ਬੰਦ ਕਰੋ

ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਲਾਨਾਂ ਜੋੜ ਮੇਲੇ ਦੌਰਾਣ ਸਿਹਤ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ।

ਪ੍ਰਕਾਸ਼ਨ ਦੀ ਮਿਤੀ : 10/10/2023

ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਲਾਨਾਂ ਜੋੜ ਮੇਲੇ ਦੌਰਾਣ ਸਿਹਤ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ।
ਤਰਨ ਤਾਰਨ 06 ਅਕਤੂਬਰ : ਸਿਵਲ ਸਰਜਨ ਤਰਨਤਰਨ ਡਾ ਗੁਰਪ੍ਰੀਤ ਸਿੰਘ ਰਾਏ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਲਾਨਾਂ ਜੋੜ ਮੇਲੇ ਦੌਰਾਣ ਸਿਹਤ ਵਿਭਾਗ ਵਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਣ ਜਿਲਾ੍ਹ ਸਿਹਤ ਅਫਸਰ ਡਾ ਸੁਖਬੀਰ ਕੌਰ ਅਤੇ ਜਿਲਾ੍ਹ ਐਮ.ਈ.ਆਈ.ਓ. ਅਮਰਦੀਪ ਸਿੰਘ ਦੀ ਅਗਵਾਹੀ ਹੇਠਾਂ ਪੀ.ਐਚ.ਸ਼ੀ. ਕਸੇਲ ਦੀਆਂ ਟੀਮਾਂ ਵਲੋਂ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ ਨੂੰ ਸਰਕਾਰ ਦੁਆਰਾਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਜਿਨਾਂ੍ਹ ਵਿੱਚ ਹੈਂਡੀਕੈਪ ਸਰਟੀਫਿਕੇਟ, ਆਯੂਸ਼ਮਾਨ ਭਾਰਤ ਸਿਹਤ ਬੀਮਾਂ ਯੋਜਨਾਂ ਕਾਰਡ, ਅੱਖਾਂ ਦੀ ਜਾਂਚ ਕੈਂਪ, ਦੰਦਾਂ ਦੀ ਸੰਭਾਲ ਕੈਂਪ, ਸ਼ੂਗਰ, ਬਲੱਡ ਪ੍ਰੈਸ਼ਰ, ਟੀਕਾਕਰਣ, ਜੱਚਾ-ਬੱਚਾ ਸਿਹਤ ਸੰਭਾਲ, ਜੇ.ਐਸ.ਵਾਈ, ਬੱਚੇਆਂ ਦੀਆਂ ਬੀਮਾਰੀਆਂ ਸੰਬਧੀ, ਹੈਪਾਟਾਈਟਸ, ਕੈਂਸਰ, ਹੋਮੀਉਪੈਥਿਕ ਮੈਡੀਸਨ, ਆਯੁਰਵੈਦਿਕ ਮੈਡੀਸਨ, ਟੈਲੀ ਮੈਡੀਸਨ, ਫੈਮਲੀ ਪਲੈਨਿੰਗ ਕੈਂਪ, ਲੈਬ ਟੈਸਟ, ਈਸੀਜੀ ਆਦਿ ਦੀਆਂ ਸੁਵਿਧਾਵਾਂ ਸ਼ਾਮਿਲ ਹਨ। ਇਸ ਅਵਸਰ ਤੇ ਜਿਲਾ੍ਹ ਸਿਹਤ ਅਫਸਰ ਡਾ ਸੁਖਬੀਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮਿਆਰੀ ਖਾਧ-ਪਦਾਰਥਾਂ ਦੀ ਵਿਕਰੀ ਲਈ ਫੂਡ ਬਿਜਨਸ ਅਪਰੇਟਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੇਲੇ ਦੌਰਾਣ ਵੀ ਉਹਨਾਂ ਵਲੋਂ ਵੱਖ-ਵੱਖ ਖਾਣ-ਪੀਣ ਦੀਆਂ ਦੁਕਾਨਾਂ ਤੇ ਜਾ ਕੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਵਿਚ ਸਾਫ-ਸਫਾਈ ਰੱਖਣ, ਖਾਣ-ਪੀਣ ਦੀਆਂ ਚੀਜਾਂ ਨੂੰ ਢੱਕ ਕੇ ਰੱਖਣ ਅਤੇ ਮਿਆਰੀ ਖਾਧ-ਪਦਾਰਥਾ ਦੀ ਵਰਤੋਂ ਅਤੇ ਵਿਕਰੀ ਯਕੀਨੀ ਬਣਾਉਣ ਤਾਂ ਜੋ ਲੋਕਾਂ ਦੀ ਸਿਹਤ ਠੀਕ ਰਹਿ ਸਕੇ। ਇਸ ਅਵਸਰ ਤੇ ਸੀਨੀਅਰ ਮੈਡੀਕਲ ਅਫਸਰ ਡਾ ਜੇ.ਪੀ. ਸਿੰਘ, ਰਜਿੰਦਰ ਸਿੰਘ, ਗੁਰਿੰਦਰ ਸਿੰਘ, ਹੀਰਾ ਸਿੰਘ,ਅਮਰਜੀਤ ਸਿੰਘ , ਕਾਬਲ ਸਿੰਘ, ਸਮੂਹ ਮੈਡੀਕਲ ਅਫਸਰ, ਫਾਰਮਾਸਿਸਟ ਅਤੇ ਪੈਰਾਮੈਡੀਕਲ ਸਟਾਫ ਹਾਜਰ ਸੀ।