Punjab government has started a camp for free training of written and physical test for the youth
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਟੈਸਟ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ
ਤਰਨ ਤਾਰਨ, 06 ਨਵੰਬਰ :
ਸੀ-ਪਾਈਟ ਕੈਂਪ, ਪੱਟੀ ( ਤਰਨ-ਤਾਰਨ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਤਰਨ-ਤਾਰਨ ਜਿਲ੍ਹੇ ਦੇ ਯੁਵਕਾਂ ਦੀ ਅਗਨੀਵੀਰ ਫੌਜ ਵਿੱਚ ਭਰਤੀ ਹੋਣ ਲਈ ਫਿਜ਼ੀਕਲ ਟ੍ਰੇਨਿੰਗ ਚੱਲ ਰਹੀ ਹੈ।ਜਿਨ੍ਹਾਂ ਯੁਵਕਾਂ ਨੇ ਅਗਨੀਵੀਰ ਫੌਜ਼ ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 09:00 ਵਜ੍ਹੇ ਤੋਂ 11:30 ਵਜ੍ਹੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ, ਪੱਟੀ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ।
ਉਹਨਾਂ ਦੱਸਿਆ ਕਿ ਚਾਹਵਾਨ ਯੁਵਕ ਸੀ-ਪਾਈਟ ਕੈਂਪ, ਪੱਟੀ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ਟ੍ਰੇਨਿੰਗ ਲੈਣ ਲਈ ਹੇਠ ਲਿਖੇ ਦਸ਼ਤਾਵੇਜ਼ ਨਾਲ ਲੈ ਕੇ ਰਿਪੋਰਟ ਕਰ ਸਕਦੇ ਹਨ।ਕੈਂਪ ਵਿੱਚ ਆਉਣ ਸਮੇਂ ਅਗਨੀਵੀਰ ਫੌਜ਼ ਦੇ ਐਡਮਿਟ ਕਾਰਡ/ ਰੋਲ ਨੰਬਰ ਦੀ ਫੋਟੋ ਸਟੇਟ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।
ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ।ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 80543-62934 ਅਤੇ 97818-91928 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।