Close

1225 crore 98 lakh rupees has been paid to the farmers of the district for the paddy purchased so far.

Publish Date : 31/10/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਖਰੀਦ ਕੀਤੇ ਗਏ ਝੋਨੇ ਦੀ ਕੀਤੀ ਗਈ 1225 ਕਰੋੜ 98 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਪਹੁੰਚੇ 7,85,407 ਮੀਟ੍ਰਿਕ ਟਨ ਝੋਨੇ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 7,28,364 ਮੀਟ੍ਰਿਕ ਟਨ ਦੀ ਖਰੀਦ
ਤਰਨ ਤਾਰਨ, 29 ਅਕਤੂਬਰ:
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 29 ਅਕਤੂਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਖਰੀਦ ਕੀਤੀ ਗਈ ਫਸਲ ਦੀ 1225 ਕਰੋੜ 98 ਲੱਖ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਜਾ ਚੁੱਕੀ ਹੈ ।
ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 29 ਅਕਤੂਬਰ ਤੱਕ 7,85,407 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 7,28,364 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 3,23,994 ਮੀਟਰਿਕ ਟਨ, ਮਾਰਕਫੈੱਡ ਵੱਲੋਂ 1,78,900 ਮੀਟਰਿਕ ਟਨ, ਪਨਸਪ ਵੱਲੋਂ 1,38,715 ਮੀਟਰਿਕ ਟਨ ਅਤੇ ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 86,151 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਅੱਜ ਤੱਕ ਖਰੀਦ ਕੀਤੇ ਗਏ ਝੋਨੇ ਵਿੱਚੋਂ 5,20,347 ਮੀਟਰਿਕ ਝੋਨੇ ਦੀ ਮੰਡੀਆਂ ਵਿੱਚੋਂ ਚੁਕਾਈ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।