Close

The procurement process of paddy in the markets of district Tarn Taran continues smoothly and smoothly-Deputy Commissioner

Publish Date : 23/10/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 3,40,644 ਮੀਟਰਿਕ ਟਨ ਝੋਨੇ ਵਿੱਚੋਂ 3,01,727 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ
ਕਿਸਾਨਾਂ ਨੂੰ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ ਖਰੀਦ ਕੀਤੇ ਗਏ ਝੋਨੇ ਦੀ 505 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ
ਤਰਨ ਤਾਰਨ, 18 ਅਕਤੂਬਰ:
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ 3,40,644 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 3,01,727 ਮੀਟਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 505.10 ਕਰੋੜ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਜਾ ਚੁੱਕੀ ਹੈ ।ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 81,093 ਮੀਟਰਿਕ ਟਨ ਤੋਂ ਵੱਧ ਝੋਨੇ ਦੀ ਮੰਡੀਆਂ ਵਿੱਚੋਂ ਚੁਕਾਈ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 1,15,105 ਮੀਟਰਿਕ ਟਨ, ਮਾਰਕਫੈੱਡ ਵੱਲੋਂ 80,543 ਮੀਟਰਿਕ ਟਨ, ਪਨਸਪ ਵੱਲੋਂ 65,856 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 40125 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ 99 ਮੀਟਰਿਕ ਟਨ ਝੋਨਾ ਖਰੀਦਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਮੰਡੀਆਂ ‘ਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।