Close

Forms regarding registration in the voter list for the Shiromani Gurdwara Parbandhak Committee elections will be received by November 15, 2023

Publish Date : 08/11/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਸਬੰਧੀ 15 ਨਵੰਬਰ, 2023 ਤੱਕ ਪ੍ਰਾਪਤ ਕੀਤੇ ਜਾਣਗੇ ਫਾਰਮ
ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣ ਲਈ ਫਾਰਮ ਨੰਬਰ 1 ਭਰ ਕੇ ਜਮ੍ਹਾਂ ਕਰਵਾਉਣ ਯੋਗ ਵੋਟਰ-ਜ਼ਿਲ੍ਹਾ ਚੋਣ ਅਫ਼ਸਰ
ਤਰਨ ਤਾਰਨ, 07 ਨਵੰਬਰ :
ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਸਬੰਧੀ ਫਾਰਮ 15 ਨਵੰਬਰ, 2023 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਉਪਰੰਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 05 ਦਸੰਬਰ, 2023 ਨੂੰ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ/ਇਤਰਾਜ਼ 26 ਦਸੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 16 ਜਨਵਰੀ, 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਯੋਗ ਵੋਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ (ਬੋਰਡ) ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣਾ ਚਾਹੁੰਦਾ ਹੈ, ਉਹ https://tarntaran.nic.in/forms/ ਵੈੱਬ ਸਾਈਟ ਤੋਂ ਫਾਰਮ ਨੰਬਰ-01 ਡਾਉਨਲੋਡ ਕਰਕੇ ਪਿੰਡ ਵਿੱਚ ਪਟਵਾਰੀ ਜਾਂ ਬੀ. ਐੱਲ. ਓ. ਅਤੇ ਸ਼ਹਿਰ ਪਿੰਡ ਕਾਰਜ ਸਾਧਕ ਅਫ਼ਸਰ ਜਾਂ ਉਹਨਾਂ ਵੱਲੋਂ ਨਿਯੁਕਤ ਕੀਤੇ ਗਏ ਵਾਰਡਵਾਈਜ਼ ਅਧਿਕਾਰੀ ਪਾਸ ਜਮਾਂ ਕਰਵਾ ਸਕਦਾ ਹੈ। ਉਨਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ, ਉਹ ਵਿਅਕਤੀ ਹੀ ਫਾਰਮ ਨੰਬਰ-01 ਭਰ ਸਕਦੇ ਹਨ। ਫਾਰਮ ਭਰਨ ਸਮੇਂ ਜਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਿਆ ਜਾਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਿਨੈਕਾਰ ਮਿਤੀ 21 ਅਕਤੂਬਰ, 2023 ਨੂੰ 21 ਸਾਲ ਜਾਂ ਉਸਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ, ਫਾਰਮ ਨੰਬਰ-01 ਵਿੱਚ ਦਰਜ਼ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ ਅਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਸਰਵਿਸ ਪਹਿਚਾਣ ਪੱਤਰ ਸਮੇਤ ਫੋਟੋਗ੍ਰਾਫ, ਬੈਂਕ ਜਾਂ ਡਾਕਘਰ ਦੀ ਪਾਸਬੁੱਕ ਸਮੇਤ ਫੋਟੋਗ੍ਰਾਫ, ਪੈਨ ਕਾਰਡ, ਸਮਾਰਟ ਕਾਰਡ, ਨੈਸ਼ਨਲ ਪਾਪੂਲੇਸ਼ਨ ਰਜਿਸਟਰਡ ਦਾ ਆਰ. ਜੀ. ਆਈ. ਕਾਰਡ, ਮਗਨਰੇਗਾ ਜਾਬ ਕਾਰਡ, ਸਿਹਤ ਬੀਮਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋਗ੍ਰਾਫ, ਐੱਮ.ਪੀ., ਐੱਮ. ਐੱਲ. ਏ., ਮੈਂਬਰ ਵਿਧਾਨ ਪ੍ਰੀਸ਼ਦ ਨੂੰ ਜਾਰੀ ਦਫ਼ਤਰੀ ਪਹਿਚਾਣ ਪੱਤਰ ਆਦਿ ਦਸਤਾਵੇਜਾਂ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰੇਗਾ।