Close

Milk producer awareness camp organized by Dairy Development Department

Publish Date : 31/10/2023

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਤਰਨਤਾਰਨ,, 27 ਅਕਤੂਬਰ
ਕੈਬਨਿਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁਡੀਆਂ, ਖੇਤੀਬਾੜੀ ਵਿਕਾਸ ਅਤੇ ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ, ਆਈ. ਏ. ਐਸ. ਜੀ ਦੀ ਯੋਗ ਅਗਵਾਈ ਹੇਠ ਅਤੇ ਡਿਪਟੀ ਡਾਇਰੈਕਟਰ ਡੇਅਰੀ, ਸ਼੍ਰੀ ਵਰਿਆਮ ਸਿੰਘ ਗਿੱਲ ਦੀ ਰਹਿਨੂਮਾਈ ਹੇਠ ਪਿੰਡ ਮਾਣਕਪੁਰਾ, ਬਲਾਕ ਗੰਡੀਵਿੰਡ, ਜਿਲਾ ਤਰਨ ਤਾਰਨ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਆਏ ਹੋਏ ਡੇਅਰੀ ਕਿਸਾਨਾਂ ਨੂੰ ਡਾ. ਸੁਭਾਸ਼ ਚੰਦਰ ਅਰੋੜਾ, ਰਿਟਾ. ਸੀਨੀਅਰ ਵੈਟਨਰੀ ਅਫਸਰ ਵੱਲੋਂ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਸਾਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ, ਸ਼੍ਰੀ ਗੁਰਦਿਆਲ ਸਿੰਘ ਕਾਹਲੋਂ, ਰਿਟਾ. ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਦੁੱਧ ਦੀ ਪਰਿਭਾਸ਼ਾ, ਫੈਟ, ਐਸ. ਐਨ. ਐਫ. ਵਧਣ ਘਟਣ ਦੇ ਕਾਰਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਰਿਆਮ ਸਿੰਘ ਗਿੱਲ, ਡਿਪਟੀ ਡਾਇਰੈਕਟਰ ਡੇਅਰੀ ਵੱਲੋਂ ਵਿਭਾਗੀ ਸਕੀਮਾਂ 2 ਤੋਂ 20 ਦੁਧਾਰੂ ਪਸ਼ੂਆਂ ਦੇ ਕਰਜੇ, ਸਬਸਿਡੀਆਂ, ਐਨ. ਐਲ. ਐਮ. ਪੋਰਟਲ ਤੇ ਟੀ. ਐਮ. ਆਰ ਅਤੇ ਸਾਈਲੇਜ ਬੇਲਰ ਸਬੰਧੀ ਵਿਸਥਾਰ ਪੂਰਵਕ ਦੱਸਿਆ ਗਿਆ । ਕੰਵਲਜੀਤ ਸਿੰਘ, ਡੇਅਰੀ ਵਿਕਾਸ ਸਬ ਇੰਸਪੈਕਟਰ, ਤਜਿੰਦਰ ਸਿੰਘ, ਬਲਬੀਰ ਸਿੰਘ ਵੱਲੋਂ ਕੈਂਪ ਦਾ ਯੋਗ ਪ੍ਰਬੰਧ ਕੀਤਾ ਗਿਆ । ਪਿੰਡ ਮਾਣਕਪੁਰਾ ਦੇ ਸਰਪੰਚ ਜਸਪਿੰਦਰ ਕੌਰ ਪਤਨੀ ਜੁਝਾਰ ਸਿੰਘ ਵੱਲੋਂ ਡੇਅਰੀ ਵਿਕਾਸ ਵਿਭਾਗ ਦੇ ਆਏ ਹੋਏ ਅਫਸਰਾਂ ਅਤੇ ਫਾਰਮਰਾਂ ਦਾ ਧੰਨਵਾਦ ਕੀਤਾ ਗਿਆ । ਇਸ ਕੈਂਪ ਵਿੱਚ ਹੋਰਨਾ ਤੋਂ ਇਲਾਵਾ ਸ਼੍ਰੀ ਜੋਗਾ ਸਿੰਘਸਫਲ ਡੇਅਰੀ ਫਾਰਮਰ, ਪਿੰਡ ਗੰਡੀਵਿੰਡ ਦੇ ਕਿਸਾਨ ਵੀ ਇਸ ਕੈਂਪ ਵਿੱਚ ਸ਼ਾਮਲ ਸਨ। ਅੰਤ ਵਿੱਚ ਆਏ ਹੋਏ ਸਾਰੇ ਸਟਾਫ ਨੂੰ ਪਿੰਡ ਦੀ ਸਰਪੰਚ ਅਤੇ ਮੋਹਤਬਾਰਾਂ ਵੱਲੋਂ ਸਰੋਪੇ ਦੇ ਸਨਮਾਨਿਤ ਕੀਤਾ ਗਿਆ ।