Close

Purchase of 7,50,670 metric tons of paddy by procurement agencies from the markets of District Tarn Taran-Deputy Commissioner

Publish Date : 31/10/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 7,50,670 ਮੀਟ੍ਰਿਕ ਟਨ ਝੋਨੇ ਦੀ ਖਰੀਦ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਫਸਲ ਦੀ ਕੀਤੀ ਗਈ 1364 ਕਰੋੜ 22 ਲੱਖ ਰੁਪਏ ਦੀ ਅਦਾਇਗੀ
ਤਰਨ ਤਾਰਨ, 30 ਅਕਤੂਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 30 ਅਕਤੂਬਰ ਤੱਕ 7,89,461 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 7,50,670 ਮੀਟ੍ਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 30 ਅਕਤੂਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਖਰੀਦ ਕੀਤੀ ਗਈ ਫਸਲ ਦੀ 1364 ਕਰੋੜ 22 ਲੱਖ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਜਾ ਚੁੱਕੀ ਹੈ ।ਉਹਨਾਂ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਕਿ ਖਰੀਦੀ ਫਸਲ ਦੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇ।
ਉਹਨਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 3,34,323 ਮੀਟਰਿਕ ਟਨ, ਮਾਰਕਫੈੱਡ ਵੱਲੋਂ 1,84,171 ਮੀਟਰਿਕ ਟਨ, ਪਨਸਪ ਵੱਲੋਂ 1,43,943 ਮੀਟਰਿਕ ਟਨ ਅਤੇ ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 87,630 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਅੱਜ ਤੱਕ ਖਰੀਦ ਕੀਤੇ ਗਏ ਝੋਨੇ ਵਿੱਚੋਂ 5,63,965 ਮੀਟਰਿਕ ਝੋਨੇ ਦੀ ਮੰਡੀਆਂ ਵਿੱਚੋਂ ਚੁਕਾਈ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।