Close

The sports competition of Block Khadur Sahib under the Homeland Punjab Games-2023 ended with great pomp at the Government Senior Secondary School Mianwind.

Publish Date : 06/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਬਲਾਕ ਖਡੂਰ ਸਾਹਿਬ ਦੇ ਖੇਡ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਵਿੰਡ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ
ਤਰਨ ਤਾਰਨ, 04 ਸਤੰਬਰ :
ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਜਿਲਾ੍ਹ ਤਰਨ ਤਾਰਨ ਵਿੱਚ ਬਲਾਕ ਪੱਧਰੀ ਖੇਡਾਂ ਬਲਾਕ ਖਡੂਰ ਸਾਹਿਬ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਵਿੰਡ ਵਿੱਚ ਅੱਜ  ਦੂਸਰੇ ਦਿਨ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ।
ਅੱਜ ਇਹਨਾਂ ਖੇਡਾਂ ਵਿੱਚ ਵੱਖ ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ ਜਿੰਨਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਜਿਲ੍ਹਾ ਖੇਡ ਅਫਸਰ ਮੈਡਮ ਸਤਵੰਤ ਕੌਰ ਵੱਲੋਂ ਵਧਾਈ ਦਿੱਤੀ ਗਈ ਅਤੇ ਨਾ ਜਿੱਤ ਕਰਨ ਵਾਲੇ ਖਿਡਾਰੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਸਖਤ ਮਿਹਨਤ ਕਰਕੇ ਵਧੀਆ ਪ੍ਰਦਰਸ਼ਨ ਕਰਨ ਦੀ ਨਸੀਹਤ ਦਿੱਤੀ ਗਈ ਅਤੇ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਅਤੇ ਟੂਰਨਾਮੈਂਟ ਨੂੰ ਵਧੀਆ ਢੰਗ ਨਾਲ ਕਰਵਾਉਣ ਵਾਲੇ ਸਾਰੇ ਆਫੀਸ਼ੀਅਲਜ ਦਾ ਧੰਨਵਾਦ ਕੀਤਾ ਗਿਆ।
ਇਹਨਾਂ ਖੇਡਾਂ ਵਿੱਚ ਅੰਡਰ-14, 17, 21, 21-40, 41-55, 56-65 ਅਤੇ 65 ਸਾਲ ਤੋਂ ਵੱਧ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਐਥਲੈਟਿਕਸ, ਫੁੱਟਬਾਲ, ਖੋ-ਖੋ, ਵਾਲੀਬਾਲ, ਕਬੱਡੀ, ਰੱਸਾਕੱਸੀ ਦੇ ਵੱਖਵੱਖ ਉਮਰ ਦੇ ਮੁਕਾਬਲਿਆਂ ਵਿੱਚ ਭਾਗ ਲਿਆ।ਖਿਡਾਰੀਆਂ ਨੂੰ ਮਿਲਕੇ ਬਲਾਕ ਪੱਧਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ, ਮੈਡਮ ਸਤਵੰਤ ਕੌਰ ਜਿਲਾ੍ਹ ਖੇਡ ਅਫਸਰ ਤਰਨਤਾਰਨ ਅਤੇ ਬਲਜੀਤ ਸਿੰਘ ਲੇਖਾਕਾਰ ਜਿਲ੍ਹਾ ਖੇਡ ਦਫਤਰ ਤਰਨ ਤਾਰਨ ਅਤੇ ਮੈਡਮ ਅਮਨਦੀਪ ਕੌਰ ਬਲਾਕ ਇੰਚਾਰਜ, ਸਮੂਹ ਕੋਚਿਜ ਅਤੇ ਫਿਜ਼ੀਕਲ ਅਧਿਆਪਕਾਂ ਆਦਿ ਹਾਜ਼ਰ ਸਨ।  
ਇਹਨਾਂ ਮੁਕਾਬਲਿਆਂ ਦੌਰਾਨ ਕਬੱਡੀ (ਨੈਸ਼ਨਲ ਸਟਾਇਲ) 14 (ਲੜਕੇ) (ਪਹਿਲਾ ਸਥਾਨ) ਸਰਕਾਰੀ ਸੀਨੀਅਰ ਸੈਕਡਰੀ ਸਕੂਲ ਮੀਆਂਵਿੰਡ ਨੇ ਪ੍ਰਾਪਤ ਕੀਤਾ।ਕਬੱਡੀ (ਨੈਸ਼ਨਲ ਸਟਾਇਲ) 17 (ਲੜਕੇ) (ਪਹਿਲਾ ਸਥਾਨ) ਸਰਕਾਰੀ ਸੀਨੀਅਰ ਸੈਕਡਰੀ ਸਕੂਲ ਮੀਆਂਵਿੰਡ ਨੇ ਪ੍ਰਾਪਤ ਕੀਤਾ।ਕਬੱਡੀ (ਨੈਸ਼ਨਲ ਸਟਾਇਲ) 21 (ਲੜਕੇ) (ਪਹਿਲਾ ਸਥਾਨ) ਸਰਕਾਰੀ ਸੀਨੀਅਰ ਸੈਕਡਰੀ ਸਕੂਲ ਮੀਆਂਵਿੰਡ ਨੇ ਪ੍ਰਾਪਤ ਕੀਤਾ। ਫੁੱਟਬਾਲ ਅੰਡਰ 21-30 (ਲੜਕੇ) (ਪਹਿਲਾ ਸਥਾਨ) ਸਰਕਾਰੀ ਹਾਈ ਸਕੂਲ ਕੱਲਾ ਨੇ ਪ੍ਰਾਪਤ ਕੀਤਾ।ਇਸ ਤਰਾਂ ਵੱਖਵੱਖ ਗੇਮਾਂ ਵਿੱਚੋਂ ਵੱਖ-ਵੱਖ ਖਿਡਾਰੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।