Close

About 1 lakh 50 thousand people have benefited from the health facilities from the Aam Aadmi clinics running in the district so far – Deputy Commissioner

Publish Date : 04/09/2023

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ ਲੱਗਭੱਗ 01 ਲੱਖ 50 ਹਜ਼ਾਰ ਲੋਕਾਂ ਨੇ ਲਿਆ ਸਿਹਤ ਸਹੂਲਤਾਂ ਦਾ ਲਾਭ-ਡਿਪਟੀ ਕਮਿਸ਼ਨਰ
ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਜਾਣਗੇ 11 ਨਵੇਂ ਆਮ ਆਦਮੀ ਕਲੀਨਿਕ
ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਨਾਲ ਕੀਤੀ ਵਿਸ਼ੇਸ ਮੀਟਿੰਗ
ਤਰਨ ਤਾਰਨ, 02 ਸਤੰਬਰ :
ਜ਼ਿਲ੍ਹਾ ਤਰਨ ਤਾਰਨ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਤਰਨ ਤਾਰਨ ਵਿੱਚ ਆਮ ਆਦਮੀ ਕਲੀਨਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਿਹਤ ਵਿਭਾਗ ਦੇ ਅਧਿਕਾਰੀ ਨਾਲ ਵਿਸ਼ੇਸ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ 18 ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਮੈਡੀਕਲ ਟੈਸਟ ਆਦਿ ਦੀਆਂ ਸੁਵਿਧਾਵਾਂ ਮੁਹੱਈਆ ਕਰਵਾ ਰਹੇ ਹਨ।ਉਹਨਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਤੋਂ ਜਨਵਰੀ, 2023 ਤੋਂ ਹੁਣ ਤੱਕ ਲੱਗਭੱਗ 01 ਲੱਖ 50 ਹਜ਼ਾਰ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ ਅਤੇ 37 ਹਜ਼ਾਰ ਤੋਂ ਵੱਧ ਲੋਕਾਂ ਨੇ ਮੁਫ਼ਤ ਲੈਬਾਰਟਰੀ ਟੈਸਟ ਕੀਤੇ ਗਏ।ਉਹਨਾਂ ਦੱਸਿਆ ਕਿ ਇਹਨਾਂ ਕਲੀਨਿਕਾਂ ਵਿੱਚ ਲੱਗਭੱਗ 80 ਤਰ੍ਹਾਂ ਦੀ ਦਵਾਈਆਂ ਅਤੇ 38 ਤਰ੍ਹਾਂ ਦੇ ਮੈਡੀਕਲ ਟੈਸਟ ਤੇ ਇਲਾਜ ਦੀਆਂ ਸਹੂਲਤਾਂ ਦਿੱਤੀ ਜਾ ਰਹੀਆਂ ਹਨ।
ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਖਾਲੜਾ, ਬਾਸਰਕੇ, ਅਲਗੋਂ ਕੋਠੀ, ਡੇਹਰਾ ਸਾਹਿਬ, ਫਤਿਆਬਾਦ, ਗੋਇੰਦਵਾਲ ਸਾਹਿਬ, ਕਿਰਤੋਵਾਲ, ਪੰਡੋਰੀ ਰਣ ਸਿੰਘ, ਸਭਰਾ, ਸਰਾਏ ਅਮਾਨਤ ਖਾਂ, ਵਲਟੋਹਾ, ਡਾਲੇਕੇ, ਅਰਬਨ ਪ੍ਰਾਇਮਰੀ ਹੈੱਲਥ ਸੈਂਟਰ ਮੁਰਾਦਪੁਰਾ, ਚੋਹਲਾ ਸਾਹਿਬ, ਲਾਲਪੁਰਾ, ਪੰਜਵੜ, ਰੱਤਾ ਗੁੱਦਾ ਅਤੇ ਬੋਪਾਰਾਏ ਵਿਖੇ ਸਿਹਤ ਸੇਵਵਾਂ ਮੁਹੱਈਆ ਕਰਵਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਜ਼ਿਲ੍ਹੇ ਵਿੱਚ 11 ਨਵੇਂ ਆਮ ਆਦਮੀ ਸ਼ੁਰੂ ਕੀਤੇ ਜਾ ਰਹੇ ਹਨ।ਇਹ ਆਮ ਆਦਮੀ ਕਲੀਨਕ 15 ਅਕਤੂਬਰ ਤੱਕ ਜ਼ਿਲ੍ਹੇ ਦੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਸ਼ੁਰੂ ਕਰ ਦੇਣਗੇ।ਉਹਨਾਂ ਦੱਸਿਆ ਕਿ 11 ਨਵੇਂ ਆਮ ਆਦਮੀ ਕਲੀਨਿਕਾਂ ਵਿੱਚੋਂ 04 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰ, ਜਿੰਨ੍ਹਾਂ ਵਿੱਚੋਂ 03 ਤਰਨ ਤਾਰਨ ਸ਼ਹਿਰ ਅਤੇ 01 ਖੇਮਕਰਨ ਵਿਖੇ ਅਤੇ 07 ਨਵੇਂ ਆਮ ਆਦਮੀ ਕਲੀਨਿਕ ਪੇਂਡੂ ਖੇਤਰਾਂ ਵਿੱਚ ਸ਼ੁਰੂ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸ਼ੁਰੂ ਕੀਤੇ ਗਏ 659 ਆਮ ਆਦਮੀ ਕਲੀਨਿਕਾਂ ਤੋਂ 44 ਲੱਖ ਤੋਂ ਵੱਧ ਲੋਕ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ ਅਤੇ ਮਰੀਜ਼ਾਂ 20 ਲੱਖ ਤੋਂ ਵੱਧ ਮੁਫ਼ਤ ਟੈਸਟ ਹੋ ਚੁੱਕੇ ਹਨ।
ਇਸ ਮੌਕੇ ਡੀ. ਐੱਮ. ਸੀ. ਡਾ. ਕਾਲੜਾ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।