Close

A special camp was organized under the campaign “Our Elders, Our Pride”.

Publish Date : 08/11/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਕੀਤਾ ਗਿਆ ਵਿਸ਼ੇਸ ਕੈਂਪ ਦਾ ਆਯੋਜਨ
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਵਿਸ਼ੇਸ ਤੌਰ ‘ਤੇ ਪਹੁੰਚ ਕੇ ਜਾਣਿਆ ਬਜ਼ੁਰਗਾਂ ਦਾ ਹਾਲ
ਕੈਂਪ ਦੌਰਾਨ ਲੱਗਭੱਗ 1390 ਸੀਨੀਅਰ ਸਿਟੀਜ਼ਨਾਂ ਦੀ ਮੈਡੀਕਲ ਜਾਂਚ ਤੋਂ ਇਲਾਵਾ ਦੰਦਾਂ, ਨੱਕ, ਕੰਨ, ਗਲੇ ਅਤੇ ਅੱਖਾਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 06 ਨਵੰਬਰ :
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਜ਼ੁਰਗ ਵਿਅਕਤੀਆਂ ਲਈ “ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ੍ਰੀ ਸੰਦੀਪ ਕੁਮਾਰ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਬਜ਼ੁਰਗਾਂ ਦਾ ਹਾਲ-ਚਾਲ ਵੀ ਜਾਣਿਆ।
ਇਸ ਮੌਕੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਵਿਸ਼ਵਾਸ਼ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫ਼ਤਰ ਚ ਕੰਮ-ਕਾਜ ਲਈ ਆਉਣ ਵਾਲੇ ਬਜ਼ੁਰਗਾਂ ਦਾ ਮਾਣ-ਸਤਿਕਾਰ ਕਰਦਿਆਂ ਉਨ੍ਹਾਂ ਦਾ ਕੰਮ ਪਹਿਲ ਦੇ ਆਧਾਰ ‘ਤੇ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤਰਨ ਤਾਰਨ ਡਾ. ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਲੱਗਭੱਗ 1390 ਸੀਨੀਅਰ ਸਿਟੀਜ਼ਨਾਂ ਦੀ ਮੈਡੀਕਲ ਜਾਂਚ ਤੋਂ ਇਲਾਵਾ ਦੰਦਾਂ, ਨੱਕ, ਕੰਨ, ਗਲੇ ਅਤੇ ਅੱਖਾਂ ਦੀ ਜਾਂਚ ਕੀਤੀ ਗਈ।ਇਸ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨ ਸਕੀਮ ਅਧੀਨ ਫਾਰਮ ਭਰੇ ਗਏ ਅਤੇ ਸੀਨੀਅਰ ਸਿਟੀਜ਼ਨਾਂ ਨੂੰ 123 ਕਾਰਡ ਮੌਕੇ ‘ਤੇ ਬਣਾ ਕੇ ਵੰਡੇ ਗਏ। ਇਸ ਤੋਂ ਇਲਾਵਾ 51 ਲਾਭਪਾਤਰੀਆਂ ਨੂੰ ਅਯੂਸ਼ਮਾਨ ਕਾਰਡ ਦਿੱਤੇ ਗਏ।
ਕੈਂਪ ਦੌਰਾਨ ਵਿੱਚ ਸਿਹਤ ਵਿਭਾਗ ਦੇ ਵੱਖ-ਵੱਖ ਸਪੈਸ਼ਲਿਸਟ ਡਾਕਟਰ ਸਾਹਿਬਾਨ ਵੱਲੋਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ।
ਇਸ ਮੌਕੇ ਐੱਸ. ਐੱਮ. ਓ. ਡਾ. ਕੰਵਲਜੀਤ ਸਿੰਘ, ਡੀ. ਐੱਮ. ਸੀ. ਡਾ. ਸੰਦੀਪ ਕਾਲੜਾ, ਡਾ. ਸੁਖਜਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਪਰਮਜੀਤ ਕੌਰ, ਸੀ. ਡੀ. ਪੀ. ਓ. ਮਲਕੀਤ ਕੌਰ ਅਤੇ ਸ੍ਰੀ ਆਰੂਸ਼ ਭੱਲਾ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।