On October 24, Dussehra day, service centers will open from 09 am to 02 am – Deputy Commissioner
Publish Date : 25/10/2023
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
24 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਸਵੇਰੇ 09 ਤੋਂ 02 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ
ਤਰਨ ਤਾਰਨ, 22 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਅਕਤੂਬਰ ਨੂੰ ਦੁਸਹਿਰੇ ਮੌਕੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 09 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ਕਾਰਜਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਵਿੱਚ ਕੰਮ ਲਈ ਆਉਣ ਵਾਲੇ ਨਾਗਰਿਕ 24 ਅਕਤੂਬਰ ਨੂੰ ਦੁਪਹਿਰ 02 ਵਜੇ ਤੋਂ ਪਹਿਲਾਂ ਹੀ ਕੰਮ ਲਈ ਆਉਣ।
ਉਨ੍ਹਾਂ ਦੱਸਿਆ ਕਿ 24 ਅਕਤੂਬਰ ਤੋਂ ਇਲਾਵਾ ਹੋਰ ਦਿਨਾਂ ਵਿੱਚ ਸੇਵਾ ਕੇਂਦਰਾ ਦਾ ਸਮਾਂ ਪਹਿਲਾ ਵਾਂਗ ਸਵੇਰੇ 09 ਤੋਂ ਸ਼ਾਮ 05 ਵਜੇ ਤੱਕ ਹੀ ਰਹੇਗਾ।