਖੇ 05 ਸਤੰਬਰ ਅਤੇ 06 ਸਤੰਬਰ ਨੂੰ ਫੁੱਟਬਾਲ ਤੇ ਐਥਲੈਟਿਕਸ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਚੋਹਲਾ ਸਾਹਿਬ ਵਿਖੇ ਅਤੇ ਕਬੱਡੀ (ਨੈਸ਼ਨਲ ਸਟਾਇਲ-ਸਰਕਲ ਸਟਾਇਲ), ਖੋ-ਖੋ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਤੇ ਰੱਸ਼ਾਕਸੀ ਦੇ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਕਾਲਜ ਚੋਹਲਾ ਸਾਹਿਬ ਵਿਖੇ ਹੋਣਗੇ।
ਬਲਾਕ ਨੌਸ਼ਹਿਰਾ ਪੰਨੂਆਂ ਵਿਖੇ 07 ਸਤੰਬਰ ਅਤੇ 08 ਸਤੰਬਰ ਨੂੰ ਫੁੱਟਬਾਲ ਤੇ ਐਥਲੈਟਿਕਸ ਮੁਕਾਬਲੇ ਸ੍ਰ. ਬਲਬੀਰ ਸਿੰਘ ਸਟੇਡੀਅਮ ਨੌਸ਼ਹਿਰਾ ਪੰਨੂਆਂ ਵਿਖੇ ਅਤੇ ਕਬੱਡੀ (ਨੈਸ਼ਨਲ ਸਟਾਇਲ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੰਨੂਆਂ ਤੇ ਸ੍ਰ. ਬਲਬੀਰ ਸਿੰਘ ਸਟੇਡੀਅਮ ਨੌਸ਼ਹਿਰਾ ਪੰਨੂਆਂ ਵਿਖੇ, ਕਬੱਡੀ (ਸਰਕਲ ਸਟਾਇਲ), ਖੋ-ਖੋ ਤੇ ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਮੁਕਾਬਲੇ ਸ੍ਰ. ਬਲਬੀਰ ਸਿੰਘ ਸਟੇਡੀਅਮ ਨੌਸ਼ਹਿਰਾ ਪੰਨੂਆਂ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਆਦਰਸ਼ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ ਅਤੇ ਰੱਸ਼ਾਕਸੀ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ ਹੋਣਗੇ।
ਬਲਾਕ ਭਿੱਖੀਵਿੰਡ ਵਿਖੇ 07 ਸਤੰਬਰ ਅਤੇ 08 ਸਤੰਬਰ ਨੂੰ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਇਲ-ਸਰਕਲ ਸਟਾਇਲ), ਖੋ-ਖੋ, ਐਥਲੈਟਿਕਸ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਤੇ ਰੱਸ਼ਾਕਸੀ ਦੇ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਣਗੇ।
ਬਲਾਕ ਤਰਨ ਤਾਰਨ ਵਿਖੇ 09 ਸਤੰਬਰ ਅਤੇ 10 ਸਤੰਬਰ ਨੂੰ ਫੁੱਟਬਾਲ ਮੁਕਾਬਲੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਤੇ ਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ, ਕਬੱਡੀ (ਨੈਸ਼ਨਲ ਸਟਾਇਲ-ਸਰਕਲ ਸਟਾਇਲ), ਖੋ-ਖੋ ਅਤੇ ਐਥਲੈਟਿਕਸ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਤੇ ਰੱਸ਼ਾਕਸੀ ਦੇ ਮੁਕਾਬਲੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਣਗੇ।
ਇਹਨਾਂ ਖੇਡ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਉਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹਨਾਂ ਖੇਡ ਮੁਕਾਬਲਿਆਂ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪੋਂ-ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ। ਉਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਟੇਡੀਅਮ ਤੇ ਗਰਾਊਂਡਾਂ ਦੀ ਸਾਫ਼-ਸਫ਼ਾਈ, ਖਿਡਾਰੀਆਂ ਦੇ ਖਾਣ-ਪੀਣ, ਟਰਾਂਸਪੋਰਟ, ਬਿਜਲੀ ਦੀ ਨਿਰਵਿਘਨ ਸਪਲਾਈ, ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ, ਫਾਇਰ ਬ੍ਰਿਗੇਡ, ਸਾਫ਼ ਪੀਣ ਵਾਲਾ ਪਾਣੀ, ਆਰਜ਼ੀ ਪਖਾਨਿਆਂ ਆਦਿ ਲਈ ਲੋੜੀਂਦੇ ਪ੍ਰਬੰਧ ਸਮੇਂ-ਸਿਰ ਕਰਨ ਦੀ ਵੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤੰਦਰੁਸਤ ਤੇ ਨਿਰੋਈ ਸਿਹਤ ਲਈ ਸਾਰੇ ਉਮਰ ਵਰਗਾਂ ਦੇ ਖਿਡਾਰੀ ਵੱਧ ਚੜ੍ਹ ਕੇ ਇਨ੍ਹਾਂ ਖੇਡ ਮੁਕਾਬਲਿਆਂ ‘ਚ ਹਿੱਸਾ ਲੈਣ ਤੇ ਖੇਡ ਸੱਭਿਆਚਾਰ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ।
ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਸਤਵੰਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।