Close

Firearms licenses of stubble burners will be canceled by the Deputy Commissioner

Publish Date : 31/10/2023
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਦੇ ਅਸਲਾ ਲਾਇਸੰਸ ਕੀਤੇ ਜਾਣਗੇ ਰੱਦ-ਡਿਪਟੀ ਕਮਿਸ਼ਨਰ
ਤਰਨ ਤਾਰਨ, 27 ਅਕਤੂਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ ਸੰਦੀਪ ਕੁਮਾਰ ਨੇ ਜਿ਼ਲ੍ਹਾ ਵਾਸੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਕਿਸੇ ਅਸਲਾ ਲਾਇਸੰਸ ਧਾਰਕ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਅਸਲਾ ਲਾਇਸੰਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਜਿੱਥੇ ਨੁਕਸਾਨ ਹੁੰਦਾ ਹੈ, ਉਥੇ ਹੀ ਇਸ ਨਾਲ ਸਾਡੀਆਂ ਜਮੀਨਾਂ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਲਈ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੇਤੀਬਾੜੀ ਵਿਭਾਗ ਦੀ ਸਲਾਹ ਨਾਲ ਪਰਾਲੀ ਦਾ ਪ੍ਰਬੰਧਨ ਕਰਨ ਅਤੇ ਕੋਈ ਵੀ ਪਰਾਲੀ ਨੂੰ ਅੱਗ ਨਾ ਲਗਾਵੇ। 
ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਪਿੰਡ ਲਈ ਨੋਡਲ ਅਫ਼ਸਰ ਦੀ ਅਗਵਾਈ ਵਿਚ ਟੀਮਾਂ ਪਹਿਲਾਂ ਹੀ ਤਾਇਨਾਤ ਕੀਤੀਆਂ ਗਈਆਂ ਹਨ।
ਉਹਨਾਂ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇੱਕ ਜਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਣ।